ਆਈ ਤਾਜ਼ਾ ਵੱਡੀ ਖਬਰ
ਦਿੱਲੀ ਦੀਆਂ ਸਰਹੱਦਾ ਤੇ ਬੈਠੇ ਹੋਏ ਕਿਸਾਨਾਂ ਨੂੰ ਸੰਘਰਸ਼ ਕਰਦੇ ਹੋਏ ਅੱਜ 10 ਮਹੀਨੇ ਦਾ ਸਮਾਂ ਹੋ ਚੁੱਕਿਆ ਹੈ। ਜਿਨ੍ਹਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਵਿਚਕਾਰ ਜਿਥੇ 11 ਦੌਰ ਦੀਆਂ ਹੋਈਆਂ ਬੈਠਕਾਂ ਤੋਂ ਬਾਅਦ ਕਿਸਾਨਾਂ ਵੱਲੋਂ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਜਿਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਉਥੇ ਹੀ ਪਿਛਲੇ ਦਿਨੀਂ ਹਰਿਆਣਾ ਦੇ ਕਰਨਾਲ ਵਿੱਚ ਹੋਈ ਕਿਸਾਨਾਂ ਉੱਪਰ ਲਾਠੀਚਾਰਜ ਨੇ ਇਸ ਸੰਘਰਸ਼ ਵਿੱਚ ਮੁੜ ਤੋਂ ਰੂਹ ਫੂਕ ਦਿੱਤੀ।
ਉਥੇ ਹੀ ਸੰਜੁਕਤ ਕਿਸਾਨ ਮੋਰਚਾ ਵੱਲੋਂ ਦਸ ਮਹੀਨੇ ਦਾ ਸਮਾਂ ਪੂਰਾ ਹੋਣ ਤੇ 27 ਸਤੰਬਰ ਨੂੰ ਭਾਰਤ ਬੰਦ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ। ਉਥੇ ਹੀ ਅੱਜ ਭਾਰਤ ਬੰਦ ਵਿੱਚ ਹਰ ਵਰਗ ਵੱਲੋਂ ਸਮਰਥਨ ਕੀਤਾ ਜਾ ਰਿਹਾ ਹੈ। ਭਾਰਤ ਬੰਦ ਦੌਰਾਨ ਦਿੱਲੀ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਕਾਰਨ ਮੋਦੀ ਸਰਕਾਰ ਚਿੰਤਾ ਵਿੱਚ ਪੈ ਗਈ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਇੱਥੇ 27 ਸਤੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਸੀ। ਉਥੇ ਹੀ ਸੜਕੀ ਆਵਾਜਾਈ ਨੂੰ ਵੀ ਪੂਰਨ ਰੂਪ ਵਿੱਚ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਸਨ।
ਇਸ ਬੰਦ ਦਾ ਅਸਰ ਸਭ ਤੋਂ ਵਧੇਰੇ ਦਿੱਲੀ ਵਿੱਚ ਵੇਖਿਆ ਜਾ ਰਿਹਾ ਹੈ ਜਿਥੇ ਕਈ ਕਿਲੋਮੀਟਰ ਤੱਕ ਟ੍ਰੈਫਿਕ ਜਾਮ ਹੋ ਗਿਆ ਹੈ। ਦਿੱਲੀ ਤੋਂ ਗੁਰੂਗ੍ਰਾਮ ਹਾਈਵੇ ਤੇ ਬਹੁਤ ਜ਼ਿਆਦਾ ਗੱਡੀਆਂ ਦਾ ਇਕੱਠ ਵੇਖਿਆ ਜਾ ਸਕਦਾ ਹੈ। ਜਿੱਥੇ ਬਹੁਤ ਦੂਰ ਤਕ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ। ਦਿੱਲੀ ਯੂਪੀ ਰਾਜਸਥਾਨ ਪੰਜਾਬ ਅਤੇ ਹਰਿਆਣਾ ਵਿੱਚ ਇਸ ਬੰਦ ਦਾ ਅਸਰ ਸਭ ਤੋਂ ਜ਼ਿਆਦਾ ਵੇਖਿਆ ਜਾ ਰਿਹਾ ਹੈ। ਕਿਸਾਨਾਂ ਵੱਲੋਂ ਦਿੱਲੀ ਗਾਜੀਪੁਰ ਬਾਰਡਰ ਉਪਰ ਪੂਰੀ ਤਰ੍ਹਾਂ ਦੋਹਾਂ ਰਸਤਿਆਂ ਨੂੰ ਬੰਦ ਕੀਤਾ ਗਿਆ ਹੈ।
ਉਥੇ ਹੀ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਕਿਸਾਨਾਂ ਵੱਲੋਂ ਪੂਰੀ ਤਰਾਂ ਮਾਰਗਾ ਨੂੰ ਬੰਦ ਕੀਤਾ ਗਿਆ ਹੈ। ਉਥੇ ਹੀ ਨੋਇਡਾ ਟਰੈਫਿਕ ਪੁਲਸ ਵੱਲੋਂ ਵੀ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਭਾਰਤ ਨੂੰ ਲਗਾਤਾਰ ਸਵੇਰੇ ਛੇ ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਬੰਦ ਰੱਖਿਆ ਜਾ ਰਿਹਾ ਹੈ। ਕਿਸਾਨਾਂ ਨੂੰ ਮਿਲ ਰਹੇ ਸਮਰਥਨ ਨੂੰ ਦੇਖਦੇ ਹੋਏ ਮੋਦੀ ਸਰਕਾਰ ਵੀ ਹੁਣ ਚਿੰਤਾ ਵਿਚ ਨਜ਼ਰ ਆ ਰਹੀ ਹੈ।
Previous Postਹੁਣੇ ਹੁਣੇ ਮੁੱਖ ਮੰਤਰੀ ਚੰਨੀ ਨੇ ਪਿੰਡਾਂ ਦੇ ਸਰਪੰਚਾਂ ਅਤੇ ਚੁਣੇ ਹੋਏ ਨੁਮਾਇੰਦਿਆਂ ਲਈ ਲੈ ਲਿਆ ਇਹ ਵੱਡਾ ਫੈਸਲਾ
Next Postਇਹ ਲੋਕ ਹੋ ਜਾਣ ਸਾਵਧਾਨ 1 ਅਕਤੂਬਰ ਤੋਂ ਪਹਿਲਾਂ ਪਹਿਲਾਂ ਕਰੋ ਇਹ ਕੰਮ