ਹੁਣੇ ਹੁਣੇ ਭਾਜਪਾ ਚ ਸ਼ਾਮਲ ਹੋਈਆਂ ਪੰਜਾਬ ਦੀਆਂ ਇਹ 6 ਵੱਡੀਆਂ ਨਾਮਵਰ ਸ਼ਖਸੀਅਤਾਂ

ਆਈ ਤਾਜਾ ਵੱਡੀ ਖਬਰ

ਸੂਬੇ ਅੰਦਰ ਜਿੱਥੇ ਕਰੋਨਾ ਸਥਿਤੀ ਦੇ ਨਾਲ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਲੋਕ ਇਸ ਕਰੋਨਾ ਕਾਰਨ ਆਰਥਿਕ ਮੰ-ਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਇਸ ਦੌਰਾਨ ਪੰਜਾਬ ਵਿੱਚ ਪਿਛਲੇ ਸਾਲ ਤੋਂ ਸ਼ੁਰੂ ਹੋਇਆ ਕਿਸਾਨੀ ਸੰਘਰਸ਼ ਵੀ ਪੰਜਾਬ ਦੇ ਹਲਾਤਾਂ ਅਤੇ ਸਿਆਸਤ ਉਪਰ ਗਹਿਰਾ ਅਸਰ ਪਾ ਰਿਹਾ ਹੈ। ਕਿਉਂਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਸਾਰੇ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰ ਵਰਗ ਵੱਲੋਂ ਕੀਤਾ ਜਾ ਰਿਹਾ ਹੈ। ਪਿਛਲੇ ਸਮੇਂ ਹੋਈਆਂ ਪੰਜਾਬ ਵਿੱਚ ਨਗਰ ਨਿਗਮ, ਨਗਰ ਕੌਂਸਲ ਦੀਆਂ ਚੋਣਾਂ ਵਿੱਚ ਭਾਜਪਾ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਸੀ। ਕਿਉਂਕਿ ਕਿਸਾਨਾਂ ਵੱਲੋਂ ਸਿਆਸੀ ਪਾਰਟੀਆਂ ਦੇ ਖਿਲਾਫ ਬਗਾਵਤ ਕੀਤੀ ਗਈ ਹੈ।

ਇਸ ਲਈ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਵੀ ਟੁੱਟ ਚੁੱਕਾ ਹੈ। ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਹੁਣ ਤੋਂ ਹੀ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ। ਜਿੱਥੇ ਕਾਂਗਰਸ ਤੇ ਆਮ ਆਦਮੀ ਪਾਰਟੀ ਆਪਣੀਆਂ ਪਾਰਟੀਆਂ ਵੱਲੋਂ ਚੋਣ ਲੜ ਰਹੀ ਹੈ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਭਾਜਪਾ ਨਾਲ ਗਠਜੋੜ ਕੀਤਾ ਗਿਆ ਹੈ। ਹੁਣ ਭਾਜਪਾ ਵਿੱਚ ਸ਼ਾਮਲ ਹੋਈਆਂ ਪੰਜਾਬ ਦੀਆਂ 6 ਵੱਡੀਆਂ ਨਾਮਵਰ ਸਖਸ਼ੀਅਤਾਂ।

ਕਿਸਾਨੀ ਸੰਘਰਸ਼ ਦੇ ਕਾਰਣ ਜਿੱਥੇ ਬਹੁਤ ਸਾਰੇ ਭਾਜਪਾ ਦੇ ਆਗੂਆ ਵਲੋ ਭਾਜਪਾ ਦਾ ਸਾਥ ਛੱਡ ਦਿੱਤਾ ਗਿਆ ਹੈ ਉਥੇ ਹੀ ਪੰਜਾਬ ਦੀਆਂ 6 ਮੁੱਖ ਸਖਸ਼ੀਅਤਾਂ ਪਾਰਟੀ ਨੂੰ ਮਜ਼ਬੂਤੀ ਦੇਣ ਲਈ ਭਾਜਪਾ ਪਾਰਟੀ ਵਿਚ ਸ਼ਾਮਲ ਹੋ ਗਈਆਂ ਹਨ। ਬੇਸ਼ਕ ਇਨ੍ਹਾਂ ਲੋਕਾਂ ਦਾ ਕੋਈ ਵੀ ਜਨਤਕ ਆਧਾਰ ਨਹੀਂ ਹੈ ਪਰ ਭਾਜਪਾ ਸਿੱਖ ਚੇਹਰਿਆਂ ਨੂੰ ਪਾਰਟੀ ਵਿਚ ਸ਼ਾਮਲ ਕਰ ਕੇ ਆਪਣਾ ਅਕਸ ਸੁਧਾਰਨਾ ਚਾਹੁੰਦੀ ਹੈ। ਮੰਗਲਵਾਰ ਨੂੰ ਪਾਰਟੀ ਵੱਲੋਂ ਇਕ ਉੱਚ ਪੱਧਰੀ ਬੈਠਕ ਕੀਤੇ ਜਾਣ ਤੋਂ ਬਾਅਦ ਬੁੱਧਵਾਰ ਨੂੰ ਇਨ੍ਹਾਂ ਸਖਸ਼ੀਅਤਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਰਾਜ ਮਾਮਲਿਆਂ ਦੇ ਇੰਚਾਰਜ ਦੁਸ਼ਯੰਤ ਗੌਤਮ ਵੱਲੋਂ ਕੀਤਾ ਗਿਆ ਹੈ।

ਤੇ ਪਾਰਟੀ ਵਿੱਚ ਸ਼ਾਮਲ ਹੋਈਆਂ ਇਨ੍ਹਾਂ ਸ਼ਖ਼ਸੀਅਤਾਂ ਦੀ ਸੂਚੀ ਵੀ ਜਨਤਕ ਕੀਤੀ ਹੈ। ਜਿਨ੍ਹਾਂ ਵਿੱਚ ਗੁਰਦਾਸਪੁਰ ਤੋ ਕੁਲਦੀਪ ਸਿੰਘ ਕਾਹਲੋਂ ਤੇ ਸਾਬਕਾ ਵਾਈਸ ਚਾਂਸਲਰ ਜਸਵਿੰਦਰ ਸਿੰਘ ਢਿੱਲੋਂ ਤੇ ਪਟਿਆਲਾ ਤੋਂ ਕਰਨਲ ਜੈਬੰਸ ਸਿੰਘ , ਏ ਆਈ ਐਸ ਐੱਸ ਐਫ ਦੇ ਸਾਬਕਾ ਪ੍ਰਧਾਨ ਹਰਿੰਦਰ ਸਿੰਘ ਕਾਹਲੋਂ, ਵਕੀਲ ਜਗਮੋਹਨ ਸਿੰਘ ਪਟਿਆਲਾ ਤੋ, ਨਿਰਮਲ ਸਿੰਘ ਮੋਹਾਲੀ ਤੋਂ ਸ਼ਾਮਲ ਹੋਏ ਹਨ।