ਆਈ ਤਾਜਾ ਵੱਡੀ ਖਬਰ
ਪੰਜਾਬੀ ਇੰਡਸਟਰੀ ਦੇ ਵਿੱਚ ਕੰਮ ਕਰਨ ਵਾਲੇ ਸਿਤਾਰਿਆਂ ਦੇ ਵੱਲੋਂ ਆਪੋ ਆਪਣੇ ਹੁਨਰ ਦੇ ਨਾਲ ਦੁਨੀਆਂ ਭਰ ਵਿੱਚ ਵਸਦੇ ਲੋਕਾਂ ਦੇ ਦਿਲਾਂ ਦੇ ਉੱਪਰ ਰਾਜ ਕੀਤਾ ਗਿਆ । ਪਰ ਇਸੇ ਵਿਚਾਲੇ ਇੱਕ ਬੇਹਦ ਹੀ ਦੁੱਖਦਾਇਕ ਖਬਰ ਸਾਹਮਣੇ ਆਈ ਹੈ , ਜਿਸ ਨੇ ਇੰਡਸਟਰੀ ਦੇ ਵਿੱਚ ਸੋਗ ਦੀ ਲਹਿਰ ਛੇੜ ਦਿੱਤੀ ਹੈ । ਦਸਦਿਆਂ ਕਿ ਮਸ਼ਹੂਰ ਪੰਜਾਬੀ ਗਾਇਕ ਡਿੰਪਲ ਰਾਜਾ ਦੇ ਅਚਾਨਕ ਦੇਹਾਂਤ ਦੀ ਖਬਰ ਕਾਰਨ ਹਰ ਪਾਸੇ ਸੋਗ ਛਾਇਆ ਹੋਇਆ , ਤੇ ਉਹਨਾਂ ਨੂੰ ਚਾਹੁਣ ਵਾਲਿਆਂ ਦੇ ਵਿੱਚ ਮਾਤਮ ਦਾ ਮਾਹੌਲ ਬਣਿਆ ਹੋਇਆ ਹੈ । ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਪੰਜਾਬੀ ਸੰਗੀਤ ਜਗਤ ਦੇ ਪ੍ਰਸਿੱਧ ਗਾਇਕ ਡਿੰਪਲ ਰਾਜਾ ਦਾ ਦੇਹਾਂਤ ਹੋ ਗਿਆ , ਉਹਨਾਂ ਨੂੰ ਦਿਲ ਦਾ ਦੌਰਾ ਪਿਆ ਹੈ । ਜਦੋਂ ਦਿਲ ਦਾ ਦੌਰਾ ਪੈਂਦਾ ਹੈ ਤਾਂ , ਉਹਨਾਂ ਨੂੰ ਹਸਪਤਾਲ ਦੇ ਵਿੱਚ ਲਜਾਇਆ ਜਾਂਦਾ ਹੈ । ਹਸਪਤਾਲ ਦੇ ਵਿੱਚ ਉਨਾਂ ਦਾ ਇਲਾਜ ਕੀਤਾ ਜਾਂਦਾ ਹੈ ਕਿ ਇਸੇ ਦੌਰਾਨ ਉਹਨਾਂ ਦੀ ਮੌਤ ਹੋ ਜਾਂਦੀ ਹੈ । ਜਿਸ ਤੇ ਚਲਦੇ ਉਹਨਾਂ ਦੇ ਪ੍ਰਸ਼ੰਸਕਾਂ ਨੂੰ ਤੇ ਉਹਨਾਂ ਦੇ ਪਰਿਵਾਰ ਨੂੰ ਇੱਕ ਡੂੰਘਾ ਸਦਮਾ ਲੱਗਿਆ ਹੈ। ਜਿਵੇਂ ਹੀ ਇਹ ਖਬਰਾਂ ਮੀਡੀਆ ਦੇ ਜਰੀਏ ਉਨਾਂ ਦੇ ਪ੍ਰਸ਼ੰਸਕਾਂ ਤੱਕ ਪਹੁੰਚੀਆਂ ਤਾਂ ਲਗਾਤਾਰ ਪ੍ਰਸ਼ੰਸਕਾਂ ਦੇ ਵੱਲੋਂ ਉਹਨਾਂ ਦੀ ਮੌਤ ਦੇ ਉੱਪਰ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ ਤੇ ਇੰਡਸਟਰ ਨਾਲ ਜੁੜੀਆਂ ਹੋਈਆਂ ਹਸਤੀਆਂ ਦੇ ਵੱਲੋਂ ਵੀ ਲਗਾਤਾਰ ਅਦਾਕਾਰ ਦੀ ਮੌਤ ਦੇ ਉੱਪਰ ਦੁੱਖ ਜਾਹਿਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇ ਅਚਾਨਕ ਦੇਹਾਂਤ ਨੇ ਪਰਿਵਾਰ ਸਣੇ ਸੰਗੀਤ ਜਗਤ ਦੇ ਸਿਤਾਰਿਆਂ ਦਾ ਦਿਲ ਤੋੜ ਦਿੱਤਾ ਹੈ। ਸੋ ਇਹ ਚਮਕਦਾ ਸਿਤਾਰਾ ਅੱਜ ਸਦਾ ਸਦਾ ਦੇ ਲਈ ਅਲੋਪ ਹੋ ਚੁੱਕਿਆ ਹੈ। ਜਿਨਾਂ ਦੇ ਜਾਣ ਦੀ ਕਮੀ ਹਮੇਸ਼ਾ ਰੜਕਦੀ ਰਹੇਗੀ। ਸੋ ਅਸੀਂ ਵੀ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ , ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਦੇ ਵਿੱਚ ਨਿਵਾਸ ਸਥਾਨ ਬਖਸ਼ੋ ਤੇ ਪਿੱਛੇ ਰਹਿੰਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੋ।
Previous Postਪੰਜਾਬ ਚ ਇਥੇ ਸਵੇਰੇ 10 ਤੋਂ 4 ਵਜੇ ਤੱਕ ਬਿਜਲੀ ਰਹੇਗੀ ਬੰਦ
Next Postਚਲ ਰਹੇ ਮੈਚ ਦੌਰਾਨ ਇਥੇ ਮਚੀ ਭਗਦੜ , ਕਈ ਲੋਕਾਂ ਦੀ ਮੌਤ ਦੀ ਆ ਰਹੀ ਖਬਰ