ਹੁਣੇ ਹੁਣੇ ਪੰਜਾਬ ਚ ਇਥੇ ਮਿਲੀ ਅਜਿਹੀ ਚੀਜ ਦੇਖਦੇ ਹੀ ਪਈਆਂ ਭਾਜੜਾਂ – ਭਾਰੀ ਪੁਲਸ ਫੋਰਸ ਤਾਇਨਾਤ

ਆਈ ਤਾਜ਼ਾ ਵੱਡੀ ਖਬਰ 

ਸੂਬਾ ਸਰਕਾਰ ਵੱਲੋਂ ਜਿਥੇ ਪੰਜਾਬ ਦੇ ਮਾਹੌਲ ਨੂੰ ਅਮਨ ਅਤੇ ਸ਼ਾਂਤੀ ਵਾਲਾ ਬਣਾਈ ਰੱਖਣ ਲਈ ਪੂਰੀ ਚੌਕਸੀ ਵਰਤਣ ਦੇ ਆਦੇਸ਼ ਪੁਲਿਸ ਪ੍ਰਸ਼ਾਸਨ ਨੂੰ ਦਿੱਤੇ ਜਾਂਦੇ ਹਨ। ਉਥੇ ਹੀ ਪੁਲਸ ਪ੍ਰਸ਼ਾਸਨ ਵੱਲੋਂ ਵੀ ਚੌਕਸੀ ਵਰਤਦੇ ਹੋਏ ਆਪਣੀ ਪੁਲਸ ਨੂੰ ਆਪਣਾ ਕੰਮ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਨ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ ਅਤੇ ਪੁਲਿਸ ਵੱਲੋਂ ਨਾਕਾਬੰਦੀ ਕਰਕੇ ਅਨਸਰਾਂ ਨੂੰ ਕਾਬੂ ਕੀਤਾ ਜਾਂਦਾ ਹੈ ਜਿਨ੍ਹਾਂ ਵੱਲੋਂ ਗੈਰ ਸਮਾਜਿਕ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਕਿਉਂਕਿ ਪੰਜਾਬ ਵਿੱਚ ਬਹੁਤ ਸਾਰੇ ਗੈਰ ਸਮਾਜਕ ਅਨਸਰਾਂ ਵੱਲੋਂ ਪਹਿਲਾਂ ਹੀ ਬੀਤੇ ਕਈ ਦਿਨਾਂ ਦੌਰਾਨ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਹੈ ਜਿਸ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋਇਆ ਹੈ।

ਉਥੇ ਹੀ ਸਰਹੱਦੀ ਖੇਤਰਾਂ ਵਿਚ ਮਿਲਣ ਵਾਲੀਆਂ ਕੁਝ ਚੀਜ਼ਾਂ ਨੂੰ ਲੈ ਕੇ ਪੁਲਸ ਪ੍ਰਸ਼ਾਸ਼ਨ ਵੱਲੋਂ ਸਖਤੀ ਵਰਤੀ ਜਾ ਰਹੀ ਹੈ ਅਤੇ ਲੋਕਾਂ ਵਿਚ ਡਰ ਨੂੰ ਵੀ ਖਤਮ ਕੀਤੇ ਜਾਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਹੁਣ ਪੰਜਾਬ ਵਿੱਚ ਇੱਥੇ ਅਜਿਹੀ ਚੀਜ਼ ਮਿਲੀ ਹੈ ਜਿਸ ਨੂੰ ਦੇਖ ਕੇ ਭਾਜੜਾ ਪੈ ਗਈਆਂ ਹਨ ਅਤੇ ਭਾਰੀ ਪੁਲਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਠਿੰਡਾ ਦੇ ਗਣੇਸ਼ ਨਗਰ ਨੇੜੇ ਮੇਨ ਸੜਕ ਤੋਂ ਸਾਹਮਣੇ ਆਈ ਹੈ।

ਜਿੱਥੇ ਅੱਜ ਮਾਹੌਲ ਉਸ ਸਮੇਂ ਹਫੜਾ ਦਫੜੀ ਵਾਲਾ ਬਣ ਗਿਆ ਜਦੋਂ ਇਸ ਸੜਕ ਉੱਪਰ ਇਕ ਅਟੈਚੀ ਮਿਲਿਆ। ਇਸ ਜਾਣਕਾਰੀ ਮਿਲਣ ਤੇ ਤੁਰੰਤ ਹੀ ਪੁਲੀਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਹੈ ਅਤੇ ਉਥੇ ਹੀ ਬੰਬ ਰੋਧਕ ਦਸਤਿਆਂ ਨੂੰ ਵੀ ਜਾਣਕਾਰੀ ਦਿੱਤੀ ਗਈ ਹੈ ਜਿਨ੍ਹਾਂ ਵੱਲੋਂ ਮਿੱਟੀ ਦੇ ਬੋਰੇ ਭਰ ਕੇ ਲਿਆਂਦੇ ਗਏ ਹਨ। ਉੱਥੇ ਹੀ ਇਸ ਖੇਤਰ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਪੁਲਸ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। ਸੁਰੱਖਿਆ ਦੇ ਪੂਰੇ ਪ੍ਰਬੰਧ ਕਰਕੇ ਇਸ ਅਟੈਚੀ ਦੀ ਜਾਂਚ ਸ਼ੁਰੂ ਕੀਤੀ ਗਈ ਹੈ।

ਕਿਉਂ ਕੇ ਬਠਿੰਡਾ ਜ਼ਿਲੇ ਦੇ ਵਿੱਚ ਪਹਿਲਾਂ ਵੀ ਅਜਿਹੀਆਂ ਤਿੰਨ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ ਜਿਥੇ ਇਸ ਤਰ੍ਹਾਂ ਹੀ ਲਵਾਰਸ ਅਟੈਚੀ ਮਿਲੇ ਸਨ। ਚੈਕਿੰਗ ਦੀਆਂ ਟੀਮਾਂ ਵੱਲੋਂ ਇਸ ਅਟੈਚੀ ਦੀ ਜਾਂਚ ਕਰਨੀ ਸ਼ੁਰੂ ਕੀਤੀ ਗਈ ਹੈ ਉਥੇ ਹੀ ਬੀਤੇ ਦਿਨੀਂ ਫਰੀਦਕੋਟ ਵਿੱਚ ਡੇਰਾ ਪ੍ਰੇਮੀ ਦੇ ਕਤਲ ਹੋਣ ਤੋਂ ਬਾਅਦ ਅਤੇ ਪਠਾਨਕੋਟ ਵਿੱਚ ਇੱਕ ਬੰਬ ਧਮਾਕਾ ਹੋਣ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਕਈ ਖੇਤਰਾਂ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਸਦਕਾ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।