ਹੁਣੇ ਹੁਣੇ ਪੰਜਾਬ ਚ ਇਥੇ ਸਕੂਲ ਬੱਸ ਅਤੇ ਕਾਰ ਦੀ ਹੋਈ ਭਿਆਨਕ ਟੱਕਰ , ਹੋਈਆਂ ਮੌਤਾਂ ਅਤੇ ਕਈ ਜਖਮੀ

ਆਈ ਤਾਜਾ ਵੱਡੀ ਖਬਰ

ਸੜਕ ਹਾਦਸਿਆਂ ਵਿਚ ਹੋਣ ਵਾਲੇ ਵਾਧੇ ਵਿਚ ਬਹੁਤ ਸਾਰੇ ਲੋਕ ਇਹਨਾਂ ਹਾਦਸਿਆ ਦੇ ਸ਼ਿਕਾਰ ਹੋ ਰਹੇ ਹਨ। ਵਾਪਰਨ ਵਾਲੇ ਇਹਨਾਂ ਹਾਦਸਿਆਂ ਵਿਚ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋਣ ਦੀ ਖਬਰ ਸਾਹਮਣੇ ਆਈ ਹੈ। ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਸ ਵਿੱਚ ਕਈ ਲੋਕ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਜਾਂਦੇ ਹਨ। ਹਰ ਰੋਜ਼ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਖ਼ਬਰਾਂ ਅਖ਼ਬਾਰਾਂ ਦੀਆਂ ਸੁਰਖੀਆਂ ਬਣ ਜਾਂਦੀਆਂ ਹਨ, ਉਹ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਘਰ ਤੋਂ ਸੁਰੱਖਿਅਤ ਸਫਰ ਦੀ ਚਾਹਤ ਰੱਖ ਕੇ ਜਾਣ ਵਾਲੇ ਲੋਕਾਂ ਨਾਲ ਅਚਾਨਕ ਹੀ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜੋ ਪਰਿਵਾਰਾਂ ਨੂੰ ਕਦੇ ਵੀ ਨਹੀਂ ਭੁਲ ਸਕਦੇ।

ਹੁਣ ਪੰਜਾਬ ਵਿੱਚ ਇਥੇ ਸਕੂਲ ਬੱਸ ਅਤੇ ਕਾਰ ਦੀ ਭਿਆਨਕ ਟੱਕਰ ਹੋਣ ਕਾਰਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅੰਮ੍ਰਿਤਸਰ-ਪਠਾਨਕੋਟ ਮਾਰਗ ਤੇ ਸੋਈਆ ਪਿੰਡ ਦੇ ਨਜ਼ਦੀਕ ਵਾਪਰੀ ਹੈ। ਜਿੱਥੇ ਇੱਕ ਸਕੂਲ ਬੱਸ ਅਤੇ ਅਲਟੋ ਦੀ ਆਪਸ ਵਿੱਚ ਭਿਆਨਕ ਟਕਰ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਵੇਰਕਾ ਪਾਰ ਕਰਦਿਆਂ ਹੀ ਇੱਕ ਕਾਰ ਪਿੰਡ ਵਾਲੇ ਪਾਸੇ ਸਕੂਲ ਵੈਨ ਨਾਲ ਟਕਰਾ ਕੇ ਪਲਟ ਗਈ।

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਵਿਚ ਸਵਾਰ ਲੋਕਾਂ ਨੂੰ ਬੜੀ ਮੁਸ਼ਕਲ ਨਾਲ ਨਜਦੀਕ ਦੇ ਲੋਕਾਂ ਵੱਲੋਂ ਬਾਹਰ ਕੱਢਿਆ ਗਿਆ। ਕਾਰ ਵਿੱਚ ਸਵਾਰ ਹੋਏ ਜੰਮੂ ਕਸ਼ਮੀਰ ਦੇ ਰਹਿਣ ਵਾਲੇ ਨਰਿੰਦਰਪਾਲ ਸਿੰਘ ਅਤੇ ਉਨ੍ਹਾਂ ਦੀ ਮਹਿਲਾ ਰਿਸ਼ਤੇਦਾਰ ਦੀ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ ਵਿਚ ਕਾਰ ਵਿੱਚ ਸਵਾਰ ਅਰਵਿੰਦਰ ਕੌਰ ਅਤੇ ਅਰਸ਼ਦੀਪ ਭਿਆਨਕ ਰੂਪ ਵਿਚ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ।

ਉੱਥੇ ਹੀ ਇਕ ਟਿੱਪਰ ਚਾਲਕ ਵੀ ਇਨ੍ਹਾਂ ਦੋਵਾਂ ਦੀ ਟੱਕਰ ਨੂੰ ਦੇਖਦੇ ਹੋਏ ਆਪਣਾ ਕੰਟਰੋਲ ਗੁਆ ਬੈਠਾ ਅਤੇ ਸੜਕ ਦੇ ਵਿਚਕਾਰ ਹੀ ਪਲਟ ਗਿਆ। ਸਕੂਲ ਬੱਸ ਵਿਚ ਸਵਾਰ ਵੀ ਤਿੰਨ ਬੱਚਿਆਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ। ਸਾਰਿਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉੱਥੇ ਹੀ ਇਸ ਹਾਦਸੇ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।