ਆਈ ਤਾਜ਼ਾ ਵੱਡੀ ਖਬਰ
ਪੰਜਾਬੀ ਅਦਾਕਾਰਾ ਅਤੇ ਗਾਇਕਾਂ ਵੱਲੋਂ ਜਿਥੇ ਕਿਸਾਨੀ ਸੰਘਰਸ਼ ਦੇ ਵਿੱਚ ਕਿਸਾਨਾਂ ਦਾ ਸਾਥ ਦਿੱਤਾ ਗਿਆ ਹੈ। ਓਥੇ ਹੀ ਕਰੋਨਾ ਦੇ ਦੌਰ ਵਿੱਚ ਵੀ ਇਨ੍ਹਾਂ ਵੱਲੋਂ ਅੱਗੇ ਆ ਕੇ ਕਰੋਨਾ ਨਾਲ ਪ੍ਰਭਾਵਤ ਹੋਣ ਵਾਲੇ ਲੋਕਾਂ ਦੀ ਮਦਦ ਕੀਤੀ ਗਈ ਸੀ। ਪਰ ਪੰਜਾਬ ਦੇ ਬਹੁਤ ਸਾਰੇ ਗਾਇਕ ਅਤੇ ਅਦਾਕਾਰ ਆਪਣੀ ਨਿੱਜੀ ਜਿੰਦਗੀ ਦੀਆਂ ਗੱਲਾਂ ਨੂੰ ਲੈ ਕੇ ਵੀ ਆਏ ਦਿਨ ਚਰਚਾ ਵਿਚ ਬਣੇ ਰਹਿੰਦੇ ਹਨ। ਪਿਛਲੇ ਕੁਝ ਦਿਨਾਂ ਤੋਂ ਗਾਇਕ ਅਤੇ ਅਦਾਕਾਰ ਗੁਰਦਾਸ ਮਾਨ ਦਾ ਵਿਵਾਦ ਕਾਫੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਜਿੱਥੇ ਪਿਛਲੇ ਦਿਨੀਂ ਉਹਨਾਂ ਵੱਲੋਂ ਨਕੋਦਰ ਦੇ ਵਿੱਚ ਡੇਰਾ ਮੁਰਾਦ ਸ਼ਾਹ ਦੇ ਮੇਲੇ ਦੌਰਾਨ ਸੰਗਤ ਨੂੰ ਸੰਬੋਧਨ ਕਰਦੇ ਹੋਏ ਆਖ ਦਿੱਤਾ ਸੀ ਕਿ ਜਿੱਥੇ ਸਿੱਖਾਂ ਤੇ ਤੀਸਰੇ ਗੁਰੂ ਅਮਰਦਾਸ ਜੀ ਭੱਲਾ ਬਰਾਦਰੀ ਨਾਲ ਸੰਬੰਧ ਰੱਖਦੇ ਸਨ। ਉੱਥੇ ਹੀ ਸਾਈਂ ਲਾਡੀ ਸ਼ਾਹ ਜੀ ਵੀ ਭੱਲਾ ਬਰਾਦਰੀ ਨਾਲ ਸੰਬੰਧ ਰੱਖਦੇ ਸਨ। ਉਹ ਵੀ ਗੁਰੂ ਅਮਰਦਾਸ ਜੀ ਦੇ ਵੰਸ਼ ਵਿਚੋਂ ਹਨ। ਗੁਰਦਾਸ ਮਾਨ ਦੇ ਇਸ ਸ਼ਬਦ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਇਸ ਗੱਲ ਦਾ ਵਿਰੋਧ ਕੀਤਾ ਗਿਆ ਸੀ ਤੇ ਉਨ੍ਹਾਂ ਵੱਲੋਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ।
