ਆਈ ਤਾਜਾ ਵੱਡੀ ਖਬਰ
ਸਾਲ 2021 ਦੀ ਆਮਦ ਤੇ ਵੀ ਦੁੱਖ ਭਰੀਆਂ ਖਬਰਾਂ ਸੁਣਨ ਨੂੰ ਮਿਲ ਰਹੀਆਂ ਹਨ। ਜਿੱਥੇ ਦੁਨੀਆਂ ਇਸ ਨਵੇਂ ਵਰ੍ਹੇ ਨੂੰ ਖੁ-ਸ਼ਾ-ਮ-ਦੀ-ਦ ਆਖ ਰਹੀ ਹੈ ਉੱਥੇ ਹੀ ਅਜਿਹੀਆਂ ਮੰਦਭਾਗੀਆਂ ਖਬਰਾਂ ਲੋਕਾਂ ਨੂੰ ਸੋਗਮਈ ਮਾਹੌਲ ਦੇ ਰਹੀਆਂ ਹਨ। ਪਿਛਲੇ ਸਾਲ ਦੇ ਵਿੱਚ ਵੀ ਅਸੀਂ ਬਹੁਤ ਸਾਰੀਆਂ ਅਜਿਹੀਆਂ ਸਖਸੀਅਤਾਂ ਨੂੰ ਗੁਆ ਦਿੱਤਾ ਹੈ ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਦੀ ਸ਼ੁਰੂਆਤ ਵਿੱਚ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ ।
ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਪਿਛਲੇ ਸਾਲ 2020 ਦੇ ਵਿੱਚ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਇੱਕ ਤਾਂ ਕਰੋਨਾ ਨੇ ਲੋਕਾਂ ਨੂੰ ਇਨ੍ਹਾਂ ਤੋ-ੜ- ਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹ-ਲੂ-ਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਅਸਰ ਪੈਂਦਾ ਹੈ। ਪਿਛਲੇ ਸਾਲ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ।
ਹੋਰ ਧਾਰਮਿਕ ਜਗਤ ਤੋਂ ਫਿਰ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਸ ਸੋਗਮਈ ਖਬਰ ਨੇ ਸਭ ਨੂੰ ਫਿਰ ਤੋਂ ਸੋਗ ਵਿੱਚ ਡਬੋ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿੱਖ ਪੰਥ ਦੇ ਪ੍ਰਸਿੱਧ ਢਾਡੀ ਗਿਆਨੀ ਪ੍ਰਿਤਪਾਲ ਸਿੰਘ ਬੈਂਸ ਭਾਰਤਗੜ੍ਹ ਵਾਲਿਆਂ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਗਿਆਨੀ ਪ੍ਰਿਤਪਾਲ ਸਿੰਘ ਆਪਣੀ ਜ਼ਿੰਦਗੀ ਦੇ ਬਚਪਨ ਤੋਂ ਲੈ ਕੇ ਅੰਤ ਤੱਕ ਸਿੱਖ ਇਤਿਹਾਸ ਨਾਲ ਜੁੜੇ ਰਹੇ ਹਨ ਉਨ੍ਹਾਂ ਨੇ ਸੰਸਾਰ ਦੇ ਕਈ ਦੇਸ਼ਾਂ ਵਿਚ ਆਪਣੇ
ਜਥਿਆਂ ਨਾਲ ਜਾ ਕੇ ਲੋਕਾਂ ਨੂੰ ਸਿੱਖ ਇਤਿਹਾਸ ਬਾਰੇ ਜਾਗਰੂਕ ਕੀਤਾ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਜਿਸ ਦੇ ਕਾਰਨ ਮੋਹਾਲੀ ਦੇ ਇੱਕ ਹਸਪਤਾਲ ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਜਿੱਥੇ ਉਹ ਜ਼ੇਰੇ ਇਲਾਜ਼ ਸਨ ਤੇ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਹ ਆਪਣੇ ਪਿੱਛੇ ਪਰਿਵਾਰ ਵਿੱਚ ਪਤਨੀ ਅਤੇ ਦੋ ਧੀਆਂ ਤੇ ਇਕ ਪੁੱਤਰ ,ਇਕ ਨੂੰਹ ਨੂੰ ਛੱਡ ਗਏ ਹਨ। ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣਦੇ ਸਾਰ ਹੀ ਸਭ ਲੋਕਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
Previous Postਕਰਲੋ ਘਿਓ ਨੂੰ ਭਾਂਡਾ – ਮੋਦੀ ਸਰਕਾਰ ਬਾਰੇ ਆ ਗਈ ਅਜਿਹੀ ਖਬਰ , ਲੋਕਾਂ ਚ ਹੋ ਗਈ ਚਰਚਾ
Next Postਹੁਣੇ ਹੁਣੇ ਮਸ਼ਹੂਰ ਅਦਾਕਾਰ ਧਰਮਿੰਦਰ ਵਲੋਂ ਕਿਸਾਨਾਂ ਬਾਰੇ ਆ ਗਈ ਇਹ ਵੱਡੀ ਖਬਰ