ਹੁਣੇ ਹੁਣੇ ਪੰਜਾਬ ਚ ਵਾਪਰਿਆ ਕਹਿਰ ਇਕੋ ਸਮੇਂ ਖੇਡਦਿਆਂ ਹੋਇਆ 3 ਬੱਚਿਆਂ ਨੂੰ ਮਿਲੀ ਇਸ ਤਰਾਂ ਦਰਦਨਾਕ ਮੌਤ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਆਏ ਦਿਨ ਹੀ ਵਾਪਰਨ ਵਾਲੇ ਹਾਦਸਿਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ । ਜਿੱਥੇ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾਂਦੇ ਹਨ ਅਤੇ ਹਾਦਸਿਆਂ ਨੂੰ ਰੋਕਣ ਲਈ ਸਰਕਾਰ ਵੱਲੋਂ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ। ਉੱਥੇ ਹੀ ਬਹੁਤ ਸਾਰੇ ਲੋਕਾਂ ਨਾਲ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਬਾਰੇ ਕਿਸੇ ਵੱਲੋਂ ਕਲਪਨਾ ਵੀ ਨਹੀਂ ਕੀਤੀ ਜਾਂਦੀ। ਪਰ ਬੱਚਿਆਂ ਨਾਲ ਵਾਪਰਨ ਵਾਲੇ ਹਾਦਸੇ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਜਦੋਂ ਹੋਣ ਵਾਲੇ ਹਾਦਸਿਆਂ ਵਿੱਚ ਬੱਚਿਆਂ ਦਾ ਜ਼ਿਕਰ ਆਉਂਦਾ ਹੈ, ਤਾਂ ਸਾਰੇ ਮਾਪੇ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਿੱਚ ਪੈ ਜਾਂਦੇ ਹਨ।

ਹੁਣ ਪੰਜਾਬ ਵਿੱਚ ਇੱਥੇ ਕਹਿਰ ਵਾਪਰਿਆ ਹੈ, ਜਿੱਥੇ ਇਕੋ ਸਮੇਂ ਤਿੰਨ ਬੱਚਿਆਂ ਦੀ ਖੇਡਦਿਆਂ ਹੋਇਆ ਦਰਦਨਾਕ ਮੌਤ ਹੋ ਗਈ ਹੈ ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮਾਨਸਾ ਜਿਲੇ ਦੇ ਨੇੜਲੇ ਪਿੰਡ ਮਾਨਬੀਬੜੀਆਂ ਤੋਂ ਸਾਹਮਣੇ ਆਈ ਹੈ ਜਿੱਥੇ ਇੱਕ ਛੱਪੜ ਵਿੱਚ ਖੇਡਦਿਆਂ ਹੋਇਆਂ ਤਿੰਨ ਬੱਚਿਆਂ ਦੀ ਡੁੱਬ ਜਾਣ ਕਾਰਨ ਮੌਤ ਹੋ ਗਈ। ਇਸ ਪਿੰਡ ਦੀ ਅਨੁਸੂਚਿਤ ਜਾਤੀ ਨਾਲ ਸਬੰਧਤ ਇਹ ਤਿੰਨ ਬੱਚੇ ਉਸ ਸਮੇਂ ਇਸ ਹਾਦਸੇ ਦਾ ਸ਼ਿਕਾਰ ਹੋ ਗਏ ਜਦੋਂ ਇਹ ਬੱਚੇ ਛੱਪੜ ਦੇ ਵਿੱਚ ਨਹਾਉਣ ਲਈ ਗਏ ਹੋਏ ਸਨ।

ਉਥੇ ਹੀ ਬੱਚੇ ਨਹਾਉਂਦੇ ਸਮੇਂ ਗਹਿਰਾਈ ਵਿਚ ਚਲੇ ਗਏ ਜਿਥੇ ਉਹ ਡੁਬ ਗਏ। ਇਸ ਹਾਦਸੇ ਦੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਵੱਲੋਂ ਦੱਸਿਆ ਗਿਆ ਹੈ ਕਿ ਜਿਸ ਸਮੇਂ ਇਸ ਘਟਨਾ ਦਾ ਪਿੰਡ ਵਾਸੀਆਂ ਨੂੰ ਪਤਾ ਲੱਗਿਆ ਤਾਂ ਬਹੁਤ ਸਮਾਂ ਹੋ ਚੁੱਕਿਆ ਸੀ, ਕਿਉਂਕਿ ਜਦੋਂ ਵੇਖਿਆ ਗਿਆ ਤਾਂ ਬੱਚਿਆਂ ਦੀ ਮੌਤ ਹੋ ਚੁੱਕੀ ਸੀ।

ਇਸ ਹਾਦਸੇ ਵਿਚ ਸ਼ਿਕਾਰ ਹੋਣ ਵਾਲੇ ਤਿੰਨ ਬੱਚਿਆਂ ਵਿੱਚੋਂ ਦੋ ਸਕੇ ਭਰਾ ਦੱਸੇ ਗਏ ਹਨ। ਜਿਨ੍ਹਾਂ ਵਿੱਚ ਨਿਰਮਲ ਸਿੰਘ ਦੇ ਦੋ ਬੱਚੇ ਦਿਲਰਾਜ ਸਿੰਘ 6 ਸਾਲਾ ਅਤੇ ਯੁਵਰਾਜ ਸਿੰਘ 9 ਸਾਲਾ ਸ਼ਾਮਲ ਹਨ। ਉੱਥੇ ਹੀ ਇਕ 13 ਸਾਲਾ ਹਰਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਵੀ ਸ਼ਾਮਲ ਹੈ। ਇਹ ਤਿੰਨੋਂ ਬੱਚੇ ਇਸ ਪਿੰਡ ਦੇ ਹੀ ਸਨ। ਜਿਨ੍ਹਾਂ ਦੀ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।