ਆਈ ਤਾਜਾ ਵੱਡੀ ਖਬਰ
ਜਦੋਂ ਕੇਂਦਰ ਸਰਕਾਰ ਵੱਲੋਂ ਤਿਨ ਕਾਲੇ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ , ਤਾਂ ਸਭ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਸੀ। ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਅੱਜ ਦੇਸ਼ ਦਾ ਹਰ ਇੱਕ ਕਿਸਾਨ ਅਤੇ ਹਰ ਵਰਗ ਦੇ ਲੋਕ ਦਿੱਲੀ ਦੇ ਵਿੱਚ ਕੜਾਕੇ ਦੀ ਠੰਢ ਵਿੱਚ ਆਪਣੇ ਸੰਘਰਸ਼ ਨੂੰ ਜਾਰੀ ਰੱਖਣ ਲਈ ਸੜਕਾਂ ਤੇ ਸੌਣ ਲਈ ਮਜਬੂਰ ਹਨ। ਇਹ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ ਕਿਸਾਨਾਂ ਵੱਲੋਂ ਭਾਜਪਾ ਦੇ ਸਾਰੇ ਆਗੂਆਂ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ। ਇਹਨਾਂ ਖੇਤੀ ਕਾਨੂੰਨਾਂ ਨੂੰ ਲਾਗੂ ਕਰਵਾਉਣ ਵਿਚ ਭਾਜਪਾ ਆਗੂਆਂ ਦਾ ਪੂਰਾ ਹੱਥ ਹੈ।
ਇਸ ਲਈ ਜਦੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਲੋਕਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਤਾਂ ਭਾਜਪਾ ਦੇ ਆਗੂਆਂ ਦੇ ਘਰਾਂ ਦਾ ਘਿਰਾਓ ਵੀ ਕੀਤਾ ਜਾ ਰਿਹਾ ਹੈ। ਘਟਨਾ ਦੇ ਵਿਰੋਧ ਵਿਚ ਕੇਂਦਰ ਸਰਕਾਰ ਵੱਲੋਂ ਅਕਾਲੀ-ਭਾਜਪਾ ਗਠਜੋੜ ਤੋਂ ਆਪਣੀ ਹਿਮਾਇਤ ਵਾਪਸ ਲੈ ਲਈ ਗਈ ਸੀ। ਇੰਨਾ ਕਾਲੇ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ ਹਰਸਿਮਰਤ ਕੌਰ ਬਾਦਲ ਵੱਲੋਂ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪ੍ਰਕਾਸ਼ ਸਿੰਘ ਬਾਦਲ ਨੂੰ ਫੋਨ ਕਰਕੇ ਵਧਾਈ ਦਿੱਤੀ ਗਈ ਹੈ। ਬੀਤੇ ਦਿਨੀਂ ਪਰਕਾਸ਼ ਸਿੰਘ ਬਾਦਲ ਵੱਲੋਂ ਵੀ ਖੇਤੀ ਕਨੂੰਨਾਂ ਦੇ ਵਿਰੋਧ ਵਿੱਚ ਆਪਣਾ ਐਵਾਰਡ ਵਾਪਸ ਕਰ ਦਿੱਤਾ ਗਿਆ ਸੀ।
ਤਾਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਚਾਰ ਸਫ਼ਿਆਂ ਦਾ ਪੱਤਰ ਲਿਖਿਆ ਸੀ ਜਿਸ ਵਿੱਚ ਕਾਨੂੰਨਾ ਨੂੰ ਰੱਦ ਦੀ ਮੰਗ ਨੂੰ ਮੰਨਣ ਲਈ ਅਪੀਲ ਵੀ ਕੀਤੀ ਸੀ। ਪਰਕਾਸ਼ ਸਿੰਘ ਬਾਦਲ ਵੱਲੋਂ ਲਿਖਿਆ ਗਿਆ ਸੀ ਕਿ ਇੰਨੀ ਠੰਡ ਵਿੱਚ ਬੈਠੇ ਕਿਸਾਨ ਆਪਣੇ ਹੱਕ ਮੰਗ ਰਹੇ ਹਨ । ਇਸ ਮਾਮਲੇ ਨੂੰ ਆਪਸੀ ਪਿਆਰ ਅਤੇ ਸਹਿਮਤੀ ਨਾਲ ਹੱਲ ਕਰਨਾ ਚਾਹੀਦਾ ਹੈ। ਜਿੱਥੇ ਅੱਜ ਦੇਸ਼ ਵਿਆਪੀ ਬੰਦ ਦਾ ਐਲਾਨ ਕੀਤਾ ਗਿਆ ਸੀ।
ਜੋ ਸ਼ਾਂਤਮਈ ਢੰਗ ਨਾਲ ਚੱਲ ਰਿਹਾ ਹੈ। ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਵੀ ਹੈ। ਉਨ੍ਹਾਂ ਦਾ ਜਨਮ 8 ਦਸੰਬਰ 1927 ਨੂੰ ਹੋਇਆ ਸੀ। ਜੋ ਕਾਫੀ ਲੰਮੇ ਸਮੇਂ ਤੱਕ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ। ਜਿਨ੍ਹਾਂ ਦੀ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਨੇ ਕਾਫੀ ਲੰਮਾ ਅਰਸਾ ਕੰਮ ਕੀਤਾ ਹੈ। ਉਥੇ ਹੀ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪ੍ਰਕਾਸ਼ ਸਿੰਘ ਬਾਦਲ ਨੂੰ ਜਨਮ ਦਿਨ ਮੌਕੇ ਵਧਾਈ ਦਿੱਤੀ ਗਈ ਹੈ। ਇਹ ਇੰਝ ਜਾਪ ਰਿਹਾ ਹੈ ਕਿ ਪ੍ਰਧਾਨ ਮੰਤਰੀ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਪ੍ਰਕਾਸ਼ ਸਿੰਘ ਬਾਦਲ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਧਾਈ ਦੇਣ ਲਈ ਪ੍ਰਕਾਸ਼ ਸਿੰਘ ਬਾਦਲ ਨੂੰ ਫੋਨ ਕੀਤਾ ਗਿਆ ਹੈ।
Home ਤਾਜਾ ਖ਼ਬਰਾਂ ਹੁਣੇ ਹੁਣੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਫੋਨ ਲਗਾ ਕੇ ਦਿਤੀ ਇਸ ਗਲ੍ਹ ਦੀ ਵਧਾਈ – ਸਾਰੇ ਪਾਸੇ ਚਰਚਾ
ਤਾਜਾ ਖ਼ਬਰਾਂ
ਹੁਣੇ ਹੁਣੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਫੋਨ ਲਗਾ ਕੇ ਦਿਤੀ ਇਸ ਗਲ੍ਹ ਦੀ ਵਧਾਈ – ਸਾਰੇ ਪਾਸੇ ਚਰਚਾ
Previous Postਕਿਸਾਨਾਂ ਦੇ ਹੌਸਲੇ ਹੋ ਗਏ ਬੁਲੰਦ ਭਾਰਤ ਬੰਦ ਮਗਰੋਂ – ਹੁਣ ਕਰ ਦਿੱਤਾ ਇਹ ਵੱਡਾ ਐਲਾਨ
Next Postਕਿਸਾਨ ਅੰਦੋਲਨ : ਕੇਂਦਰ ਸਰਕਾਰ ਦੀ ਕਿਸਾਨਾਂ ਦੇ ਇਸ ਸਮੂਹ ਨੇ ਮੰਨੀ ਗਲ੍ਹ – ਅੰਦੋਲਨ ਛੱਡਣ ਲਈ ਹੋਏ ਤਿਆਰ