ਹੁਣੇ ਹੁਣੇ ਮੋਦੀ ਸਰਕਾਰ ਨੇ ਅਚਾਨਕ ਲੈ ਲਿਆ ਆਪਣਾ ਇਹ ਫੈਸਲਾ ਵਾਪਿਸ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਹਰ ਦੇਸ਼ ਦੀ ਸਰਕਾਰ ਵੱਲੋਂ ਆਪਣੇ ਦੇਸ਼ ਦੇ ਲੋਕਾਂ ਦੀ ਸੁਰੱਖਿਆ ਲਈ ਬਹੁਤ ਸਾਰੀਆਂ ਯੋਜਨਾਵਾਂ ਉਲੀਕੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਨੂੰ ਲੋਕਾਂ ਦੇ ਬਿਹਤਰ ਭਵਿੱਖ ਲਈ ਲਾਗੂ ਕੀਤਾ ਜਾਂਦਾ ਹੈ। ਜਿਸ ਜ਼ਰੀਏ ਦੇਸ਼ ਦਾ ਵਿਕਾਸ ਹੋ ਸਕੇ। ਭਾਰਤ ਵਿੱਚ ਵੀ ਮੋਦੀ ਸਰਕਾਰ ਵੱਲੋਂ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕਰਕੇ ਲੋਕਾਂ ਦੀਆਂ ਬਹੁਤ ਸਾਰੀਆਂ ਮੁਸ਼ਕਿਲਾਂ ਨੂੰ ਹੱਲ ਕੀਤਾ ਜਾ ਰਿਹਾ ਹੈ। ਜਿਸ ਦਾ ਫਾਇਦਾ ਦੇਸ਼ ਦੇ ਬਹੁਤ ਸਾਰੇ ਲੋਕ ਲੈ ਰਹੇ ਹਨ। ਦੇਸ਼ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਉਸ ਦੇ ਹਿਸਾਬ ਨਾਲ ਹੀ ਉਨ੍ਹਾਂ ਲਈ ਕਈ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ।

ਦੇਸ਼ ਦੇ ਗਰੀਬ ਵਰਗ ਲਈ ਇਥੇ ਰੋਜ਼ਗਾਰ ਦੇ ਮੌਕੇ ਮੁਹਈਆ ਕਰਵਾਏ ਗਏ ਹਨ। ਉੱਥੇ ਹੀ ਹੁਣ ਮੋਦੀ ਸਰਕਾਰ ਨੇ ਅਚਾਨਕ ਆਪਣਾ ਇਹ ਫੈਸਲਾ ਵਾਪਸ ਲੈ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਛੋਟੀ ਬਚਤ ਯੋਜਨਾਵਾਂ ਉਪਰ ਵਿਆਜ ਦੇਣ ਦਾ ਉਪਰਾਲਾ ਕੀਤਾ ਗਿਆ ਸੀ। ਹੁਣ ਛੋਟੀਆਂ ਬਚਤ ਯੋਜਨਾਵਾਂ ਤੇ ਵਿਆਜ ਦਰ ਵਿਚ ਕਟੌਤੀ ਦਾ ਫ਼ੈਸਲਾ ਵਾਪਸ ਲਿਆ ਗਿਆ ਹੈ। ਛੋਟੀਆਂ ਬਚਤਾਂ ਯੋਜਨਾਵਾਂ ਦੀ ਵਿਆਜ ਦਰ ਪਹਿਲਾਂ ਵਾਂਗ ਰਹੇਗੀ। ਜੋ 2020-21 ਦੀ ਅੰਤਿਮ ਤਿਮਾਹੀ ਚ ਮੌਜੂਦ ਸਨ।

ਪਰ ਹੁਣ ਨਵੀਆਂ ਦਰਾਂ 2021 ਵਿੱਚ ਲਾਗੂ ਰਹਿਣਗੀਆਂ। ਇਸ ਨੂੰ ਸੁਣ ਕੇ ਕਈ ਲੋਕ ਹੈ-ਰਾ-ਨ ਹਨ। ਸਰਕਾਰ ਨੇ ਬੁੱਧਵਾਰ ਨੂੰ ਪੀ ਪੀ ਐੱਫ ਅਤੇ ਐਨਏਸੀਸੀ ਸਮੇਤ ਛੋਟੀਆਂ ਬੱਚਤਾਂ ਯੋਜਨਾਵਾਂ ਉਪਰ ਵਿਆਜ ਦਰ ਤੇ 1.1 ਫੀਸਦੀ ਕਟੌਤੀ ਕੀਤੀ ਸੀ। ਇਹ ਕਟੌਤੀ 1 ਅਪ੍ਰੈਲ ਤੋਂ ਸ਼ੁਰੂ 2021-22 ਦੀ ਪਹਿਲੀ ਤਿਮਾਹੀ ਲਈ ਕੀਤੇ ਜਾਣ ਦਾ ਐਲਾਨ ਕੀਤਾ ਸੀ। ਜਿਸ ਨੂੰ ਹੁਣ ਬਦਲ ਦਿੱਤਾ ਗਿਆ ਹੈ। ਇਸ ਬਦਲੇ ਦੇ ਫੈਸਲੇ ਦਾ ਐਲਾਨ ਵਿੱਤ ਮੰਤਰੀ ਵੱਲੋ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਵਿਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਟਵਿੱਟਰ ਉਪਰ ਟਵੀਟ ਕਰ ਕੇ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਹ ਫ਼ੈਸਲਾ ਵਾਪਸ ਲਿਆ ਜਾ ਰਿਹਾ ਹੈ ਕਿਉਂਕਿ ਇਹ ਐਲਾਨ ਗ-ਲ-ਤੀ ਨਾਲ ਹੋ ਗਿਆ ਸੀ। ਵਿੱਤੀ ਸਾਲ 2020-21 ਦੀ ਪਹਿਲੀ ਤਿਮਾਹੀ ਲਈ ਛੋਟੀ ਬਚਤ ਯੋਜਨਾਵਾਂ ਤੇ ਵਿਆਜ ਦਰ ਘਟਾ ਦੇਣ ਬਾਰੇ ਖਬਰ ਸਾਹਮਣੇ ਆਈ ਸੀ। ਪਰ ਹੁਣ ਸਰਕਾਰ ਵੱਲੋਂ ਆਪਣਾ ਇਹ ਫੈਸਲਾ ਵਾਪਸ ਲੈ ਲਿਆ ਗਿਆ ਹੈ।