ਪੰਜਾਬ ‘ਚ ਅੱਤ ਦੀ ਗਰਮੀ ਪੈਂਦੀ ਪਈ ਹੈ, ਜਿਸ ਕਾਰਨ ਆਮ ਲੋਕਾਂ ਨੂੰ ਖਾਸੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਤਰੀਕੇ ਦੇ ਨਾਲ ਹੁਮਸ ਦਾ ਮਾਹੌਲ ਬਣਿਆ ਹੋਇਆ ਹੈ, ਉਸਦੇ ਚੱਲਦੇ ਇਹ ਮੌਸਮ ਲੋਕਾਂ ਲਈ ਕਿਸੇ ਵੱਡੀ ਬਿਪਤਾ ਤੋਂ ਘੱਟ ਨਹੀਂ ਹੈ l ਮੌਸਮ ਵਿਭਾਗ ਵੱਲੋਂ ਵੀ ਸਮੇਂ ਸਮੇਂ ਤੇ ਮੌਸਮ ਨੂੰ ਲੈ ਕੇ ਨਵੀਆਂ ਅਪਡੇਟਸ ਜਾਰੀ ਕੀਤੀਆਂ ਜਾ ਰਹੀਆਂ ਹਨ। l ਇਸੇ ਵਿਚਾਲੇ ਹੁਣ ਮੌਸਮ ਵਿਭਾਗ ਨੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਦਿੱਤੀ ਹੈ ਅੱਜ ਜਾਨੀ ਕੇ ਐਤਵਾਰ ਨੂੰ ਪੰਜਾਬ ਦੇ ਕਈ ਖੇਤਰਾਂ ਦੇ ਵਿੱਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ
ਪੰਜਾਬ ‘ਚ ਸ਼ਨੀਵਾਰ ਨੂੰ ਕਾਫੀ ਗਰਮੀ ਰਹੀ। ਪਰ ਸ਼ਾਮ ਨੂੰ ਪੰਜਾਬ ਦੇ ਬਹੁਤੇ ਇਲਾਕਿਆਂ ਵਿੱਚ ਬੱਦਲ ਛਾਏ ਰਹੇ। ਅੰਮ੍ਰਿਤਸਰ, ਪਠਾਨਕੋਟ ਅਤੇ ਫਿਰੋਜ਼ਪੁਰ ਵਿੱਚ ਹਲਕੀ ਬਾਰਿਸ਼ ਹੋਈ। ਜਿਸ ਤੋਂ ਬਾਅਦ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਅਤੇ ਤਾਪਮਾਨ ਆਮ ਵਾਂਗ ਰਿਹਾ।
ਪੰਜਾਬ ‘ਚ ਅੱਜ ਐਤਵਾਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਉਮੀਦ ਜਤਾਈ ਜਾ ਰਹੀ ਹੈ ਕਿ ਅੱਜ ਪੰਜਾਬ ਦੇ ਕੁਝ ਇਲਾਕਿਆਂ ‘ਚ ਮੀਂਹ ਪੈ ਸਕਦਾ ਹੈ। ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ ਚ 1 ਅਗਸਤ ਤੋਂ ਮਾਨਸੂਨ ਮੁੜ ਸੁਸਤ ਹੋ ਗਿਆ ਸੀ ਅਤੇ 6 ਅਗਸਤ ਨੂੰ ਐਕਟਿਵ ਹੋਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਇੱਕ ਵਾਰ ਫਿਰ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ 7 ਅਗਸਤ ਨੂੰ ਇੱਕ ਵਾਰ ਫਿਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਆਈਐਮਡੀ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਅਗਸਤ ਮਹੀਨੇ ਵਿੱਚ ਪੰਜਾਬ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੰਜਾਬ ‘ਚ ਪਿਛਲੇ 3 ਦਿਨਾਂ ‘ਚ 30 ਫੀਸਦੀ ਜ਼ਿਆਦਾ ਬਾਰਿਸ਼ ਹੋਈ ਹੈ।