ਹੁਣੇ ਹੁਣੇ ਪੰਜਾਬ ਦੇ ਮੌਸਮ ਬਾਰੇ ਅਗਲੇ 24 ਘੰਟਿਆਂ ਲਈ ਜਾਰੀ ਹੋਇਆ ਇਹ ਅਲਰਟ

ਆਈ ਤਾਜਾ ਵੱਡੀ ਖਬਰ

ਪੰਜਾਬ ਅੰਦਰ ਜਿਥੇ ਪਿਛਲੇ ਕੁਝ ਦਿਨਾਂ ਤੋਂ ਬਿਜਲੀ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਵਧੇਰੇ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਬਰਸਾਤ ਨਾ ਹੋਣ ਕਾਰਨ ਲੋਕਾਂ ਨੂੰ ਵਧੇਰੇ ਗਰਮੀ ਕਾਰਨ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਜਿੱਥੇ ਬਿਜਲੀ ਦੀ ਕਿੱਲਤ ਨੂੰ ਦੇਖਦੇ ਹੋਏ ਲੋਕਾਂ ਨੂੰ ਭਾਰੀ ਪ੍ਰੇ-ਸ਼ਾ-ਨੀ ਪੇਸ਼ ਆ ਰਹੀ ਹੈ। ਉਥੇ ਹੀ ਕਿਸਾਨਾਂ ਨੂੰ ਝੋਨੇ ਦੀ ਫਸਲ ਦੀ ਬਿਜਾਈ ਦੌਰਾਨ ਬਿਜਲੀ ਦੀ ਘਾਟ ਕਾਰਨ ਭਾਰੀ ਸ-ਮੱ-ਸਿ-ਆ ਨਾਲ ਜੂਝਣਾ ਪੈ ਰਿਹਾ ਹੈ। ਪਿਛਲੇ ਦਿਨੀਂ ਕੁੱਝ ਜਗਾ ਹੋਈ ਬਰਸਾਤ ਨਾਲ ਲੋਕਾਂ ਨੂੰ ਕੁਝ ਸਮੇਂ ਲਈ ਗਰਮੀ ਤੋਂ ਰਾਹਤ ਮਿਲੀ ਸੀ।

ਹੁਣ ਪੰਜਾਬ ਦੇ ਮੌਸਮ ਬਾਰੇ ਅਗਲੇ 24 ਘੰਟਿਆਂ ਬਾਰੇ ਇਹ ਅਲਰਟ ਜਾਰੀ ਹੋਇਆ ਹੈ। ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਪੰਜਾਬ ਦੇ ਲੋਕਾਂ ਨੂੰ ਮੌਸਮ ਸਬੰਧੀ ਜਾਣਕਾਰੀ ਮੁਹਈਆ ਕਰਵਾ ਦਿੱਤੀ ਜਾਦੀ ਹੈ। ਹੁਣ ਸਾਹਮਣੇ ਆਈ ਜਾਣਕਾਰੀ ਅਨੁਸਾਰ ਆਉਣ ਵਾਲੇ ਅਗਲੇ 24 ਘੰਟਿਆਂ ਦੌਰਾਨ ਉੱਤਰ ਪ੍ਰਦੇਸ਼ ,ਰਾਜਸਥਾਨ, ਪੰਜਾਬ ,ਹਰਿਆਣਾ ,ਦਿੱਲੀ, ਅਤੇ ਕੁਝ ਹੋਰ ਹਿਸਿਆਂ ਵਿੱਚ ਦੱਖਣ-ਪੱਛਮੀ ਮੌਨਸੂਨ ਦੇ ਅੱਗੇ ਵਧਣ ਦੇ ਹਾਲਾਤ ਅਨਕੂਲ ਹਨ। ਹਿਮਾਚਲ ਪ੍ਰਦੇਸ਼ ਵਿਚ ਵੀ 11 ਅਤੇ 12 ਜੁਲਾਈ ਨੂੰ ਉਤਰਾਖੰਡ ਵਿੱਚ 10 ਤੋਂ 12 ਜੁਲਾਈ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ 11 ਤੋਂ 13 ਜੁਲਾਈ ਦੇ ਵਿਚਕਾਰ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।

ਪੱਛਮੀ ਉੱਤਰ ਪ੍ਰਦੇਸ਼ ਅਤੇ ਪੂਰਬੀ ਰਾਜਸਥਾਨ ਵਿਚ 10 ਤੋਂ 13 ਜੁਲਾਈ, ਪੰਜਾਬ ਅਤੇ ਪੱਛਮੀ ਰਾਜਸਥਾਨ ਵਿਚ 11 ਤੋਂ 12 ਜੁਲਾਈ, ਪੂਰਬੀ ਉੱਤਰ ਪ੍ਰਦੇਸ਼ ਵਿੱਚ 9 ਜੁਲਾਈ ਨੂੰ ਭਾਰੀ ਮੀਂਹ ਪੈਣ ਦੀ ਸੂਚਨਾ ਜਾਰੀ ਕੀਤੀ ਗਈ ਹੈ। ਜੰਮੂ ਕਸ਼ਮੀਰ, ਲਦਾਖ਼ ,ਮੁਜ਼ੱਫਰਾਬਾਦ, ਦਿੱਲੀ, ਚੰਡੀਗੜ੍ਹ, ਹਰਿਆਣਾ , ਗਿਲਗਿਤ ਬਾਲਟਿਸਤਾਨ, ਵਿਚ 11 ਤੋਂ 13 ਜੁਲਾਈ ਨੂੰ ਭਾਰੀ ਬਰਸਾਤ ਹੋਣ ਦੀ ਸ਼ੰਕਾ ਜਾਹਿਰ ਕੀਤੀ ਗਈ ਹੈ। ਇਨ੍ਹਾਂ ਸਾਰੀਆਂ ਜਗ੍ਹਾ ਤੇ ਭਾਰੀ ਬਰਸਾਤ ਹੋ ਸਕਦੀ ਹੈ।

ਆਉਣ ਵਾਲੇ ਤਿੰਨ ਚਾਰ ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ ਵਿੱਚ ਹੇਠਲੇ ਪੱਧਰ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਲਈ ਅਗਲੇ ਪੰਜ ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ ਵਿਚ ਵਿਆਪਕ ਬਾਰਸ਼ ਹੋਣ ਦੀ ਸੰਭਾਵਨਾ ਹੈ । ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ 11 ਤੋਂ 12 ਜੁਲਾਈ ਦੇ ਦੌਰਾਨ ਦੇਸ਼ ਦੇ ਬਾਕੀ ਹਿੱਸਿਆਂ ਤੋਂ ਦੱਖਣੀ ਪੱਛਮੀ ਮੌਨਸੂਨ ਨੂੰ ਅੱਗੇ ਵਧਣ ਲਈ ਹਾਲਾਤ ਬਣ ਰਹੇ ਸਨ। ਦੱਖਣ-ਪੱਛਮੀ ਮੌਨਸੂਨ ਦੀ ਉੱਤਰੀ ਸੀਮਾ ,ਬਾੜਮੇਰ, ਅਲੀਗੜ੍ਹ, ਢੋਲਪੁਰ ,ਮੇਰਠ, ਅੰਬਾਲਾ, ਭੀਲਵਾੜਾ, ਅਤੇ ਅੰਮ੍ਰਿਤਸਰ ਤੋਂ ਲੰਘਣਾ ਜਾਰੀ ਹੈ।