ਹੁਣੇ ਹੁਣੇ ਰੇਲ ਨੂੰ ਲੱਗੀ ਭਿਆਨਕ ਅੱਗ, ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਜਾਰੀ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਬਹੁਤ ਸਾਰੇ ਸੂਬਿਆਂ ਵਿਚ ਚੋਣਾਂ ਨੂੰ ਲੈ ਕੇ ਲੋਕਾਂ ਦੀ ਸੁਰੱਖਿਆ ਵਾਸਤੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਉਥੇ ਹੀ ਦੇਸ਼ ਅੰਦਰ ਵਾਪਰਨ ਵਾਲੀਆਂ ਵੱਖ-ਵੱਖ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਜਿੱਥੇ ਆਏ ਦਿਨ ਕੋਈ ਨਾ ਕੋਈ ਘਟਨਾ ਸਾਹਮਣੇ ਆਈ ਹੈ ਜਿਸ ਵਿਚ ਭਾਰੀ ਨੁਕਸਾਨ ਹੋਣ ਦੀਆਂ ਖ਼ਬਰਾਂ ਹੁੰਦੀਆਂ ਹਨ। ਲੋਕਾਂ ਵਲੋ ਜਿਥੇ ਜਲਦ ਆਪਣੀ ਮੰਜ਼ਲ ਤੱਕ ਪਹੁੰਚਣ ਵਾਸਤੇ ਵੱਖ-ਵੱਖ ਰਸਤਿਆਂ ਦਾ ਇਸਤੇਮਾਲ ਕੀਤਾ ਜਾਂਦਾ ਹੈ। ਉਥੇ ਹੀ ਲੋਕਾਂ ਵੱਲੋਂ ਆਨੰਦਮਈ ਸਫ਼ਰ ਦੇ ਲਈ ਰੇਲ ਯਾਤਰਾ ਨੂੰ ਬਿਹਤਰ ਮੰਨਿਆ ਜਾਂਦਾ ਹੈ। ਜਿੱਥੇ ਯਾਤਰੀਆਂ ਵੱਲੋਂ ਕੁਦਰਤੀ ਨਜ਼ਾਰਿਆਂ ਦਾ ਆਨੰਦ ਮਾਣਿਆ ਜਾਂਦਾ ਹੈ ਉਥੇ ਹੀ ਇਸ ਸਫਰ ਦੌਰਾਨ ਕਈ ਤਰਾਂ ਦੇ ਹਾਦਸੇ ਵਾਪਰ ਜਾਂਦੇ ਹਨ।

ਹੁਣ ਇੱਥੇ ਗੱਡੀ ਨੂੰ ਭਿਆਨਕ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਅੱਗ ਕਾਬੂ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਵਿੱਚ ਇੱਕ ਐਕਸਪ੍ਰੈੱਸ ਟਰੇਨ ਨੂੰ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਸ਼ਨੀਵਾਰ ਦੀ ਸਵੇਰ ਨੂੰ ਗਾਂਧੀਧਾਮ ਪੂਰੀ ਐਕਸਪ੍ਰੈਸ ਦੀ ਪੈਟਰੀ ਕਾਰ ਵਿੱਚ ਅੱਗ ਲੱਗਣ ਦੀ ਘਟਨਾ ਕਾਰਨ ਕਾਫੀ ਨੁਕਸਾਨ ਹੋਇਆ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਹ ਟ੍ਰੇਨ ਮਹਾਰਾਸ਼ਟਰ ਦੇ ਨੂੰਦਰਬਾਰ ਰੇਲਵੇ ਸਟੇਸ਼ਨ ਵਿੱਚ ਪ੍ਰਵੇਸ਼ ਕਰ ਰਹੀ ਸੀ।

ਉਸ ਸਮੇਂ ਹੀ ਪੈਟਰੀ ਕਾਰ ਵਿੱਚ ਲੱਗੀ ਅੱਗ ਦੇ ਕਾਰਨ ਤੁਰੰਤ ਉਸ ਨੂੰ ਵੱਖ ਕੀਤਾ ਗਿਆ। ਜਿਸ ਨਾਲ ਵੱਡਾ ਹਾਦਸਾ ਹੋਣ ਤੋਂ ਬਚਾਅ ਹੋ ਗਿਆ ਅਤੇ ਇਸ ਦੀ ਸੂਚਨਾ ਤੁਰੰਤ ਫਾਇਰ ਬਰਗੇਡ ਅਧਿਕਾਰੀਆਂ ਨੂੰ ਦਿੱਤੀ ਗਈ। ਜਿਨ੍ਹਾਂ ਵੱਲੋਂ ਤੁਰੰਤ ਹੀ ਮੌਕੇ ਉਪਰ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਭੇਜ ਕੇ ਇਸ ਅੱਗ ਉੱਪਰ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ।

ਦੱਸਿਆ ਗਿਆ ਹੈ ਕਿ ਇਸ ਹਾਦਸੇ ਵਿਚ ਸਾਰੇ ਯਾਤਰੀ ਅਤੇ ਸਟਾਫ ਬਿਲਕੁਲ ਸੁਰੱਖਿਅਤ ਹਨ। ਇਸ ਟਰੇਨ ਵਿੱਚ 22 ਕੋਚ ਸ਼ਾਮਲ ਸਨ ਜਿਸ ਸਮੇਂ ਇਹ ਹਾਦਸਾ ਵਾਪਰਿਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਮੈਡੀਕਲ ਅਤੇ ਪੈਰਾ ਮੈਡੀਕਲ ਟੀਮਾਂ ਅਤੇ ਸਟਾਫ ਵੱਲੋਂ ਵੀ ਪਹੁੰਚ ਕੀਤੀ ਗਈ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚੱਲਿਆ ਹੈ।