ਹੁਣੇ ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਚੋਣਾਂ ਦੇ ਮੁੱਦੇ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਸੂਬੇ ਵਿੱਚ 14 ਫਰਵਰੀ ਨੂੰ ਹੋਈਆਂ ਚੋਣਾਂ ਦੇ ਨਤੀਜਿਆਂ ਦਾ ਐਲਾਨ ਅੱਜ ਕੀਤਾ ਜਾ ਰਿਹਾ ਹੈ। ਨਗਰ ਨਿਗਮ, ਨਗਰ ਪਾਲਿਕਾ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੀ ਗਿਣਤੀ ਅੱਜ ਕੀਤੀ ਜਾ ਰਹੀ ਹੈ। ਕਈ ਜਗ੍ਹਾ ਉਪਰ ਨਤੀਜੇ ਘੋਸ਼ਿਤ ਕਰ ਦਿੱਤੇ ਗਏ ਹਨ। ਜਿੱਥੇ ਭਾਜਪਾ ਨੂੰ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਾਂਗਰਸ ਵੱਲੋਂ ਕਈ ਜਗ੍ਹਾ ਉਪਰ ਜਿੱਤ ਦਰਜ ਕੀਤੀ ਗਈ ਹੈ।
ਹੁਣ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਅਜਿਹੀ ਮਾੜੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਸਾਰੇ ਟੱਬਰ ਦੀ ਨੀਂਦ ਉੱਡ ਗਈ ਹੈ। ਸੂਬੇ ਅੰਦਰ ਜਿਥੇ ਅੱਜ ਨਗਰ ਨਿਗਮ, ਨਗਰ ਪਾਲਿਕਾ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਨਤੀਜਾ ਐਲਾਨਿਆ ਜਾ ਰਿਹਾ ਹੈ। 14 ਫਰਵਰੀ ਨੂੰ ਹੋਈਆਂ ਵੋਟਾਂ ਦੀ ਗਿਣਤੀ ਅੱਜ ਮੁਕੰਮਲ ਹੋ ਗਈ ਹੈ ਕਈ ਜਗ੍ਹਾ ਤੇ ਨਤੀਜੇ ਐਲਾਨ ਦਿੱਤੇ ਗਏ ਹਨ। ਅੱਜ ਕਾਂਗਰਸ ਨੇ ਬਠਿੰਡਾ ਨਗਰ ਨਿਗਮ ਚੋਣਾਂ ਵਿੱਚ ਹੂੰਝਾਫੇਰ ਜਿੱਤ ਪ੍ਰਾਪਤ ਕੀਤੀ ਹੈ।
ਜਿੱਥੇ ਇਨ੍ਹਾਂ ਚੋਣਾਂ ਦੇ ਨਤੀਜਿਆਂ ਵਿੱਚ ਭਾਜਪਾ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਉਥੇ ਹੀ ਪੰਜਾਬ ਅੰਦਰ ਕਈ ਸੀਟਾਂ ਉਪਰ ਕਾਂਗਰਸ ਵੱਲੋਂ ਜਿੱਤ ਦਰਜ ਕੀਤੀ ਗਈ ਹੈ। ਬਠਿੰਡਾ ਸ਼ਹਿਰ ਅੰਦਰ 50 ਵਾਰਡਾਂ ਵਿੱਚ 43 ਉੱਪਰ ਕਾਂਗਰਸ ਪਾਰਟੀ ਵੱਲੋਂ ਜਿੱਤ ਦਰਜ ਕੀਤੀ ਗਈ ਹੈ। ਉਥੇ ਹੀ ਭਾਜਪਾ ਤੋਂ ਅਲੱਗ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਸਿਰਫ 7 ਸੀਟਾਂ ਹੀ ਆਈਆਂ ਹਨ। ਬਠਿੰਡਾ ਨਗਰ ਨਿਗਮ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਅਤੇ ਭਾਜਪਾ ਨੂੰ ਕੋਈ ਵੀ ਸੀਟ ਨਹੀ ਮਿਲ ਸਕੀ,
ਜਿਸ ਕਾਰਨ ਇਹ ਦੋਨੋਂ ਪਾਰਟੀਆਂ ਆਪਣਾ ਖਾਤਾ ਨਹੀਂ ਖੋਲ੍ਹ ਸਕੀਆ। ਬਠਿੰਡਾ ਸ਼ਹਿਰ ਅੰਦਰ ਪ੍ਰਾਪਤ ਸੱਤ ਸੀਟਾਂ ਨੂੰ ਲੈ ਕੇ ਮਨਪ੍ਰੀਤ ਬਾਦਲ ਵੱਲੋਂ ਖੁਸ਼ੀ ਜਾਹਿਰ ਕੀਤੀ ਗਈ ਹੈ। ਮਨਪ੍ਰੀਤ ਬਾਦਲ ਨੇ ਟਵੀਟ ਕਰਕੇ ਦਾਅਵਾ ਕੀਤਾ ਹੈ ਕਿ 53 ਸਾਲਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਬਠਿੰਡਾ ਨੂੰ ਕਾਂਗਰਸੀ ਮੇਅਰ ਮਿਲੇਗਾ। ਜਿੱਥੇ ਪਿਛਲੇ ਕਈ ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੀ ਜਿੱਤ ਦਰਜ ਕੀਤੀ ਜਾ ਰਹੀ ਸੀ। ਹੁਣ ਇਸ ਜਗ੍ਹਾਂ ਉਪਰ ਕਾਂਗਰਸ ਨੇ ਆਪਣੀ ਜਿੱਤ ਦਰਜ ਕਰ ਲਈ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਪਛਾੜਦੇ ਹੋਏ ਕਾਂਗਰਸ ਨੇ ਇਸ ਜਗ੍ਹਾ ਉਪਰ ਬਾਜ਼ੀ ਮਾਰੀ ਹੈ। ਕਿਸਾਨੀ ਸੰਘਰਸ਼ ਦੇ ਚੱਲਦੇ ਹੋਏ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਇਹ ਝਟਕੇ ਲੱਗੇ ਹਨ।
Previous Postਕਿਸਾਨ ਅੰਦੋਲਨ : ਹੁਣੇ ਹੁਣੇ ਟਿਕਰੀ ਬਾਡਰ ਤੇ ਗਏ ਕਿਸਾਨਾਂ ਦੀਆਂ ਹੋਈਆਂ ਇਸ ਤਰਾਂ ਮੌਤਾਂ , ਛਾਈ ਸੋਗ ਦੀ ਲਹਿਰ
Next Postਆਖਰ ਹੁਣੇ ਹੁਣੇ ਖੇਤੀ ਕਨੂੰਨਾਂ ਦਾ ਕਰਕੇ ਮੋਦੀ ਲਈ ਆ ਗਈ ਇਹ ਮਾੜੀ ਖਬਰ