ਆਈ ਤਾਜਾ ਵੱਡੀ ਖਬਰ
ਜਿੱਥੇ ਪੰਜਾਬ ਦੇ ਵਿੱਚ ਵੱਖ ਵੱਖ ਲੋਕਾਂ ਵੱਲੋਂ ਕੱਲ 10 ਮਾਰਚ ਨੂੰ ਘੋਸ਼ਿਤ ਕੀਤੇ ਜਾਣ ਵਾਲੇ ਨਤੀਜਿਆਂ ਪ੍ਰਤੀ ਆਪਣੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। ਜਿੱਥੇ ਸਭ ਸਿਆਸੀ ਪਾਰਟੀਆਂ ਵੱਲੋਂ ਦਿਨ-ਰਾਤ ਮਿਹਨਤ ਕੀਤੀ ਗਈ ਅਤੇ 20 ਫਰਵਰੀ ਨੂੰ ਅਮਨ-ਸ਼ਾਂਤੀ ਨਾਲ ਚੋਣਾਂ ਸੰਪੂਰਣ ਹੋ ਗਈਆਂ। ਉੱਥੇ ਹੀ ਹੋਈਆਂ ਇਨ੍ਹਾਂ ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਘੋਸ਼ਿਤ ਕੀਤੇ ਜਾਣ ਦਾ ਐਲਾਨ ਚੋਣ ਕਮਿਸ਼ਨ ਵੱਲੋਂ ਕੀਤਾ ਗਿਆ ਸੀ। ਇਸ ਸਮੇਂ ਪੰਜਾਬ ਦੇ ਸਾਰੇ ਲੋਕਾਂ ਦੀ ਨਜ਼ਰ 10 ਮਾਰਚ ਨੂੰ ਹੋਣ ਵਾਲੀਆਂ ਵੋਟਾਂ ਦੀ ਗਿਣਤੀ ਉਪਰ ਲੱਗੀ ਹੋਈ। ਜਿਸ ਵਾਸਤੇ ਸਰਕਾਰ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ।
ਹੁਣ ਪੰਜਾਬ ਦੇ ਇਸ ਜਿਲ੍ਹੇ ਚ 2 ਦਿਨ ਦੀ ਛੁੱਟੀ ਦਾ ਹੋਇਆ ਇਹ ਵੱਡਾ ਐਲਾਨ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ 20 ਫਰਵਰੀ ਨੂੰ ਹੋਈਆਂ ਚੋਣਾਂ ਦੇ ਨਤੀਜੇ 10 ਮਾਰਚ ਨੂੰ ਘੋਸ਼ਿਤ ਕੀਤੇ ਜਾ ਰਹੇ ਹਨ। 2022 ਦੀਆਂ ਹੋਈਆਂ ਇਨ੍ਹਾਂ ਚੋਣਾਂ ਵਿੱਚ ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਮਿਹਨਤ ਕੀਤੀ ਹੈ ਅਤੇ ਆਪਣੀ ਪਾਰਟੀ ਦੀ ਜਿੱਤ ਵਾਸਤੇ ਕੋਸ਼ਿਸ਼ਾਂ ਕੀਤੀਆਂ ਹਨ । ਹੁਣ 10 ਮਾਰਚ ਨੂੰ ਹੋਣ ਵਾਲੀਆਂ ਵੋਟਾਂ ਦੀ ਗਿਣਤੀ ਨੂੰ ਵੇਖਦੇ ਹੋਏ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਤਿੰਨ ਹਲਕਿਆਂ ਵਿਚ ਹੋਈਆਂ ਚੋਣਾਂ ਨੂੰ ਲੈ ਜਿੱਥੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ।
ਉਥੇ ਹੀ 10 ਮਾਰਚ ਨੂੰ ਹੋਣ ਜਾ ਰਹੀ ਇਨ੍ਹਾਂ ਵੋਟਾਂ ਦੀ ਗਿਣਤੀ ਵਾਸਤੇ ਜਿਲ੍ਹਾ ਮੈਜਿਸਟਰੇਟ ਸ੍ਰੀਮਤੀ ਪੂਨਮਦੀਪ ਕੌਰ ਵੱਲੋਂ ਸੁਰੱਖਿਆ ਅਤੇ ਲੋੜੀਂਦੇ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮਿਤੀ 09 ਅਤੇ 10 ਮਾਰਚ 2022 ਨੂੰ ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਵਿਖੇ ਛੁੱਟੀ ਦਾ ਐਲਾਨ ਕੀਤਾ ਹੈ । ਕਿਉਂਕਿ ਉਸ ਦਿਨ ਇਨ੍ਹਾਂ ਜਗ੍ਹਾ ਉਪਰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।
ਵੋਟਾਂ ਦੀ ਇਹ ਗਿਣਤੀ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਤਿੰਨਾਂ ਹਲਕਿਆਂ ਬਸੀ ਪਠਾਣਾ,ਫਤਹਿਗੜ੍ਹ ਸਾਹਿਬ ਅਤੇ ਅਮਲੋਹ ਦੀ ਗਿਣਤੀ 10 ਮਾਰਚ 2022 ਨੂੰ ਮਾਤਾ ਗੁਜਰੀ ਕਾਲਜ, ਫਤਹਿਗੜ੍ਹ ਸਾਹਿਬ ਵਿਖੇ ਹੋਵੇਗੀ। ਉਥੇ ਹੀ ਇਸ ਦਿਨ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੇ ਇਨ੍ਹਾ ਵਿੱਦਿਅਕ ਅਦਾਰਿਆਂ ਵਿੱਚ ਆਉਣ ਕਾਰਨ ਬਾਕੀ ਵੋਟਾਂ ਦੀ ਗਿਣਤੀ ਵਿੱਚ ਆਪਣੀ ਡਿਊਟੀ ਕਰਨ ਵਾਲੇ ਕਰਮਚਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
Previous Postਪੰਜਾਬ ਚ ਇਥੇ ਸਰਕਾਰੀ ਹਸਪਤਾਲ ਵਾਲਿਆਂ ਨੇ ਕੀਤਾ ਅਜਿਹਾ ਕੰਮ ਸਾਰੇ ਪਾਸੇ ਹੋ ਗਈ ਚਰਚਾ ਸਭ ਰਹਿ ਗਏ ਹੈਰਾਨ
Next Postਚਲ ਰਹੀ ਜੰਗ ਦੇ ਵਿਚਕਾਰ ਯੂਕਰੇਨ ਨੇ ਲੁਕੋਈ ਇਹ ਬੇਸ਼ਕੀਮਤੀ ਚੀਜ – ਤਸਵੀਰਾਂ ਆਈਆਂ ਸਾਹਮਣੇ