ਆਈ ਤਾਜਾ ਵੱਡੀ ਖਬਰ
ਪੰਜਾਬ ਅੰਦਰ ਜਿਥੇ ਦਿਨ ਅਤੇ ਤਿਉਹਾਰਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਕੁਝ ਸਰਕਾਰੀ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਉੱਥੇ ਹੀ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੇ ਫ਼ੈਸਲੇ ਲੋਕਾਂ ਦੇ ਹਿਤਾਂ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਲਏ ਜਾ ਰਹੇ ਹਨ ਅਤੇ ਕੁਝ ਫੈਸਲੇ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਲੈਣ ਦੇ ਅਧਿਕਾਰ ਵੀ ਦਿੱਤੇ ਗਏ ਹਨ। ਜਿਨ੍ਹਾਂ ਵੱਲੋ ਜ਼ਿਲ੍ਹੇ ਅੰਦਰ ਆਉਣ ਵਾਲੇ ਦਿਨ ਤਿਉਹਾਰਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਫੈਸਲੇ ਲਏ ਜਾਂਦੇ ਹਨ ਅਤੇ ਜ਼ਿਲੇ ਅੰਦਰ ਛੁੱਟੀ ਦਾ ਐਲਾਨ ਵੀ ਕਰ ਦਿੱਤਾ ਜਾਂਦਾ ਹੈ।
ਜਿਸ ਦੀ ਜਾਣਕਾਰੀ ਉਨ੍ਹਾਂ ਵੱਲੋਂ ਜਾਰੀ ਕੀਤੀ ਜਾਂਦੀ ਹੈ।ਪੰਜਾਬ ਸਰਕਾਰ ਵੱਲੋਂ ਕੱਲ ਮਤਲਬ 31 ਜੁਲਾਈ ਨੂੰ ਸੰਗਰੂਰ ਜ਼ਿਲ੍ਹੇ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੇ ਦਿਹਾੜੇ ਦੇ ਮੱਦੇਨਜ਼ਰ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਵਿਚ ਆਖਿਆ ਗਿਆ ਹੈ ਕਿ 31 ਜੁਲਾਈ 2024 ਨੂੰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਸੁਨਾਮ ਊਧਮ ਸਿੰਘ ਵਾਲਾ, ਜ਼ਿਲ੍ਹਾ ਸੰਗਰੂਰ ਵਿਖੇ ਸੂਬਾ ਪੱਧਰ ‘ਤੇ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ।ਜ਼ਿਲ੍ਹਾ ਸੰਗਰੂਰ ਦੇ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ, ਸਰਕਾਰੀ ਪ੍ਰਾਈਵੇਟ ਸਕੂਲਾਂ/ਕਾਲਜਾਂ/ਯੂਨੀਵਰਸਿਟੀਆਂ, ਵਿੱਦਿਅਕ ਅਦਾਰਿਆਂ, ਸਰਕਾਰੀ/ਪ੍ਰਾਈਵੇਟ ਦਫ਼ਤਰਾਂ, ਬੈਂਕ ਆਦਿ ਵਿਚ ਛੁੱਟੀ ਰਹੇਗੀ। ਇਹ ਹੁਕਮ ਉਨ੍ਹਾਂ ਵਿਦਿਅਕ ਅਦਾਰਿਆਂ ਚ ਨਹੀਂ ਲਾਗੂ ਹੋਣਗੇ ਜਿਥੇ ਇਮਤਿਹਾਨ ਚਲ ਰਹੇ ਹਨ
Previous Postਪੰਜਾਬ ਚ ਇਥੇ ਕੱਲ੍ਹ ਸਵੇਰੇ 5 ਵਜੇ ਤੋਂ 8 ਵਜੇ ਤੱਕ ਬਿਜਲੀ ਰਹੇਗੀ ਬੰਦ , ਤਾਜਾ ਵੱਡੀ ਖਬਰ
Next Postਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਨੂੰ ਕਤਲ ਮਾਮਲੇ ਚ ਕੀਤਾ ਗਿਆ ਗ੍ਰਿਫਤਾਰ