ਆਈ ਤਾਜਾ ਵੱਡੀ ਖਬਰ
ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਕਈ ਤਰ੍ਹਾਂ ਦੇ ਹਾਦਸਿਆਂ ਦਾ ਸ਼ਿਕਾਰ ਹੋ ਰਹੀਆਂ ਹਨ। ਜਿੱਥੇ ਪਿਛਲੇ ਸਾਲ ਤੋ ਹੀ ਕਰੋਨਾ ਵਰਗੀ ਨਾਮੁਰਾਦ ਬਿ-ਮਾ-ਰੀ ਭਾਰਤ ਵਿਚ ਪੈਰ ਪਸਾਰ ਚੁੱਕੀ ਹੈ ਉੱਥੇ ਹੀ ਇਸ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੀਆਂ ਹਸਤੀਆਂ ਇਸ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਉਥੇ ਹੀ ਹੋਣ ਵਾਲੇ ਵੱਖ ਵੱਖ ਸੜਕ ਹਾਦਸਿਆਂ ਬਿਮਾਰੀਆਂ ਅਤੇ ਕਈ ਹੋਰ ਹਾਦਸਿਆ ਦੀ ਚਪੇਟ ਵਿੱਚ ਵੀ ਆਉਣ ਨਾਲ ਲੋਕਾਂ ਦੀ ਮੌਤ। ਇਨ੍ਹਾਂ ਵੱਖ ਵੱਖ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੀਆਂ ਸਖ਼ਸ਼ੀਅਤਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਖੇਤਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਚੋਟੀ ਦੇ ਮਸ਼ਹੂਰ ਕਬੱਡੀ ਖਿਡਾਰੀ ਦੀ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮਾਛੀਵਾੜਾ ਸਾਹਿਬ ਤੋਂ ਪ੍ਰਾਪਤ ਹੋਈ ਹੈ ਜਿਥੇ ਹੋਣਹਾਰ ਖਿਡਾਰੀ ਦੀ ਪੁਰਾਣੀ ਰੰਜਿਸ਼ ਦੇ ਚੱਲਦਿਆਂ ਹੋਇਆਂ ਕ-ਤ-ਲ ਕਰ ਦਿੱਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਇਸ ਸਬੰਧੀ ਜਿੱਥੇ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ ਉਥੇ ਹੀ ਇਸ ਮਾਮਲੇ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਸਾਹਮਣੇ ਆਈ ਜਾਣਕਾਰੀ ਅਨੁਸਾਰ ਜਿੱਥੇ 20 ਸਾਲਾ ਅਮਨਦੀਪ ਸਿੰਘ ਮਾਛੀਵਾੜਾ ਸਾਹਿਬ ਵਿੱਚ ਸਥਾਨਕ ਇੰਦਰਾ ਕਲੋਨੀ ਵਿੱਚ ਰਹਿੰਦਾ ਸੀ। ਉਥੇ ਹੀ ਅਮਨਦੀਪ ਸਿੰਘ ਗਰੀਬ ਪਰਿਵਾਰ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਕਬੱਡੀ ਦਾ ਇਕ ਚੋਟੀ ਦਾ ਖਿਡਾਰੀ ਸੀ।
ਉਸ ਤੋ ਇਲਾਵਾ ਉਹ ਸ਼ਹਿਰ ਅੰਦਰ ਕਿਤਾਬਾਂ ਦੀ ਦੁਕਾਨ ਉੱਪਰ ਕੰਮ ਕਰਦਾ ਸੀ। ਅਮਨਦੀਪ ਦੇ ਭਰਾ ਮਨਪ੍ਰੀਤ ਸਿੰਘ ਵੱਲੋਂ ਇਸ ਸਾਰੀ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਕੁਝ ਦਿਨ ਪਹਿਲਾਂ ਹੀ ਇਲਾਕੇ ਦੇ ਕੁਝ ਨੌਜਵਾਨਾਂ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਇਸ ਰੰਜਿਸ਼ ਦੇ ਤਹਿਤ ਉਨ੍ਹਾਂ ਨੌਜਵਾਨਾਂ ਵੱਲੋਂ ਅੱਜ ਇਕ ਵਿਆਹ ਸਮਾਗਮ ਦੌਰਾਨ ਅਮਨਦੀਪ ਉੱਪਰ ਹਮਲਾ ਕਰ ਦਿੱਤਾ ਗਿਆ। ਇਸ ਘਟਨਾ ਵਿਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਜਿਸ ਨੂੰ ਦੇਖਦੇ ਹੋਏ ਇਕ ਨਿੱਜੀ ਹਸਪਤਾਲ ਵਿਚ ਇਲਾਜ ਵਾਸਤੇ ਲਿਆਂਦਾ ਗਿਆ ਜਿਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਲੁਧਿਆਣਾ ਦੇ ਹਸਪਤਾਲ ਵਿਖੇ ਭੇਜ ਦਿੱਤਾ ਗਿਆ।
ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸਦੀ ਰਸਤੇ ਵਿੱਚ ਮੌਤ ਹੋ ਗਈ। ਇਹ ਘਟਨਾ ਅਢਿਆਣਾ ਰੋਡ ਤੇ ਇਕ ਸ਼ੈਲਰ ਨੇੜੇ ਹੋਈ ਹੈ। ਪੁਲਿਸ ਵੱਲੋਂ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਸਾਰਿਆਂ ਨੂੰ ਜਲਦੀ ਹੀ ਗ੍ਰਿਫਤਾਰ ਕੀਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਹੈ। ਇਨ੍ਹਾਂ ਦੋਸ਼ੀਆਂ ਵਿਚ ਸਾਦਿਕ ਸਮਰਾਲਾ, ਇੰਦਰਾ ਗਹਿਲੇਵਾਲ, ਜੱਗੀ ਭਮਾ, ਲਾਡੀ ਗਹਿਲੇਵਾਲ , ਗੈਰੀ ਰਾਜ ਆਦਿ ਅਤੇ ਕੁਝ ਅਣਪਛਾਤੇ ਵਿਅਕਤੀ ਵੀ ਸ਼ਾਮਲ ਹਨ। ਜਿਨ੍ਹਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।
Previous Postਮੁੰਡੇ ਨਾਲ ਧੋਖਾ ਕਰਨ ਵਾਲੀ ਕਨੇਡਾ ਗਈ ਕੁੜੀ ਦੇ ਮਾਮਲੇ ਚ ਹੁਣ ਆ ਗਿਆ ਇਹ ਨਵਾਂ ਮੌੜ – ਤਾਜਾ ਵੱਡੀ ਖਬਰ
Next Postਪੰਜਾਬ ਵਾਲਿਆਂ ਲਈ ਆਈ ਮਾੜੀ ਖਬਰ – 14 ਜੁਲਾਈ ਤੱਕ ਲਈ ਹੋ ਗਿਆ ਇਹਨਾਂ ਵਲੋਂ ਇਹ ਐਲਾਨ , ਸਰਕਾਰ ਪਈ ਚਿੰਤਾ ਚ