ਆਈ ਤਾਜ਼ਾ ਵੱਡੀ ਖਬਰ
ਸੱਤਾ ਵਿੱਚ ਭਾਜਪਾ ਸਰਕਾਰ ਵੱਲੋਂ ਪਿਛਲੇ ਸਾਲ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ। ਸਰਕਾਰ ਵੱਲੋਂ ਇਹ ਤਿੰਨ ਵਿਵਾਦਤ ਖੇਤੀ ਕਾਨੂੰਨ ਕਿਸਾਨਾਂ ਦੇ ਹਿਤ ਵਿਚ ਦੱਸੇ ਗਏ ਸਨ ਅਤੇ ਆਖਿਆ ਗਿਆ ਸੀ ਕਿ ਜਿਸ ਨਾਲ ਕਿਸਾਨਾਂ ਦੀ ਆਮਦਨ 2022 ਤੱਕ ਦੁੱਗਣੀ ਹੋ ਜਾਵੇਗੀ। ਉਥੇ ਹੀ ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਦੱਸਦੇ ਹੋਏ ਅਪਣਾਉਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਜਿਸ ਕਾਰਨ ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਪਹਿਲਾ ਸੂਬਾ ਪੱਧਰ ਉੱਤੇ ਪ੍ਰਦਰਸ਼ਨ ਸ਼ੁਰੂ ਕੀਤੇ ਗਏ ਅਤੇ ਫਿਰ ਦੇਸ਼ ਦੀ ਰਾਜਧਾਨੀ ਦਿੱਲੀ ਦੀਆਂ ਸਰਹੱਦਾਂ ਉਪਰ ਪਿਛਲੇ ਸਾਲ 26 ਨਵੰਬਰ ਤੋਂ ਸੰਘਰਸ਼ ਸ਼ੁਰੂ ਕਰ ਦਿੱਤਾ ਗਿਆ। ਜੋ ਅਜੇ ਤੱਕ ਨਿਰੰਤਰ ਜਾਰੀ ਹੈ।
ਕੇਂਦਰ ਸਰਕਾਰ ਵੱਲੋਂ ਛੇਤੀ ਨਾ ਕੀਤੀ ਪਰ ਉਨ੍ਹਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਹੈ ਉਥੇ ਹੀ ਕਿਸਾਨਾਂ ਵੱਲੋਂ ਭਾਜਪਾ ਦੇ ਮੰਤਰੀਆਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਘਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ ਅਤੇ ਕਾਰਪੋਰੇਟ ਘਰਾਣਿਆਂ ਦਾ ਵੀ ਘਿਰਾਓ ਕੀਤਾ ਜਾ ਰਿਹਾ ਹੈ। ਇਸ ਕਿਸਾਨੀ ਸੰਘਰਸ਼ ਦੇ ਦੌਰਾਨ ਬਹੁਤ ਸਾਰੇ ਕਿਸਾਨ ਸ਼ਹੀਦ ਵੀ ਹੋ ਚੁੱਕੇ ਹਨ। ਹੁਣ ਜਾਰੀ ਧਰਨੇ ਤੋਂ ਇਕ ਮਾੜੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਕਹਿਰ ਵਾਪਰਿਆ ਹੈ। ਜਿਸ ਨਾਲ ਕਿਸਾਨਾਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨਾਂ ਵੱਲੋਂ ਜਿਥੇ ਪੰਜਾਬ ਦੇ ਭਾਜਪਾ ਦੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਪ੍ਰ-ਦ-ਰ-ਸ਼-ਨ ਲਗਾਤਾਰ ਜਾਰੀ ਹਨ। ਉੱਥੇ ਹੀ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕਿਸਾਨਾਂ ਵੱਲੋਂ ਭਾਜਪਾ ਦੇ ਰਾਜ ਸਭਾ ਮੈਂਬਰ ਸਵੇਤ ਮਲਿਕ ਦੇ ਘਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਤਾਂ ਜੋ ਇਸ ਵਿਰੋਧ ਦਾ ਸੇਕ ਕੇਂਦਰ ਸਰਕਾਰ ਤੱਕ ਪਹੁੰਚ ਸਕੇ ਅਤੇ ਇਨ੍ਹਾਂ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਉੱਥੇ ਹੀ ਇਸ ਕਿਸਾਨੀ ਸੰਘਰਸ਼ ਦੌਰਾਨ ਧਰਨਾ ਪ੍ਰਦਰਸ਼ਨ ਕਰ ਰਹੇ ਇਕ ਕਿਸਾਨ ਦੀ ਦਿਲ ਦਾ ਦੌ-ਰਾ ਪੈਣ ਕਾਰਨ ਮੌਤ ਹੋ ਗਈ।
ਇਸ ਕਿਸਾਨ ਦੀ ਮੌਤ ਦੀ ਖਬਰ ਸੁਣਦੇ ਹੀ ਕਿਸਾਨ ਜਥੇਬੰਦੀਆਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਮ੍ਰਿਤਕ ਕਿਸਾਨ ਦੀ ਪਹਿਚਾਣ ਅਜਨਾਲਾ ਦੇ ਅਧੀਨ ਆਉਣ ਵਾਲੇ ਪਿੰਡ ਕਮਾਲਪੁਰਾ ਦੇ ਕਿਸਾਨ ਵਜੋਂ ਹੋਈ ਹੈ। ਜਿਸ ਦਾ ਨਾਮ ਅੰਗਰੇਜ ਸਿੰਘ ਪੁੱਤਰ ਅਮਰੀਕ ਸਿੰਘ ਦੱਸਿਆ ਗਿਆ ਹੈ। ਇਹ ਕਿਸਾਨ ਲਗਾਤਾਰ ਇਸ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋ ਰਿਹਾ ਸੀ।
Previous Postਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਜੱਸੀ ਗਿੱਲ ਲਈ ਆਈ ਏਹ ਵੱਡੀ ਮਾੜੀ ਖਬਰ
Next Postਪਹਿਲੀ ਦੂਜੀ ਅਤੇ ਤੀਸਰੀ ਕਲਾਸ ਦੇ ਬੱਚਿਆਂ ਲਈ ਹੁਣ ਹੋ ਗਿਆ ਇਥੇ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