ਹੁਣੇ ਹੁਣੇ ਬਾਦਲ ਪ੍ਰੀਵਾਰ ਨੂੰ ਲੱਗਾ ਵੱਡਾ ਝਟਕਾ ਹੋਈ ਇਸ ਕਰੀਬੀ ਖਾਸ ਦੀ ਅਚਾਨਕ ਮੌਤ, ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਇਕ ਤੋਂ ਬਾਅਦ ਇਕ ਸਾਡੇ ਤੋਂ ਵਿਛੜ ਰਹੀਆਂ ਹਨ। ਰੋਜ਼ ਹੀ ਆਉਣ ਵਾਲੀਆਂ ਅਜਿਹੀਆਂ ਖਬਰਾਂ ਨਾਲ ਲੋਕਾਂ ਉਪਰ ਗਹਿਰਾ ਅਸਰ ਹੋਇਆ ਹੈ। ਇਕ ਪਾਸੇ ਜਿੱਥੇ ਸਾਰੀ ਦੁਨੀਆਂ ਦੀਆਂ ਨਜ਼ਰਾਂ ਕਿਸਾਨੀ ਸੰਘਰਸ਼ ਤੇ ਟਿਕੀਆਂ ਹੋਈਆਂ ਹਨ ਉਥੇ ਹੀ ਆ ਰਹੀਆਂ ਅਜਿਹੀਆਂ ਦੁੱਖ ਭਰੀਆਂ ਖਬਰਾਂ ਨਾਲ ਸੋਗ ਦੀ ਲਹਿਰ ਫੈਲ ਰਹੀ ਹੈ। ਇਸ ਵਰ੍ਹੇ ਦੇ ਵਿਚ ਵੀ ਹੁਣ ਤੱਕ ਰਾਜਨੀਤਿਕ ਜਗਤ , ਸਾਹਿਤਕ ਜਗਤ , ਸੰਗੀਤ ਜਗਤ, ਖੇਡ ਜਗਤ, ਧਾਰਮਿਕ ਜਗਤ ਵਿਚੋਂ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਇਸ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਈਆ ਹਨ।

ਜਿਨ੍ਹਾਂ ਦੀ ਕਮੀ ਇਨ੍ਹਾਂ ਖੇਤਰਾਂ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਕ ਤੋਂ ਬਾਅਦ ਇਕ ਸਖਸ਼ੀਅਤ ਸਾਡੇ ਤੋਂ ਇਸ ਤਰ੍ਹਾਂ ਦੂਰ ਹੁੰਦੀ ਜਾ ਰਹੀ ਹੈ, ਜਿਸ ਬਾਰੇ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ। ਪਿਛਲੇ ਸਾਲ ਦੇ ਵਿੱਚ ਵੀ ਬਹੁਤ ਸਾਰੀਆਂ ਹਸਤੀਆਂ ਕਰੋਨਾ ਦੀ ਚਪੇਟ ਵਿਚ ਆ ਗਈਆਂ ਤੇ ਕੁਝ ਸੜਕ ਹਾਦਸਿਆ ਦੇ ਕਾਰਨ, ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ। ਆਏ ਦਿਨ ਹੀ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਰੋਜ਼ ਹੀ

ਆਉਣ ਵਾਲੀਆਂ ਅਜਿਹੀਆਂ ਖਬਰਾਂ ਨੇ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਹੁਣ ਬਾਦਲ ਪਰਿਵਾਰ ਨੂੰ ਇੱਕ ਬਹੁਤ ਵੱਡਾ ਝਟਕਾ ਲੱਗਾ ਹੈ ਉਨ੍ਹਾਂ ਦੇ ਇੱਕ ਖਾਸ ਕਰੀਬੀ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ, ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਕਾਰਜਕਾਰੀ ਮੈਂਬਰ ਜੱਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਹ ਪਿਛਲੇ ਢਾਈ ਦਹਾਕਿਆਂ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਨ ਅਤੇ ਬਾਦਲ ਪਰਿਵਾਰ ਦੇ

ਨਜ਼ਦੀਕੀਆਂ ਵਿੱਚੋਂ ਇੱਕ ਸਨ। ਉਹ ਇੱਕ ਸਾਲ ਤੋਂ ਕੈਂਸਰ ਵਰਗੀ ਭਿਆਨਕ ਬੀਮਾਰੀ ਨਾਲ ਜੂਝ ਰਹੇ ਸਨ। ਇਸ ਲਈ ਉਹਨਾਂ ਦਾ ਇਲਾਜ ਦਿੱਲੀ ਦੇ ਇਕ ਹਸਪਤਾਲ ਵਿੱਚ ਚੱਲ ਰਿਹਾ ਸੀ। ਜਿੱਥੇ ਅੱਜ ਸਵੇਰੇ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਹ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ ਅਤੇ ਕਾਫੀ ਲੰਮਾ ਸਮਾਂ ਆਪਣੇ ਪਿੰਡ ਦੇ ਸਰਪੰਚ ਵੀ ਰਹੇ । ਬਾਦਲ ਪਰਿਵਾਰ ਵੱਲੋਂ ਉਨ੍ਹਾਂ ਦੇ ਦਿਹਾਂਤ ਤੇ ਪਰਿਵਾਰਕ ਮੈਂਬਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।