ਆਈ ਤਾਜਾ ਵੱਡੀ ਖਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮੱਦੇ ਨਜ਼ਰ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੁਣ ਤੱਕ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਜਿਸ ਦੇ ਨਤੀਜੇ ਵਜੋਂ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ 8 ਦਸੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਸੀ। ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾ ਨੂੰ ਰੱਦ ਕਰਵਾਉਣ ਲਈ 26 ਤੇ 27 ਨਵੰਬਰ ਤੋਂ ਦਿੱਲੀ ਦੇ ਬਾਰਡਰਾਂ ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿੱਥੇ ਸਭ ਵਰਗਾਂ ਵੱਲੋਂ ਕਿਸਾਨ ਜਥੇਬੰਦੀਆਂ ਦੀ ਹਮਾਇਤ ਕੀਤੀ ਜਾ ਰਹੀ ਹੈ ਉਥੇ ਹੀ ਵਪਾਰੀ ਅਤੇ ਟਰਾਂਸਪੋਰਟਰ ਨੇ ਕਿਹਾ ਹੈ ਕਿ ਕੱਲ੍ਹ ਉਨ੍ਹਾਂ ਦਾ ਕੰਮ ਚਲਦਾ ਰਹੇਗਾ।
ਹੁਣ ਦਿੱਲੀ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਵੱਡਾ ਬਿਆਨ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਬਿਆਨ ਉਸ ਸਮੇਂ ਸਾਹਮਣੇ ਆਇਆ ਹੈ ਜਦੋਂ ਦੇਸ਼ ਭਰ ਦੇ ਕਿਸਾਨ ਆਪਣੇ ਹੱਕਾਂ ਲਈ ਦਿੱਲੀ ਵਿਖੇ ਆ ਕੇ ਮੋਰਚੇ ਤੇ ਬੈਠੇ ਹੋਏ ਹਨ। ਦੇਸ਼ ਭਰ ਤੋਂ ਆਏ ਹੋਏ ਵੱਡੀ ਪੱਧਰ ਦੀ ਗਿਣਤੀ ਦੇ ਇਹ ਕਿਸਾਨ ਕੌਮੀ ਰਾਜਧਾਨੀ ਦੀਆਂ ਸਰਹੱਦਾਂ ਤੇ ਪ੍ਰਦਰਸ਼ਨ ਕਰ ਰਹੇ ਹਨ। ਭਾਰਤ ਦੇ ਹਰ ਵਰਗ ਵੱਲੋਂ ਇਨ੍ਹਾਂ ਕਿਸਾਨਾਂ ਦੀ ਹਮਾਇਤ ਕੀਤੀ ਜਾ ਰਹੀ ਹੈ।
ਓਥੇ ਹੀ ਵਿਦੇਸ਼ਾਂ ਵਿਚ ਵੱਸਦੇ ਭਾਰਤੀਆਂ ਵੱਲੋਂ ਵੀ ਪੂਰਾ ਸਮਰਥਨ ਦਿੱਤਾ ਜਾ ਰਿਹਾ ਹੈ। ਖੇਤੀ ਕਨੂੰਨਾਂ ਨੂੰ ਲੈ ਕੇ ਬਹੁਤ ਸਾਰੇ ਦੇਸ਼ਾਂ ਵੱਲੋਂ ਕੇਂਦਰ ਸਰਕਾਰ ਦੀ ਅਲੋਚਨਾ ਵੀ ਕੀਤੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਗਰਾ ਮੈਟਰੋ ਪ੍ਰਾਜੈਕਟ ਦੇ ਨਿਰਮਾਣ ਦਾ ਆਰੰਭ ਵੀਡੀਓ ਕਾਨਫਰੰਸਿੰਗ ਰਾਹੀਂ ਉਦਘਾਟਨ ਕਰਕੇ ਕੀਤਾ ਗਿਆ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਵੱਲੋਂ ਕਿਹਾ ਗਿਆ ਕਿ ਵਿਕਾਸ ਲਈ ਸੁਧਾਰ ਦੀ ਜ਼ਰੂਰਤ ਹੈ,ਸਰਕਾਰ ਸਰਵ-ਪੱਖੀ ਸੁਧਾਰਾਂ ਵਿਚ ਵਿਸ਼ਵਾਸ ਰੱਖਦੀ ਹੈ।
ਨਾਲ ਹੀ ਉਨ੍ਹਾਂ ਕਿਹਾ ਕਿ ਪਿਛਲੀ ਸਦੀ ਦੇ ਕੁਝ ਕਾਨੂੰਨ ਮੌਜੂਦਾ ਸਮੇਂ ਵਿਚ ਇਕ ਬੋਝ ਬਣ ਗਏ ਹਨ। ਇਸ ਲਈ ਦੇਸ਼ ਦੇ ਸਰਬ ਪੱਖੀ ਵਿਕਾਸ ਨੂੰ ਦੇਖਦੇ ਹੋਏ ਸੁਧਾਰ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਰਕਾਰ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਮੁ-ਸ਼-ਕ-ਲਾਂ ਦੇ ਹੱਲ ਲਈ, ਲੋਕਾਂ ਦੀ ਜ਼ਿੰਦਗੀ ਨੂੰ ਅਸਾਨ ਬਣਾਉਣ ਲਈ,ਨਿਵੇਸ਼ ਵਧਾਉਣ ਲਈ ਅਤਿ ਆਧੁਨਿਕ ਤਕਲੋਲੋਜੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇਹ ਸਭ ਕਰ ਰਹੀ ਹੈ।
Previous Postਮੋਦੀ ਸਰਕਾਰ ਨੂੰ ਲੱਗਾ ਵੱਡਾ ਝਟੱਕਾ ਕਿਸਾਨ ਅੰਦੋਲਨ ਕਰਕੇ – ਆਈ ਇਹ ਵੱਡੀ ਤਾਜਾ ਖਬਰ
Next Postਕੱਲ੍ਹ ਦੇ ਬੰਦ ਦਾ ਹੁਣ ਬਦਲਿਆ ਸਮਾਂ ਹੁਣ ਏਨੇ ਤੋਂ ਏਨੇ ਤੱਕ ਹੀ ਰਹੇਗਾ ਬੰਦ – ਇਸ ਵੇਲੇ ਦੀ ਵੱਡੀ ਖਬਰ