ਹੁਣੇ ਹੁਣੇ ਪੰਜਾਬ ਵਾਸੀਆਂ ਲਈ ਆਈ ਵੱਡੀ ਖਬਰ 8 ਅਗਸਤ ਲਈ ਹੋ ਗਿਆ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਦੌਰ ਵਿੱਚ ਜਿੱਥੇ ਸੂਬਾ ਸਰਕਾਰ ਦੁਆਰਾ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬਹੁਤ ਸਾਰੀਆਂ ਸਖਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਸਨ ਤਾਂ ਜੋ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਉਥੇ ਹੀ ਸੂਬਾ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਵੱਖ-ਵੱਖ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਕਰੋਨਾ ਦੇ ਕਾਰਨ ਜਿੱਥੇ ਬਹੁਤ ਸਾਰੇ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਉਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਮੁਹਈਆ ਕਰਵਾਏ ਜਾਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਇੱਕ ਲੱਖ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ ਜਿਸ ਨੂੰ ਉਹ ਹੌਲੀ ਹੌਲੀ ਪੂਰਾ ਕਰ ਰਹੇ ਹਨ।

ਹੁਣ ਪੰਜਾਬ ਵਾਸੀਆਂ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਅਗਸਤ ਲਈ ਇਹ ਵੱਡਾ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਨੌਕਰੀਆਂ ਦਿੱਤੇ ਜਾਣ ਦੇ ਐਲਾਨ ਦੇ ਤਹਿਤ ਹੁਣ ਪਟਵਾਰੀ ਅਤੇ ਜ਼ਿਲੇਦਾਰ ਦੀਆਂ ਅਸਾਮੀਆਂ ਲਈ 1152 ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਨ੍ਹਾਂ ਅਰਜ਼ੀਆਂ ਲਈ 8 ਅਗਸਤ 2021 ਨੂੰ ਲਿਖਤੀ ਪ੍ਰੀਖਿਆ ਲਈ ਜਾਵੇਗੀ।

ਕੋਰੋਨਾ ਦੇ ਘੱਟ ਰਹੇ ਕੇਸਾਂ ਨੂੰ ਧਿਆਨ ਵਿਚ ਰੱਖਦਿਆਂ ਹੋਇਆ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹਰ ਘਰ ਵਿਚ ਰੁਜ਼ਗਾਰ ਦੇਣ ਦੀ ਨੀਤੀ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਪਟਵਾਰੀ, ਜਿਲੇਦਾਰ ਅਤੇ ਨਹਿਰੀ ਪਟਵਾਰੀਆਂ ਦੀਆਂ ਅਸਾਮੀਆਂ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਦੇ ਪ੍ਰੋਗਰਾਮ ਨੂੰ 8 ਅਗਸਤ ਨੂੰ ਆਯੋਜਿਤ ਕੀਤਾ ਜਾ ਰਿਹਾ ਹੈ। ਪੰਜਾਬ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਦੁਆਰਾ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਪਟਵਾਰੀਆਂ ਅਤੇ ਜ਼ਿਲੇਦਾਰ ਦੀਆਂ ਅਸਾਮੀਆਂ ਦੀਆਂ ਅਰਜ਼ੀਆਂ ਦੀ ਮੰਗ ਇਸ਼ਤਿਹਾਰ ਨੰਬਰ-01 ਆਫ 2021 ਦੇ ਤਹਿਤ ਕੀਤੀ ਜਾ ਰਹੀ ਹੈ।

ਇਨ੍ਹਾਂ ਅਸਾਮੀਆਂ ਦੀਆਂ ਪ੍ਰੀਖਿਆਵਾਂ ਲਈ ਪਹਿਲਾ 2 ਮਈ 2021 ਦੀ ਤਰੀਕ ਦਾ ਐਲਾਨ ਕੀਤਾ ਗਿਆ ਸੀ ਪਰ ਕਰੋਨਾ ਦੀ ਦੂਜੀ ਲਹਿਰ ਦੇ ਆਉਣ ਕਾਰਨ ਅਤੇ ਲਗਾਤਾਰ ਵਧਦੇ ਕਰੋਨਾ ਕੇਸਾਂ ਨੂੰ ਦੇਖਦਿਆਂ ਹੋਇਆਂ ਇਨ੍ਹਾਂ ਪ੍ਰੀਖਿਆਵਾਂ ਨੂੰ ਕੋਵਿਡ-19 ਦੀਆਂ ਗਾਈਡਲਾਈਨਜ਼ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਖਾਰਿਜ ਕਰ ਦਿੱਤਾ ਸੀ ਅਤੇ ਹੁਣ ਇਹ ਪ੍ਰੀਖਿਆਵਾਂ 8 ਅਗਸਤ ਨੂੰ ਕਰ ਦਿੱਤੀਆਂ ਗਈਆਂ ਹਨ।