ਜਿਸ ਕਾਰਨ ਗੁਰਦਾਸ ਮਾਨ ਦੇ ਖਿਲਾਫ ਜਗ੍ਹਾ-ਜਗ੍ਹਾ ਤੇ ਰੋਸ ਪ੍ਰਦਰਸ਼ਨ ਕੀਤੇ ਗਏ। ਨਕੋਦਰ ਦੇ ਵਿੱਚ ਗੁਰਦਾਸ ਮਾਨ ਦੇ ਖਿਲਾਫ ਮਾਮਲਾ ਵੀ ਦਰਜ ਕੀਤਾ ਗਿਆ। ਹੁਣ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਬਾਰੇ ਹਾਈ ਕੋਰਟ ਤੋਂ ਇਕ ਵੱਡੀ ਖ਼ਬਰ ਆਈ ਹੈ ਜਿੱਥੇ ਇਹ ਹੁਕਮ ਜਾਰੀ ਹੋ ਗਿਆ ਹੈ। ਗੁਰਦਾਸ ਮਾਨ ਦੇ ਖਿਲਾਫ ਨਕੋਦਰ ਵਿਚ ਮਾਮਲਾ ਦਰਜ ਕੀਤੇ ਜਾਣ ਤੋਂ ਬਾਅਦ ਗੁਰਦਾਸ ਮਾਨ ਦੇ ਵਕੀਲ ਵੱਲੋਂ ਅਗਾਊਂ ਜ਼ਮਾਨਤ ਦੀ ਅਰਜ਼ੀ ਲਈ ਜਲੰਧਰ ਕੋਰਟ ਵਿੱਚ ਪਟੀਸ਼ਨ ਪਾਈ ਗਈ ਸੀ।
ਜੋ ਕਿ ਜਿਲ੍ਹਾ ਅਦਾਲਤ ਵੱਲੋਂ ਰੱਦ ਕਰ ਦਿੱਤੀ ਗਈ ਸੀ। ਉਸ ਤੋਂ ਬਾਅਦ ਗੁਰਦਾਸ ਮਾਨ ਵੱਲੋਂ ਆਪਣੀ ਅਗਾਊਂ ਜ਼ਮਾਨਤ ਲਈ ਹਾਈ ਕੋਰਟ ਵਿੱਚ ਅਰਜ਼ੀ ਦਾਖਲ ਕੀਤੀ ਗਈ ਸੀ। ਹਾਈਕੋਰਟ ਵੱਲੋਂ ਜਿੱਥੇ ਗੁਰਦਾਸ ਮਾਨ ਨੂੰ ਅਗਾਊਂ ਜ਼ਮਾਨਤ ਦਿੱਤੀ ਗਈ ਹੈ, ਉਥੇ ਹੀ ਅਦਾਲਤ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੇ ਜਾਣ ਲਈ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਹੁਣ ਇਸ ਮਾਮਲੇ ਦੀ ਦੁਬਾਰਾ ਜਾਂਚ ਕੀਤੀ ਜਾਵੇਗੀ। ਹੁਣ ਹਾਈ ਕੋਰਟ ਵੱਲੋਂ ਅਗਾਊਂ ਜਮਾਨਤ ਦਿੱਤੇ ਜਾਣ ਨਾਲ ਗੁਰਦਾਸ ਮਾਨ ਨੂੰ ਰਾਹਤ ਮਿਲ ਗਈ ਹੈ।
Previous Postਪੰਜਾਬ ਦੇ ਇਹਨਾਂ ਪਿੰਡਾਂ ਅਤੇ ਕਸਬਿਆਂ ਦੇ ਨਾਮ ਬਦਲਣ ਨੂੰ ਲੈ ਕੇ ਆਈ ਇਹ ਵੱਡੀ ਤਾਜਾ ਖਬਰ
Next Postਪੰਜਾਬ : ਸਕੂਲਾਂ ਲਈ ਆਈ ਵੱਡੀ ਖਬਰ ਸਰਕਾਰ ਨੇ ਲਿਆ ਹੁਣ ਇਹ ਵੱਡਾ ਫੈਸਲਾ , ਬੱਚਿਆਂ ਅਤੇ ਮਾਪਿਆਂ ਚ ਖੁਸ਼ੀ