ਆਈ ਤਾਜ਼ਾ ਵੱਡੀ ਖਬਰ
2022 ਦੀਆਂ ਚੋਣਾਂ ਨੇੜੇ ਆ ਰਹੀਆਂ ਹਨ। ਜਿਸ ਨੂੰ ਲੈ ਕੇ ਸਿਆਸਤ ਵੀ ਇਸ ਸਮੇਂ ਪੂਰੀ ਤਰ੍ਹਾਂ ਗਰਮਾਈ ਹੋਈ ਹੈ । ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿੱਚ ਇਸ ਸਮੇਂ ਘਮਾਸਾਣ ਮਚਿਆ ਹੋਇਆ ਹੈ । ਜਿੱਥੇ ਪੰਜਾਬ ਦੀ ਕਾਂਗਰਸ ਪਾਰਟੀ ਵਿੱਚ ਆਪਣਾ ਹੀ ਕਾਟੋ ਕਲੇਸ਼ ਦੇ ਚੱਲ ਰਹੀ ਸੀ ਜਿਸ ਨੂੰ ਲੈ ਕੇ ਲਗਾਤਾਰ ਇਸ ਪਾਰਟੀ ਦੇ ਮੰਤਰੀਆਂ ਵੱਲੋਂ ਅਸਤੀਫੇ ਦਿੱਤੇ ਜਾ ਰਹੇ ਸਨ । ਦੂਜੇ ਪਾਸੇ ਹੋਰਾ ਸਿਆਸੀ ਲੀਡਰ ਵੀ ਇੱਕ ਦੂਜੇ ਦੇ ਉੱਪਰ ਇਲਜ਼ਾਮ ਲਗਾਏ ਜਾ ਰਿਹੇ ਹਨ । ਸਿਆਸੀ ਪਾਰਟੀਆਂ ਦੇ ਵੱਲੋਂ ਲਗਾਤਾਰ ਇਕ ਦੂਜੇ ਦੇ ਉੱਪਰ ਇਲਜ਼ਾਮ ਲਗਾ ਕੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਕਿ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਉਹਨਾਂ ਦੀ ਸਰਕਾਰ ਬਣ ਸਕੇ । ਹਰ ਇੱਕ ਪਾਰਟੀ ਦੇ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਧਮਾਕੇ ਕੀਤੇ ਜਾ ਰਹੇ ਹਨ ।
ਵੱਖ ਵੱਖ ਮੁੱਦਿਆਂ ਨੂੰ ਲੈ ਕੇ ਸਿਆਸੀ ਲੀਡਰ ਸੁਰਖੀਆਂ ਬਟੋਰਨ ਵਿੱਚ ਲੱਗੇ ਹੋਏ ਹਨ । ਸੋ ਇਸੇ ਵਿਚਕਾਰ ਇੱਕ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਇਕ ਸਾਬਕਾ ਮੰਤਰੀ ਦਾ ਦੇਹਾਂਤ ਹੋ ਚੁੱਕਿਆਗਿਆ ਹੈ । ਸਿਆਸਤ ਦੇ ਬਾਬਾ ਬੋਹੜ ਤੇ ਸਾਬਕਾ ਮੰਤਰੀ ਜਥੇ ਸੇਵਾ ਸਿੰਘ ਸੇਖਵਾਂ ਨਹੀਂ ਰਹੇ ਹਨ ਅੱਜ 71 ਸਾਲ ਦੀ ਉਮਰ ਦੇ ਵਿਚ ਉਨ੍ਹਾਂ ਨੇ ਇਸ ਫ਼ਾਨੀ ਸੰਸਾਰ ਨੂੰ ਸਦਾ ਸਦਾ ਲਈ ਅਲਵਿਦਾ ਆਖ ਦਿੱਤਾ ਹੈ । ਕਾਫੀ ਲੰਬੇ ਸਮੇਂ ਤੋਂ ਇਹ ਉੱਘੇ ਸਿਆਸਤਦਾਨ ਮੰਤਰੀ ਬੀਮਾਰ ਸਨ ।
