ਹੁਣੇ ਹੁਣੇ ਪੰਜਾਬ ਚ ਇਥੇ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਦੇ ਕਰਫਿਊ ਦਾ ਹੋ ਗਿਆ ਐਲਾਨ

ਆਈ ਤਾਜਾ ਵੱਡੀ ਖਬਰ

ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਸਾਰੇ ਵਿਸ਼ਵ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਕੋਈ ਵੀ ਦੇਸ਼ ਦੇ ਇਸ ਦੇ ਪ੍ਰਭਾਵ ਵਿਚ ਆਉਂਣ ਤੋਂ ਨਹੀਂ ਬਚ ਸਕਿਆ। ਕਰੋਨਾ ਦੀ ਅਗਲੀ ਸ਼ੁਰੂ ਹੋ ਚੁੱਕੀ ਲਹਿਰ ਨੇ ਫਿਰ ਤੋਂ ਸਾਰੇ ਦੇਸ਼ਾਂ ਨੂੰ ਆਪਣੇ ਪ੍ਰਭਾਵ ਵਿੱਚ ਲੈ ਲਿਆ ਹੈ। ਆਏ ਦਿਨ ਹੀ ਵਧ ਰਹੀ ਕੇਸਾਂ ਦੀ ਗਿਣਤੀ ਸਾਰੇ ਦੇਸ਼ਾਂ ਲਈ ਚਿੰ-ਤਾ ਦਾ ਵਿਸ਼ਾ ਬਣੀ ਹੋਈ ਹੈ। ਕਰੋਨਾ ਦੇ ਪ੍ਰਸਾਰ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਫਿਰ ਤੋਂ ਤਾਲਾ ਬੰਦੀ ਕੀਤੀ ਗਈ। ਉਥੇ ਹੀ ਕਈ ਜਗ੍ਹਾ ਉਪਰ ਕਰਫ਼ਿਊ ਲਗਾਉਣ ਦੇ ਆਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ।

ਕਰੋਨਾ ਨੇ ਸਭ ਤੋਂ ਵੱਧ ਪ੍ਰਭਾਵਿਤ ਦੁਨੀਆਂ ਦੇ ਸ਼ਕਤੀ ਸ਼ਾਲੀ ਦੇਸ਼ ਅਮਰੀਕਾ ਨੂੰ ਕੀਤਾ ਹੈ। ਦੂਜੇ ਨੰਬਰ ਤੇ ਭਾਰਤ ਹੈ ਜਿਥੇ ਅਮਰੀਕਾ ਤੋਂ ਬਾਅਦ ਕਰੋਨਾ ਕੇਸਾਂ ਦੀ ਗਿਣਤੀ ਸਭ ਤੋਂ ਵੱਧ ਹੈ। ਭਾਰਤ ਵਿੱਚ ਵੀ ਪਿਛਲੇ ਕੁਝ ਸਮੇਂ ਤੋਂ ਕਰੋਨਾ ਕੇਸਾਂ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਭਾਰਤ ਦੇ ਕਈ ਸੂਬਿਆਂ ਵਿੱਚ ਸਰਕਾਰ ਵੱਲੋਂ ਪਹਿਲਾਂ ਹੀ ਇੰਤਜ਼ਾਮ ਕੀਤੇ ਜਾ ਰਹੇ ਹਨ। ਉੱਥੇ ਹੀ ਕਈ ਜਗ੍ਹਾ ਉਪਰ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਰਾਤ ਦਾ ਕਰਫਿਊ ਲਗਾਉਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ।

ਹੁਣ ਪੰਜਾਬ ਚ ਇਥੇ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਦੇ ਕਰਫਿਊ ਦਾ ਹੋ ਗਿਆ ਐਲਾਨ । ਪੰਜਾਬ ਵਿੱਚ ਵੀ ਪਿਛਲੇ ਕੁਝ ਦਿਨਾਂ ਤੋਂ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਜਿਸ ਨੂੰ ਦੇਖਦੇ ਹੋਏ ਸ਼ਹਿਰ ਜਲੰਧਰ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਕਿਉਂਕਿ ਜਲੰਧਰ ਵਿਚ ਵੀ ਕਰੋਨਾ ਦੇ ਕਈ ਕੇਸ ਸਾਹਮਣੇ ਆ ਚੁੱਕੇ ਹਨ। ਜਿਸ ਕਾਰਨ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲੰਧਰ ਜ਼ਿਲ੍ਹੇ ’ਚ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਰਾਤ ਦੇ ਕਰਫ਼ਿਊ ਐਲਾਨ ਦਿੱਤਾ ਗਿਆ ਹੈ।

ਜਿਸ ਨਾਲ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਰਾਤ 11 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਦਾ ਕਰਫ਼ਿਊ ਦਾ ਹੁਕਮ ਜਾਰੀ ਕਰ ਦਿੱਤਾ ਹੈ। ਇਹ ਆਦੇਸ਼ ਜਲੰਧਰ ਦੇ ਡਿਪਟੀ ਕਮਿਸ਼ਨਰ ਘਨ ਸ਼ਾਮ ਥੋਰੀ ਵੱਲੋਂ ਦਿੱਤੇ ਗਏ ਹਨ ,ਕਿ ਰਾਤ ਸਮੇਂ ਕਰਫ਼ਿਊ ਲਾਗੂ ਰਹੇਗਾ, ਇਹ ਆਦੇਸ਼ ਅਗਲੇ ਹੁਕਮਾਂ ਤੱਕ ਜਾਰੀ ਰਹਿਣਗੇ। ਕਰੋਨਾ ਦੇ ਮਾਮਲਿਆਂ ਵਿੱਚ ਦਿਨ ਪ੍ਰਤੀ ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਜਿਸ ਕਾਰਨ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ।