ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਦਿਨੋ ਦਿਨ ਕਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਉੱਚ ਅਧਿਕਾਰੀਆਂ ਨਾਲ ਬੈਠਕ ਕਰਕੇ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਵੱਧ ਪ੍ਰਭਾਵਤ ਹੋਣ ਵਾਲੇ ਸੂਬਿਆਂ ਵਿੱਚ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਬੱਚਿਆਂ ਦੀ ਪੜ੍ਹਾਈ ਨੂੰ ਦੇਖਦੇ ਹੋਏ 30 ਅਪ੍ਰੈਲ ਤੱਕ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ। ਉਥੇ ਹੀ ਨਰਸਿੰਗ ਦੇ ਵਿਦਿਆਰਥੀਆਂ ਅਤੇ ਹੋਰ ਨੌਕਰੀਆਂ ਸਬੰਧੀ ਲਏ ਜਾਣ ਵਾਲੀਆਂ ਪ੍ਰੀਖਿਆਵਾਂ ਨੂੰ ਵੀ ਆਨਲਾਇਨ ਲਏ ਜਾਣ ਦਾ ਆਦੇਸ਼ ਲਾਗੂ ਕੀਤਾ ਹੈ।
ਸੂਬੇ ਵਿਚ ਜਿੱਥੇ ਰਾਤ ਦਾ ਕਰਫਿਊ ਲਾਗੂ ਕੀਤਾ ਗਿਆ ਹੈ ਉਸ ਵਿੱਚ ਸਮੇਂ ਦੀ ਤਬਦੀਲੀ ਕੀਤੀ ਗਈ ਹੈ। ਹੁਣ ਕਰਫਿਊ ਦਾ ਸਮਾਂ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਕਰ ਦਿੱਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਹੋਰ ਵੀ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਸਰਕਾਰ ਵੱਲੋਂ ਸੂਬੇ ਵਿੱਚ ਰਾਜਨੀਤਿਕ, ਧਾਰਮਿਕ ਅਤੇ ਸਮਾਜਕ ਇਕੱਠਾਂ ਉੱਪਰ ਵੀ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਹੁਣ ਪੰਜਾਬ ਵਿੱਚ ਵਿਆਹ- ਸ਼ਾਦੀਆਂ ਦੇ ਬਾਰੇ ਕੈਪਟਨ ਸਰਕਾਰ ਨੇ ਇੱਕ ਵੱਡਾ ਐਲਾਨ ਕਰ ਦਿੱਤਾ ਹੈ।
ਸਰਕਾਰ ਵੱਲੋਂ ਕਰੋਨਾ ਦੇ ਵੱਧ ਰਹੇ ਪਸਾਰ ਨੂੰ ਦੇਖਦੇ ਹੋਏ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ ਹੈ। ਉਥੇ ਹੀ ਵਿਆਹ ਸਮਾਗਮ ਅਤੇ ਅੰਤਿਮ ਸੰਸਕਾਰ ਵਿੱਚ ਵੀ ਲੋਕਾਂ ਦੇ ਸ਼ਾਮਲ ਹੋਣ ਸਬੰਧੀ ਗਿਣਤੀ ਨੂੰ 20 ਵਿਅਕਤੀਆਂ ਤੱਕ ਹੀ ਲਾਜ਼ਮੀ ਕੀਤਾ ਗਿਆ ਹੈ । ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਤੇ ਮੁਤਾਬਕ ਹੀ ਲੋਕਾਂ ਨੂੰ ਵੀ ਵਿਆਹ ਅਤੇ ਸੰਸਕਾਰ ਵਿਚ ਹਿੱਸਾ ਲੈਣ ਦੀ ਆਗਿਆ ਹੋਵੇਗੀ। ਉਥੇ ਹੀ ਕਿਸੇ ਹੋਰ ਪ੍ਰੋਗਰਾਮ ਵਿੱਚ 10 ਤੋਂ ਵੱਧ ਲੋਕਾਂ ਨੂੰ ਜਮਾਂ ਕਰਵਾਉਣ ਲਈ ਪ੍ਰਸ਼ਾਸਨ ਤੋਂ ਇਜਾਜਤ ਲੈਣੀ ਲਾਜ਼ਮੀ ਕੀਤੀ ਗਈ।
ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਇਨ੍ਹਾਂ ਪਾਬੰਦੀਆਂ ਦੀ ਅਗਰ ਕੋਈ ਉਲੰਘਣਾ ਕਰਦਾ ਹੈ ਤਾਂ ਪੁਲਸ ਪ੍ਰਸ਼ਾਸਨ ਨੂੰ ਉਨ੍ਹਾਂ ਦੇ ਖਿਲਾਫ ਸਖਤੀ ਨਾਲ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।
Previous Postਹੁਣੇ ਹੁਣੇ ਪੰਜਾਬ ਚ ਇਥੇ ਵਾਪਰਿਆ ਕਹਿਰ ਹੋਇਆ ਮੌਤ ਦਾ ਤਾਂਡਵ ਛਾਈ ਸੋਗ ਦੀ ਲਹਿਰ
Next Postਹੁਣੇ ਹੁਣੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਬਾਰੇ ਆਈ ਮਾਡ਼ੀ ਖਬਰ , ਹੋ ਰਹੀਆਂ ਅਰਦਾਸਾਂ