ਜਿਨ੍ਹਾਂ ਨੂੰ ਚੰਡੀਗਡ਼੍ਹ ਤੇ ਐਸਕਾਰਟ ਹਸਪਤਾਲ ਦੇ ਵਿੱਚ ਇਲਾਜ ਦੇ ਲਈ ਭਰਤੀ ਕਰਵਾਇਆ ਗਿਆ ਸੀ । ਜਿੱਥੇ ਇਲਾਜ ਦੌਰਾਨ ਇਸ ਮੰਤਰੀ ਦਾ ਦੇਹਾਂਤ ਹੋ ਗਿਆ ਹੈ । ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਸੇਵਾ ਸਿੰਘ ਸੇਖਵਾਂ ਮਰਹੂਮ ਉੱਘੇ ਸਿਆਸਤਦਾਨ ਜਥੇ ਉਜਾਗਰ ਸਿੰਘ ਸੇਖਵਾਂ ਦੇ ਪੁੱਤਰ ਸਨ । ਇਸ ਸਿਆਸੀ ਲੀਡਰ ਦੇ ਵੱਲੋਂ ਸਿਆਸਤ ਨਾਲ ਜੁੜ ਕੇ ਲੋਕ ਭਲਾਈ ਦੇ ਕਾਰਜ ਕੀਤੇ ਗਏ ਸਨ ਤੇ ਅੱਜ ਇਨ੍ਹਾਂ ਦੀ ਦਿਹਾਤੀ ਚੱਲਦੇ ਸ਼੍ਰੋਮਣੀ ਅਕਾਲੀ ਦਲ ਨੂੰ ਇਕ ਵੱਡਾ ਘਾਟਾ ਹੋਇਆ ਹੈ । ਜਿਸ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ ।
ਸੇਵਾ ਸਿੰਘ ਸੇਖਵਾਂ ਦੀ ਦੇਹਾਂਤ ਕਾਰਨ ਉਨ੍ਹਾਂ ਦੇ ਪਰਿਵਾਰ ਵਿੱਚ ਇਸ ਸਮੇਂ ਸੋਗ ਦੀ ਲਹਿਰ ਹੈ । ਪੰਜਾਬ ਸਿਆਸਤ ਹੀ ਸਾਬਕਾ ਮੰਤਰੀ ਅਤੇ ਸੀਨੀਅਰ ਮੰਤਰੀ ਸੇਵਾ ਸਿੰਘ ਸੇਖਵਾਂ ਅੱਜ ਸ਼ਾਮ ਸਦੀਵੀਂ ਵਿਛੋਡ਼ਾ ਦੇ ਗਏ ਹਨ । ਜ਼ਿਕਰਯੋਗ ਹੈ ਕਿ ਸੇਵਾ ਸਿੰਘ ਸੇਖਵਾਂ ਦੇ ਵੱਲੋਂ ਕੁਝ ਸਮਾਂ ਪਹਿਲਾਂ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਸੀ ਅਤੇ ਉਹ ਕਾਫ਼ੀ ਸਮਾਂ ਸੰਯੁਕਤ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਟ-ਕ-ਸਾ-ਲੀ ਦੇ ਆਗੂਆਂ ਨਾਲ ਵੀ ਸਰਗਰਮ ਰਹੇ ਸਨ।ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ ਸੀ। ਸੇਵਾ ਸਿੰਘ ਸੇਖਵਾਂ ਦੀ ਸਿਹਤ ਲੰਬੇ ਸਮੇਂ ਤੋਂ ਨਾਸਾਜ਼ ਚੱਲ ਰਹੀ ਸੀ ਅਤੇ ਉਹ ਅੱਜ ਸ਼ਾਮ ਸਵਰਗ ਸਿਧਾਰ ਗਏ।
Previous Postਵਾਪਰਿਆ ਕਹਿਰ 4 ਮੁੰਡਿਆਂ ਦੀ ਹੋਈ ਇਸ ਤਰਾਂ ਇਕੱਠਿਆਂ ਮੌਤ, ਲਾਸ਼ਾਂ ਚੋ ਆ ਰਹੀ ਬਦਬੂ – ਪਰਵਾਰ ਦਾ ਰੋ ਰੋ ਹੋਇਆ ਬੁਰਾ ਹਾਲ
Next Postਕਰਲੋ ਘਿਓ ਨੂੰ ਭਾਂਡਾ : LPG ਗੈਸ ਸਲੰਡਰ ਵਰਤਣ ਵਾਲਿਆਂ ਲਈ ਆਈ ਵੱਡੀ ਖਬਰ – ਹੋ ਗਿਆ ਅੱਜ ਇਹ ਐਲਾਨ