ਆਈ ਤਾਜਾ ਵੱਡੀ ਖਬਰ
ਜਿਸ ਸਮੇਂ ਤੋਂ ਇਹ ਖੇਤੀ ਕਨੂੰਨਾਂ ਨੂੰ ਲੈ ਕੇ ਸੰਘਰਸ਼ ਜਾਰੀ ਹੋਇਆ ਹੈ। ਉਸ ਸਮੇਂ ਤੋਂ ਹੀ ਬਹੁਤ ਸਾਰੇ ਗਾਇਕਾਂ ਤੇ ਕਲਾਕਾਰਾਂ ਵੱਲੋਂ ਇਸ ਕਿਸਾਨੀ ਸੰਘਰਸ਼ ਵਿਚ ਵੱਧ-ਚੜ੍ਹ ਕੇ ਸਹਿਯੋਗ ਦਿੱਤਾ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਪੰਜਾਬੀ ਅਜਿਹੇ ਹਨ ਜਿਨ੍ਹਾਂ ਨੇ ਫਿਲਮ ਇੰਡਸਟਰੀ ਵਿੱਚ ਆਪਣੀ ਵੱਖਰੀ ਪਹਿਚਾਣ ਬਣਾਈ ਹੈ। ਜੋ ਇਨ੍ਹਾਂ ਖੇਤੀ ਕਾਨੂੰਨਾਂ ਦੀ ਅਲੋਚਨਾ ਕਰਨ ਤੇ ਚਰਚਾ ਵਿੱਚ ਰਹੇ ਹਨ। ਜਿਨ੍ਹਾਂ ਦੇ ਪੰਜਾਬੀ ਹੋਣ ਤੇ ਪੰਜਾਬ ਦੇ ਸਭ ਲੋਕਾਂ ਨੂੰ ਇੰਨਾ ਮਾਣ ਸੀ ਕਿ ਉਨ੍ਹਾਂ ਕੋਲ ਅਜਿਹੀ ਉਮੀਦ ਵੀ ਨਹੀਂ ਕੀਤੀ ਗਈ ਸੀ ਕਿ ਉਹ ਇਸ ਸੰਘਰਸ਼ ਵਿੱਚ ਕਿਸਾਨਾਂ ਦਾ ਸਾਥ ਨਹੀਂ ਦੇਣਗੇ।
ਪੰਜਾਬ ਤੋਂ ਧਰਮਿੰਦਰ ਜਿਨ੍ਹਾਂ ਨੇ ਹਿੰਦੀ ਫ਼ਿਲਮ ਜਗਤ ਵਿੱਚ ਆਪਣਾ ਵੱਖਰਾ ਇਕ ਮੁਕਾਮ ਹਾਸਲ ਕੀਤਾ ਹੈ। ਪਰ ਪਿਛਲੇ ਕਈ ਮਹੀਨਿਆਂ ਤੋਂ ਉਨ੍ਹਾਂ ਨੂੰ ਲਗਾ ਤਾਰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਜਪਾ ਦੀ ਸੰਸਦ ਮੈਂਬਰ ਹੇਮਾਂ ਮਾਲਨੀ ਵਲੋ ਦਿਤੇ ਬਿਆਨ ਕਾਰਨ ਤੇ ਕਦੇ ਸੰਨੀ ਦਿਓਲ ਕਾਰਨ ਤੇ ਕਦੇ ਸਨੀ ਦਿਓਲ ਦੇ ਪੁੱਤਰ ਕਰਨ ਦਿਉਲ ਕਾਰਨ ਧਰਮਿੰਦਰ ਦਿਓਲ ਦੇ ਪਰਿਵਾਰ ਨੂੰ ਕਿਸਾਨ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਸੰਨੀ ਦਿਓਲ ਨੇ ਇਕ ਹੋਰ ਮਾੜੀ ਖਬਰ ਸਾਹਮਣੇ ਆਈ ਹੈ।
ਸੰਨੀ ਦਿਓਲ ਵੱਲੋਂ ਆਪਣੇ ਸੰਸਦੀ ਹਲਕੇ ਗੁਰਦਾਸਪੁਰ ਦੇ ਵਿੱਚ ਕਾਫੀ ਸਮੇਂ ਤੋ ਲੋਕਾਂ ਨਾਲ ਕੋਈ ਗੱਲ ਬਾਤ ਨਹੀਂ ਕੀਤੀ ਗਈ। ਹੁਣ ਗੁਰਦਾਸਪੁਰ ਲੋਕ ਸਭਾ ਸੀਟ ਅਧੀਨ ਆਉਂਦੇ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਅਤੇ ਕਿਸਾਨ ਜਥੇ ਬੰਦੀਆਂ ਨੇ ਬੀਜੇਪੀ ਸੰਸਦ ਮੈਂਬਰ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ ਇਸ ਹਲਕੇ ਤੋਂ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਸੰਨੀ ਦਿਓਲ ਇਸ ਹਲਕੇ ਨੂੰ ਭੁੱਲ ਗਏ ਹਨ। ਜਿਸ ਕਾਰਨ ਸੰਨੀ ਦਿਓਲ ਨੂੰ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ।
ਉਹ ਪਿਛਲੇ ਸਾਲ ਸਿਤੰਬਰ ਵਿਚ ਆਪਣੇ ਹਲਕੇ ਵਿੱਚ ਆਏ ਸਨ ਉਸ ਤੋਂ ਬਾਅਦ ਉਹ ਦੁਬਾਰਾ ਵਾਪਸ ਨਹੀਂ ਆਏ। ਇਸ ਲਈ ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ, ਸਾਬਕਾ ਸੈਨਿਕ ਸੰਘਰਸ਼ ਕਮੇਟੀ ਅਤੇ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਵੱਲੋਂ ਸਨੀ ਦਿਓਲ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਪਠਾਨਕੋਟ ਸਥਿਤ ਦਫ਼ਤਰ ਦੇ ਬਾਹਰ ਵੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਤੋਂ ਬਿਨਾਂ ਹੇਮਾ ਮਾਲਿਨੀ ਨੂੰ ਵੀ ਪੰਜਾਬ ਆ ਕੇ ਕਿਸਾਨਾਂ ਨੂੰ ਖੇਤੀ ਦੇ ਫਾਇਦੇ ਸਮਝਾਉਣ ਦਾ ਸੱਦਾ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਦਿੱਤਾ ਗਿਆ ਹੈ।
Previous Postਟਿਕਰੀ ਬਾਡਰ ਤੋਂ ਹੁਣੇ ਹੁਣੇ ਆਈ ਅਜਿਹੀ ਮਾੜੀ ਖਬਰ ਸੁਣ ਕਿਸਾਨਾਂ ਚ ਛਾ ਗਈ ਸੋਗ ਦੀ ਲਹਿਰ
Next Postਕਿਸਾਨਾਂ ਦੇ ਦਿੱਲੀ ਧਰਨੇ ਤੋਂ ਹੁਣ ਆਈ ਅਜਿਹੀ ਮਾੜੀ ਖਬਰ, ਵਾਪਰਿਆ ਇਹ ਹੋ ਰਹੀਆਂ ਅਰਦਾਸਾਂ