ਆਈ ਤਾਜਾ ਵੱਡੀ ਖਬਰ
ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਫਿਲਮ ਜਗਤ, ਸੰਗੀਤ ਜਗਤ ,ਖੇਡ-ਜਗਤ, ਰਾਜਨੀਤਿਕ ਜਗਤ, ਧਾਰਮਿਕ ਜਗਤ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਕ ਤੋਂ ਬਾਅਦ ਇਕ ਇਸ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ। ਜਿਨ੍ਹਾਂ ਦੇ ਜਾਣ ਨਾਲ ਵੱਖ ਵੱਖ ਖੇਤਰਾਂ ਨੂੰ ਹੋਇਆ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ। ਬਹੁਤ ਸਾਰੇ ਲੋਕ ਬਿਮਾਰੀਆਂ ਦੇ ਸ਼ਿਕਾਰ ਹੋਏ ਤੇ ਬਹੁਤ ਸਾਰੇ ਸੜਕ ਹਾਦਸਿਆਂ ਦੇ, ਉਥੇ ਹੀ ਪਿਛਲੇ ਸਾਲ ਤੋਂ ਸ਼ੁਰੂ ਹੋਈ ਕਰੋਨਾ ਦੀ ਬੀਮਾਰੀ ਨੇ ਹੁਣ ਤੱਕ ਬਹੁਤ ਸਾਰੀਆਂ ਸਖ਼ਸ਼ੀਅਤਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ ਹੈ।
ਜਿਨ੍ਹਾਂ ਵਿਚੋਂ ਕੁਝ ਤਾਂ ਸਿਹਤ ਯਾਬ ਹੋ ਚੁੱਕੇ ਹਨ ਅਤੇ ਕੁੱਝ ਇਸ ਕਰੋਨਾ ਨਾਲ ਜ਼ਿੰਦਗੀ ਦੀ ਜੰਗ ਹਾਰ ਗਈਆਂ ਹਨ। ਇਸ ਦੁਨੀਆਂ ਤੋਂ ਜਾਣ ਵਾਲੀਆਂ ਇਨ੍ਹਾਂ ਸ਼ਖਸੀਅਤਾਂ ਦੀ ਕਮੀ ਉਨ੍ਹਾਂ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਪੰਜਾਬ ਵਿੱਚ ਛੁਟੀ ਦੇ ਬਾਰੇ ਹੋਇਆ ਇਹ ਐਲਾਨ , ਜਿਸ ਨੇ ਇਸ ਸਮੇਂ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਅੱਜ ਇੱਥੇ ਫਿਰੋਜ਼ ਪੁਰ ਅਧੀਨ ਆਉਂਦੇ ਹਲਕਾ ਜੀਰਾ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਪਿਤਾ ਅਤੇ ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜੀਰਾ ਦੇ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਸੀ।
ਉਥੇ ਹੀ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦੇ ਅੱਜ ਅਕਾਲ ਚਲਾਣੇ ’ਤੇ ਸ਼ੋਕ ਪ੍ਰਗਟ ਕਰਦਿਆਂ ਹੋਇਆ ਅੱਜ 12 ਮਈ ਨੂੰ ਬਾਕੀ ਰਹਿੰਦੇ ਸਮੇਂ ਲਈ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਸਾਬਕਾ ਮੰਤਰੀ ਅਤੇ ਜਥੇਦਾਰ ਇੰਦਰਜੀਤ ਸਿੰਘ ਜੀਰਾ ਨੂੰ ਜਿੱਥੇ ਬੀਮਾਰ ਹੋਣ ਤੇ ਮੋਹਾਲੀ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਜਿਥੇ ਉਹ ਜ਼ੇਰੇ ਇਲਾਜ਼ ਸਨ ਅਤੇ ਅੱਜ ਉਨ੍ਹਾਂ ਦਾ ਦਿਹਾਂਤ ਹੋ ਗਿਆ।
ਉਨ੍ਹਾਂ ਦੇ ਦਿਹਾਂਤ ਤੇ ਹੀ ਸ਼ੋਕ ਪ੍ਰਗਟ ਕਰਦੇ ਹੋਏ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਪੱਤਰ ਅਨੁਸਾਰ ਹੁਣ ਤੋਂ ਬਾਅਦ ਸੂਬੇ ਭਰ ਦੇ ਸਰਕਾਰੀ ਦਫ਼ਤਰ/ਕਾਰਪੋਰੇਸ਼ਨਾਂ/ਬੋਰਡ/ਵਿੱਦਿਅਕ ਸੰਸਥਾਵਾਂ ’ਚ ਛੁੱਟੀ ਲਾਗੂ ਰਹੇਗੀ। ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਹੋਰ ਬਹੁਤ ਸਾਰੇ ਕਾਂਗਰਸੀ ਆਗੂਆਂ ਵੱਲੋਂ ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜੀਰਾ ਦੇ ਦੇਹਾਂਤ ਤੇ ਉਨ੍ਹਾਂ ਦੇ ਪੁੱਤਰ ਕਲਬੀਰ ਸਿੰਘ ਜੀਰਾ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
Previous Postਪੰਜਾਬ : ਸਫ਼ਰ ਕਰਨ ਵਾਲਿਆਂ ਲਈ ਆਈ ਵੱਡੀ ਖਬਰ , ਇਹਨਾਂ ਲੋਕਾਂ ਲਈ ਹੋਇਆ ਇਹ ਐਲਾਨ
Next Postਪੰਜਾਬ ਚ ਇਥੇ ਪੈ ਗਿਆ ਹੁਣ ਇਹ ਭੀਚਕੜਾ, ਹੁਣੇ ਹੁਣੇ ਆਈ ਇਹ ਵੱਡੀ ਤਾਜਾ ਖਬਰ