ਹੁਣੇ ਹੁਣੇ ਬਿਕਰਮ ਮਜੀਠੀਆ ਬਾਰੇ ਆਈ ਇਹ ਵੱਡੀ ਖਬਰ – ਹੋ ਗਿਆ ਫਿਰ ਓਹੀ ਕੰਮ

ਆਈ ਤਾਜ਼ਾ ਵੱਡੀ ਖਬਰ 

ਰਾਜਨੀਤਕ ਪਾਰਟੀਆਂ ਵੱਲੋਂ ਜਿਥੇ ਚੋਣਾਂ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਸਿਆਸੀ ਪਾਰਟੀਆਂ ਵੱਲੋਂ ਇੱਕ-ਦੂਜੇ ਵਿਰੋਧੀ ਪਾਰਟੀ ਉਪਰ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ ਅਤੇ ਬਹੁਤ ਸਾਰੇ ਸਾਬਕਾ ਵਿਧਾਇਕ ਅਤੇ ਕਈ ਪਾਰਟੀ ਵਰਕਰ ਵੱਖ ਵੱਖ ਦੋਸ਼ਾਂ ਦੇ ਵਿੱਚ ਫਸੇ ਹੋਏ ਵੀ ਨਜ਼ਰ ਆ ਰਹੇ ਹਨ ਜਿਸ ਕਾਰਨ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਉਨ੍ਹਾਂ ਦੀ ਸਥਿਤੀ ਕਾਫ਼ੀ ਕਮਜ਼ੋਰ ਹੋ ਰਹੀ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਖਬਰਾਂ ਦੇ ਸਾਹਮਣੇ ਆਉਣ ਕਾਰਨ ਉਸਦਾ ਅਸਰ ਪਾਰਟੀ ਉੱਪਰ ਵੀ ਪੈ ਰਿਹਾ ਹੈ। ਆਏ ਦਿਨ ਹੀ ਸਿਆਸਤ ਨਾਲ ਜੁੜੀਆਂ ਹੋਈਆਂ ਅਜਿਹੀਆਂ ਖਬਰਾਂ ਲੋਕਾਂ ਨੂੰ ਵੀ ਹੈਰਾਨ ਕਰ ਦਿੰਦੀਆਂ ਹਨ।

ਹੁਣ ਬਿਕਰਮ ਸਿੰਘ ਮਜੀਠੀਆ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਫਿਰ ਤੋ ਉਹੀ ਕੰਮ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਦਸੰਬਰ ਵਿੱਚ ਮੋਹਾਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਡਰੱਗਸ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਸੀ। ਉੱਥੇ ਹੀ ਉਨ੍ਹਾਂ ਵੱਲੋਂ ਅਗਾਊਂ ਜ਼ਮਾਨਤ ਦੀ ਅਰਜ਼ੀ ਜ਼ਿਲ੍ਹਾ ਅਦਾਲਤ ਵਿੱਚ ਦਿੱਤੀ ਗਈ ਸੀ ਜਿਸ ਨੂੰ ਖਾਰਜ ਕਰ ਦਿੱਤਾ ਗਿਆ ਸੀ ਅਤੇ ਉਸ ਤੋਂ ਬਾਦ ਉਨ੍ਹਾਂ ਹਾਈਕੋਰਟ ਵਿੱਚ ਅਰਜ਼ੀ ਦਾਖਲ ਕਰਨ ਤੋਂ ਬਾਅਦ 10 ਜਨਵਰੀ ਨੂੰ ਰਾਹਤ ਦਿੱਤੀ ਗਈ ਸੀ।

ਜਿੱਥੇ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਮਿਲ ਗਈ ਸੀ ਉਥੇ ਹੀ ਅੱਜ ਸਾਹਮਣੇ ਆਈ ਖਬਰ ਮੁਤਾਬਕ ਫਿਰ ਤੋਂ ਅਦਾਲਤ ਵੱਲੋਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਨੂੰ ਖਾਰਜ ਕਰ ਦਿੱਤਾ ਗਿਆ ਹੈ। ਹੁਣ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਕਰਨ ਵਾਸਤੇ ਪੰਜਾਬ ਪੁਲਿਸ ਵੱਲੋਂ ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਵਿੱਚ ਰਣਜੀਤ ਐਵੇਨਿਊ ਕਲੋਨੀ ਸਥਿਤ ਘਰ ਵਿੱਚ ਛਾਪੇਮਾਰੀ ਕੀਤੀ ਗਈ ਹੈ ਤਾਂ ਜੋ ਉਨ੍ਹਾਂ ਨੂੰ ਕਾਬੂ ਕੀਤਾ ਜਾ ਸਕੇ। 10 ਜਨਵਰੀ ਨੂੰ ਰਾਹਤ ਮਿਲਣ ਤੋਂ ਬਾਅਦ ਜਿੱਥੇ ਬਿਕਰਮ ਮਜੀਠੀਆ ਵੱਲੋਂ ਮੀਡੀਆ ਦੇ ਰੂਬਰੂ ਹੁੰਦੇ ਹੋਏ ਵਿਰੋਧੀਆਂ ਦੇ ਨਿਸ਼ਾਨੇ ਵੀ ਸਾਧੇ ਗਏ ਸਨ।

ਪਰ ਹੁਣ ਇਕ ਵਾਰ ਫਿਰ ਤੋਂ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਪੁਲਿਸ ਵੱਲੋਂ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਪੁਲਿਸ ਦਾਵਾ ਕਰ ਲਈ ਹੈ ਕਿ ਜਿੱਥੇ ਬਿਕਰਮ ਸਿੰਘ ਮਜੀਠੀਆ ਫਿਰ ਤੋਂ ਗਾਇਬ ਹੋ ਗਏ ਹਨ। ਉਥੇ ਹੀ ਪੰਜਾਬ ਹਰਿਆਣਾ ਹਾਈ ਕੋਰਟ ਦੇ ਦੋਵਾਂ ਪੱਖਾਂ ਦੀ ਹੋਈ ਬਹਿਸ ਮਗਰੋਂ ਇਹ ਫੈਸਲਾ ਲਿਆ ਗਿਆ ਸੀ। ਉਥੇ ਹੀ ਪੁਲਸ ਦਾ ਕਹਿਣਾ ਹੈ ਕਿ ਬਿਕਰਮ ਸਿੰਘ ਮਜੀਠੀਆ ਨੂੰ ਹਿਰਾਸਤ ਵਿੱਚ ਲੈ ਕੇ ਹੀ ਇਸ ਮਾਮਲੇ ਨਾਲ ਜੁੜੀ ਹੋਈ ਪੁੱਛਗਿੱਛ ਕੀਤੀ ਜਾ ਸਕਦੀ ਹੈ।