ਹੁਣੇ ਹੁਣੇ ਪਟਿਆਲਾ – ਦਿੱਲੀ ਹਾਈਵੇਅ ਤੇ ਸਵਾਰੀਆਂ ਨਾਲ ਭਰੀ ਬਸ ਨਾਲ ਹੋਇਆ ਭਿਆਨਕ ਹਾਦਸਾ , ਹੋਈਆਂ ਮੌਤਾਂ

ਆਈ ਤਾਜਾ ਵੱਡੀ ਖਬਰ

ਦੇਸ਼ ਵਿੱਚ ਆਏ ਦਿਨ ਹੀ ਕੋਈ ਨਾ ਕੋਈ ਮੰਦਭਾਗੀ ਖਬਰ ਸਾਹਮਣੇ ਆਈ ਰਹਿੰਦੀ ਹੈ, ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀ ਹੈ। ਹਰ ਰੋਜ਼ ਹੀ ਸਾਹਮਣੇ ਆਉਣ ਵਾਲੀਆਂ ਦੁਖਦਾਈ ਖਬਰਾਂ ਨੇ ਦੇਸ਼ ਦੇ ਮਾਹੌਲ ਨੂੰ ਹੋਰ ਸੋਗਮਈ ਬਣਾ ਦਿੱਤਾ ਹੈ। ਕਿਉਂਕਿ ਦੇਸ਼ ਵਿੱਚ ਪਹਿਲਾਂ ਹੀ ਕਰੋਨਾ ਦੇ ਵਧ ਰਹੇ ਕੇਸਾਂ ਕਾਰਨ ਬਹੁਤ ਸਾਰੀ ਦੁਨੀਆਂ ਇਸ ਕਰੋਨਾ ਦੀ ਚਪੇਟ ਵਿੱਚ ਆਈ ਹੈ ਅਤੇ ਬਹੁਤ ਸਾਰੇ ਲੋਕ ਇਸ ਤੋਂ ਬਚਣ ਵਿੱਚ ਕਾਮਯਾਬ ਹੋਏ ਹਨ ਅਤੇ ਕਈ ਲੋਕ ਇਸ ਕਰੋਨਾ ਦੇ ਕਾਰਨ, ਤੇ ਬਹੁਤ ਸਾਰੇ ਲੋਕ ਹੋਣ ਵਾਲੇ ਸੜਕ ਹਾਦਸਿਆਂ ਦੇ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਵੱਖ-ਵੱਖ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਇਨ੍ਹਾਂ ਲੋਕਾਂ ਦੀ ਕਮੀ ਕਦੇ ਵੀ ਉਹਨਾਂ ਦੇ ਪਰਿਵਾਰਾਂ ਵਿੱਚ ਪੂਰੀ ਨਹੀਂ ਹੋ ਸਕਦੀ।

ਹੁਣ ਪਟਿਆਲਾ ਦਿੱਲੀ ਹਾਈਵੇ ਤੇ ਸਵਾਰੀਆਂ ਨਾਲ ਭਰੀ ਬੱਸ ਨਾਲ ਭਿਆਨਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ, ਜਿੱਥੇ ਹੋਈਆਂ ਮੌਤਾਂ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਟਿਆਲਾ ਦਿੱਲੀ ਹਾਈਵੇ ਤੇ ਅੱਜ ਉਸ ਸਮੇਂ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਜਦੋਂ ਇਕ ਸਵਾਰੀਆ ਨਾਲ ਭਰੀ ਹੋਈ ਬੱਸ ਹਰਿਆਣਾ ਦੇ ਜੀਂਦ ਜ਼ਿਲੇ ਦੇ ਪਿੰਡ ਨਰਵਾਣਾ ਦੇ ਪਿੰਡ ਬੇਲੜਖਾ ਵਿਖੇ ਬੁੱਧਵਾਰ ਸਵੇਰ ਨੂੰ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਬੱਸ ਬਿਹਾਰ ਦੇ ਜ਼ਿਲ੍ਹਾ ਸੁਪੌਲ ਤੋਂ ਝੋਨਾਂ ਲਾਉਣ ਵਾਸਤੇ ਮਜ਼ਦੂਰਾਂ ਨੂੰ ਲੈ ਕੇ ਪੰਜਾਬ ਆ ਰਹੀ ਸੀ।

ਬੱਸ ਦੀ ਰਫ਼ਤਾਰ ਤੇਜ਼ ਹੋਣ ਕਾਰਨ ਬੱਸ ਬੇਕਾਬੂ ਹੋ ਕੇ ਇੱਕ ਦਰੱਖਤ ਨਾਲ ਟਕਰਾ ਗਈ,ਤੇ ਪਲਟ ਗਈ। ਇਸ ਬੱਸ ਵਿੱਚ 74 ਲੋਕ ਸਵਾਰ ਸਨ। ਜਿਨ੍ਹਾਂ ਵਿਚੋਂ ਬਹੁਤ ਸਾਰੇ ਲੋਕ ਇਸ ਹਾਦਸੇ ਵਿਚ ਜ਼ਖਮੀ ਹੋਏ ਹਨ ਅਤੇ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਮ੍ਰਿਤਕਾ ਵਿੱਚੋਂ ਇੱਕ ਦੀ ਪਹਿਚਾਣ ਹੋ ਸਕੀ ਹੈ ਜੋ ਸੁਰੇਸ਼ ਮੰਡਲ ਉਮਰ 40 ਤੋਂ 45 ਸਾਲ ਪਿੰਡ ਗਿੱਦੜੀ ,ਜਿਲਾ ਸੁਪੌਲ,ਬਿਹਾਰ ਦਾ ਵਸਨੀਕ ਹੈ।

ਇਸ ਘਟਨਾ ਦੀ ਸੂਚਨਾ ਮਿਲਣ ਤੇ ਪੁਲਸ ਵੱਲੋਂ ਮੌਕੇ ਉਪਰ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਮ੍ਰਿਤਕਾਂ ਦੇ ਵਾਰਸਾਂ ਨੂੰ ਇਸ ਘਟਨਾ ਦੀ ਜਾਣਕਾਰੀ ਦੇ ਦਿੱਤੀ ਗਈ ਹੈ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੁਲਿਸ ਵੱਲੋਂ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਇਸ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।