ਹੁਣੇ ਹੁਣੇ ਮਿਲਖਾ ਸਿੰਘ ਦੇ ਬਾਅਦ ਇਸ ਮਸ਼ਹੂਰ ਖਿਡਾਰੀ ਦੀ ਐਕਸੀਡੈਂਟ ਚ ਹੋਈ ਮੌਤ , ਛਾਈ ਦੇਸ਼ ਵਿਦੇਸ਼ ਚ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਦੁਨੀਆਂ ਵਿੱਚ ਫੈਲੀ ਹੋਈ ਕਰੋਨਾ ਨੇ ਜਿੱਥੇ ਇਕ ਤੋਂ ਬਾਅਦ ਇਕ ਬਹੁਤ ਸਾਰੀਆਂ ਸਖ਼ਸ਼ੀਅਤਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ ਹੈ । ਉਥੇ ਹੀ ਇਸ ਕਰੋਨਾ ਤੋਂ ਇਲਾਵਾ ਬਹੁਤ ਸਾਰੀਆਂ ਬੀਮਾਰੀਆਂ, ਸੜਕ ਹਾਦਸਿਆਂ ਅਤੇ ਕਈ ਹੋਰ ਹਾਦਸਿਆਂ ਵਿਚ ਕਈ ਮਹਾਨ ਸਖਸ਼ੀਅਤਾਂ ਦੀ ਜਾਨ ਜਾ ਰਹੀ ਹੈ। ਵੱਖ-ਵੱਖ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੀਆਂ ਇਨ੍ਹਾਂ ਸਖਸ਼ੀਅਤਾਂ ਦੀ ਕਮੀ ਉਨ੍ਹਾਂ ਦੇ ਖੇਤਰਾਂ ਵਿੱਚ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਚੁੱਕੀਆਂ ਹਨ।

ਹੁਣ ਮਿਲਖਾ ਸਿੰਘ ਦੇ ਬਾਅਦ ਇਸ ਮਸ਼ਹੂਰ ਖਿਡਾਰੀ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ, ਜਿਸ ਨਾਲ ਦੇਸ਼ ਵਿਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਦੁਨੀਆ ਵਿੱਚ ਇੱਕ ਤੋਂ ਬਾਅਦ ਇੱਕ ਕੋਈ ਨਾ ਕੋਈ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਹੁਣ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਸ ਮਸ਼ਹੂਰ ਖਿਡਾਰੀ ਦੀ ਐਕਸੀਡੈਂਟ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕਤਰ ਦੇ ਸਪ੍ਰਿੰਟਰ ਅਬਦੁੱਲਾ ਹਾਰੂਨ ਦੀ ਕਾਰ ਦੁਰਘਟਨਾ ‘ਚ ਮੌਤ ਹੋ ਗਈ ਹੈ।

ਉਨ੍ਹਾਂ ਦੀ ਮੌਤ ਦੀ ਖਬਰ, ਕਤਰ ਓਲੰਪਿਕ ਕਮੇਟੀ ਦੇ ਮੁਖੀ, ਸ਼ੇਖ ਜੋਨ ਬਿਨ ਹਮਦ ਬਿਨ ਖਲੀਫਾ ਅਲ-ਥਾਨੀ ਨੇ ਟਵੀਟ ਕਰਕੇ ਦਿੱਤੀ ਗਈ ਹੈ। ਉਨ੍ਹਾਂ ਟਵੀਟ ਕਰਦਿਆਂ ਹੋਇਆ ਆਖਿਆ ਹੈ, ਕਿ ਕਤਰ ਦੇ ਬਹਾਦਰ ਸਪ੍ਰਿੰਟਰ ਦੀ ਇਕ ਕਾਰ ਹਾਦਸੇ ‘ਚ ਮੌਤ ਹੋ ਗਈ ਹੈ। ਉਹ ਇਸ ਸਮੇਂ ਸੱਟ ਤੋਂ ਠੀਕ ਹੋ ਰਹੇ ਸਨ। ਪਰ ਹੁਣ ਅਬਦੁੱਲਾ ਦੇ ਦੇਹਾਂਤ ਨਾਲ ਖੇਡ ਜਗਤ ’ਚ ਸੋਗ ਦੀ ਲਹਿਰ ਹੈ। 24 ਸਾਲਾ ਸਾਬਕਾ ਵਿਸ਼ਵ ਜੂਨੀਅਰ ਚੈਂਪੀਅਨ ਦੇ ਇਸ ਸਾਲ ਟੋਕਿਓ ‘ਚ ਹੋਣ ਵਾਲੀਆਂ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ਦੀ ਉਮੀਦ ਕੀਤੀ ਜਾ ਰਹੀ ਸੀ।

ਹਾਲਾਂਕਿ, ਸਾਲ 2017 ਦੀ ਵਿਸ਼ਵ ਚੈਪੀਅਨਸ਼ਿਪ ’ਚ ਉਨ੍ਹਾਂ ਨੇ 400 ਮੀਟਰ ਦੇ ਇਵੈਂਟ ‘ਚ ਕਾਂਸੀ ਦਾ ਤਗਮਾ ਜਿੱਤਿਆ ਸੀ। ਜਿੱਥੇ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਇਸ ਸਾਲ ਹੋਣ ਵਾਲੀਆਂ ਉਲੰਪਿਕ ਖੇਡਾਂ ਵਿੱਚ ਉਨ੍ਹਾਂ ਨੂੰ ਵੇਖੇ ਜਾਣ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ, ਉਥੇ ਹੀ ਉਨ੍ਹਾਂ ਦੀ ਮੌਤ ਦੀ ਖਬਰ ਨੇ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ। ਖੇਡ ਜਗਤ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।