ਆਈ ਤਾਜਾ ਵੱਡੀ ਖਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਪੱਧਰ ਤੇ ਲੋਕਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਸ ਦੀ ਹਮਾਇਤ ਦੇਸ਼-ਵਿਦੇਸ਼ ਵਿੱਚ ਵਸਦੇ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ। ਭਾਰਤ ਵਿਚ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੂੰ ਪੂਰੀ ਤਰ੍ਹਾਂ ਹਮਾਇਤ ਦੇਣ ਦਾ ਭਰੋਸਾ ਦਿੱਤਾ ਗਿਆ ਹੈ। ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਹਰਿਆਣਾ, ਦਿੱਲੀ ਬਾਰਡਰ ਤੇ ਸੰਘਰਸ਼ ਕੀਤਾ ਜਾ ਰਿਹਾ ਹੈ।
ਬੇਸਿੱਟਾ ਰਹੀ ਮੀਟਿੰਗ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ ਫੈਸਲਾ ਲਿਆ ਗਿਆ ਸੀ ਤੇ ਜਿਸਦੇ ਤਹਿਤ ਦਿੱਲੀ ਦੇ ਸਾਰੇ ਰਸਤਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ । ਦੇਸ਼ ਭਰ ਤੋਂ ਸਭ ਕਿਸਾਨਾਂ ਵੱਲੋਂ ਦਿੱਲੀ ਮੋਰਚੇ ਲਾਏ ਹੋਏ ਹਨ। ਦੇਸ਼-ਵਿਦੇਸ਼ ਤੋਂ ਸਭ ਨੂੰ ਕਿਸਾਨਾਂ ਦੀ ਪੂਰੀ ਹਮਾਇਤ ਕੀਤੀ ਜਾ ਰਹੀ ਹੈ। ਕਿਸਾਨ ਅੰਦੋਲਨ ਲਈ 8 ਦਿਸੰਬਰ ਲਈ ਹੁਣ ਐਲਾਨ ਕਰ ਦਿੱਤਾ ਗਿਆ ਹੈ ਜਿਸ ਕਾਰਨ ਕੇਂਦਰ ਸਰਕਾਰ ਦੀ ਚਿੰਤਾ ਵਧ ਗਈ ਹੈ।
ਪਿਛਲੇ 11 ਦਿਨਾਂ ਤੋਂ ਲਗਾਤਾਰ ਪੰਜਾਬ ਹਰਿਆਣਾ ਦੇ ਕਿਸਾਨ ਹਰਿਆਣਾ ਦਿੱਲੀ ਦੇ ਸਿੰਘੂ ਬਾਰਡਰ ਤੇ ਲਗਾਤਾਰ ਸੰਘਰਸ਼ ਕਰ ਰਹੇ ਹਨ। ਇਨ੍ਹਾਂ ਦੀ ਹਮਾਇਤ ਸਭ ਵਰਗਾ ਵੱਲੋਂ ਕੀਤੀ ਜਾ ਰਹੀ ਹੈ। ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਕੇਂਦਰੀ ਗ੍ਰਹਿ ਮੰਤਰੀਆਂ ਵਿਚਕਾਰ ਹੋਈ ਗੱਲਬਾਤ ਬੇਸਿੱਟਾ ਰਹੀ ਹੈ। ਜਿਸ ਨੂੰ ਵੇਖਦੇ ਹੋਏ ਸੰਘਰਸ਼ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਕਿਸਾਨ ਜਥੇਬੰਦੀਆਂ ਵੱਲੋਂ ਆਪਸੀ ਸਲਾਹ ਮਸ਼ਵਰੇ ਦੇ ਨਾਲ 8 ਦਸੰਬਰ ਨੂੰ ਭਾਰਤ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ।
ਉਥੇ ਹੀ ਪੰਜਾਬ ਤੋਂ ਮੁੰਬਈ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਅੰਦੋਲਨ ਬਾਰੇ ਇਹ ਕੰਮ ਕੀਤਾ ਹੈ। ਅੱਜ ਮੁੰਬਈ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਇਕ ਵਫਦ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਮਿਲਿਆ ਹੈ। ਉਹਨਾਂ ਨਾਲ ਕੀਤੀ ਗਈ ਮੁਲਾਕਾਤ ਵਿੱਚ ਕਿਸਾਨ ਅੰਦੋਲਨ ਬਾਰੇ ਗੱਲਬਾਤ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਮਹਾਰਾਸ਼ਟਰ ਸਰਕਾਰ ਤੋਂ ਕਿਸਾਨਾਂ ਦੀ ਹਮਾਇਤ ਲਈ ਸਾਥ ਦੀ ਮੰਗ ਕੀਤੀ ਹੈ। ਇਸ ਤੇ ਉਧਵ ਠਾਕਰੇ ਨੇ ਕਿਹਾ ਕਿ ਉਹ ਇਸ ਅੰਦੋਲਨ ਵਿੱਚ ਕਿਸਾਨਾਂ ਦੇ ਨਾਲ ਹਨ। ਤੇ ਉਨ੍ਹਾਂ ਦੀ ਪਾਰਟੀ ਵੱਲੋਂ ਕਿਸਾਨਾਂ ਦੇ ਸਾਰੇ ਪ੍ਰੋਗਰਾਮਾਂ ਦਾ ਸਮਰਥਨ ਕੀਤਾ ਜਾਵੇਗਾ। ਉਧਵ ਠਾਕਰੇ ਦਿੱਲੀ ਵਿਚ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਦੋ ਹਫਤਿਆਂ ਬਾਦ ਦਿੱਲੀ ਆਉਣਗੇ।
Previous Postਹੁਣੇ ਹੁਣੇ ਪੰਜਾਬ ਚ ਵਾਪਰਿਆ ਕਹਿਰ ਹੋਈਆਂ ਮੌਤਾਂ , ਛਾਇਆ ਸਾਰੇ ਇਲਾਕੇ ਚ ਸੋਗ
Next Postਇਸ ਕਾਰਨ ਕਿਸਾਨ ਜਥੇਬੰਦੀਆਂ ਨੇ ਦਿਲਜੀਤ ਦੁਸਾਂਝ ਦਾ 20 ਲੱਖ ਦਾ ਚੈੱਕ ਮੋੜਿਆ ਵਾਪਸ