ਆਈ ਤਾਜਾ ਵੱਡੀ ਖਬਰ
ਸੂਬੇ ਅੰਦਰ ਕਰੋਨਾ ਦਾ ਕਹਿਰ ਦਿਨੋ ਦਿਨ ਵਧਦਾ ਜਾ ਰਿਹਾ ਹੈ। ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਸੂਬੇ ਅੰਦਰ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ, ਤਾਂ ਜੋ ਕਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਇਸ ਕਰੋਨਾ ਨਾਲ ਬਹੁਤ ਸਾਰੀਆਂ ਸਖ਼ਸ਼ੀਅਤਾਂ ਕਰੋਨਾ ਦੀ ਚਪੇਟ ਵਿਚ ਆ ਚੁੱਕੀਆਂ ਹਨ। ਜਿੱਥੇ ਸੂਬੇ ਵਿੱਚ ਬਹੁਤ ਸਾਰੇ ਜ਼ਿਲ੍ਹਿਆਂ ਵਿਚ ਰਾਤ ਦਾ ਕਰਫਿਊ ਲਾਗੂ ਕਰ ਦਿੱਤਾ ਗਿਆ ਹੈ। ਓਥੇ ਹੀ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਵੀ ਬੰਦ ਕੀਤਾ ਗਿਆ ਹੈ।
ਸੂਬੇ ਅੰਦਰ ਹੋਣ ਵਾਲੇ ਸਮਾਜਕ ਇਕੱਠਾਂ ਉਪਰ ਵੀ ਘੱਟ ਗਿਣਤੀ ਵਿੱਚ ਲੋਕਾਂ ਦੇ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ। ਹੁਣ ਪ੍ਰਕਾਸ਼ ਸਿੰਘ ਬਾਦਲ ਬਾਰੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ , ਅਚਾਨਕ ਚਾਰਟਰਡ ਪਲੈਨ ਨੂੰ ਲੈ ਕੇ ਇਹ ਕੰਮ ਕੀਤਾ ਗਿਆ ਹੈ। ਇਸ ਕਰੋਨਾ ਦੀ ਚਪੇਟ ਵਿਚ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਆ ਗਏ ਹਨ। ਜਿਨ੍ਹਾਂ ਨੂੰ ਪਹਿਲਾਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਦਿੱਲੀ ਦੇ ਮੇਦਾਂਤਾ ਹਸਪਤਾਲ ਰੈਫਰ ਕੀਤਾ ਗਿਆ ਸੀ।
ਇਸ ਤੋਂ ਬਾਅਦ ਉਨ੍ਹਾਂ ਦੇ ਪਿੰਡ ਬਾਦਲ ਵਿਖੇ ਵੀ ਤਿੰਨ ਕਰਮਚਾਰੀ ਕਰੋਨਾ ਦੀ ਚਪੇਟ ਵਿੱਚ ਆ ਗਏ ਹਨ । ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅੱਜ ਆਪਣੇ ਪਿੰਡ ਬਾਦਲ ਤੋਂ ਬਠਿੰਡਾ ਗਏ ਅਤੇ ਬਠਿੰਡੇ ਤੋ ਚਾਰਟਰਡ ਪਲੈਨ ਰਾਹੀਂ ਦਿੱਲੀ ਲਈ ਰਵਾਨਾ ਹੋਏ ਹਨ। ਪ੍ਰਕਾਸ਼ ਸਿੰਘ ਬਾਦਲ ਹੁਣ ਦਿੱਲੀ ਵਿਖੇ ਆਪਣੀ ਰਿਹਾਇਸ਼ ਤੇ ਹੀ ਕੁਝ ਦਿਨ ਰਹਿਣਗੇ। ਉਥੇ ਹੀ ਸਿਹਤ ਵਿਭਾਗ ਵੱਲੋਂ ਬਾਦਲ ਦੀ ਰਿਹਾਇਸ਼ ਤੇ 60 ਦੇ ਕਰੀਬ ਸਟਾਫ਼ ਮੈਂਬਰਾਂ ਦਾ ਟੈਸਟ ਕੀਤੇ ਗਏ ਹਨ।
ਪਰਕਾਸ਼ ਸਿੰਘ ਬਾਦਲ ਬਾਰੇ ਅਜੇ ਕੋਈ ਵੀ ਖ਼ਬਰ ਸਾਹਮਣੇ ਨਹੀਂ ਆਈ ਹੈ। ਇਹ ਪਤਾ ਲੱਗਾ ਹੈ ਕਿ ਬਾਦਲ ਦੀ ਸਿਹਤ ਦੀ ਜਾਂਚ ਕਰਨ ਤੋਂ ਬਾਅਦ ਹੀ ਉਨ੍ਹਾਂ ਨੂੰ ਇਕਾਂਤਵਾਸ ਲੈਣ ਦੀ ਸਲਾਹ ਦਿੱਤੀ ਗਈ ਹੈ। ਇਸ ਲਈ ਹੀ ਉਹ ਦਿੱਲੀ ਸਫਦਰਗੰਜ ਰੋਡ ਸਥਿਤ ਬੰਗਲੇ ਵਿੱਚ ਇਕਾਂਤਵਾਸ ਵਿੱਚ ਰਹਿਣਗੇ। ਉਹ ਅੱਜ ਦੁਪਹਿਰ ਸਮੇਂ ਹੀ ਦਿੱਲੀ ਲਈ ਰਵਾਨਾ ਹੋਏ ਹਨ।
Previous Postਹੁਣੇ ਹੁਣੇ ਹੋਲੇ ਮਹਲੇ ਨੂੰ ਲੈ ਕੇ ਸਰਕਾਰ ਨੇ ਲਿਆ ਇਹ ਵੱਡਾ ਫੈਸਲਾ ਕੀਤਾ ਇਹ ਐਲਾਨ
Next Postਪੰਜਾਬ ਚ ਇਥੇ ਸਕੂਲ ਦੇ 7 ਅਧਿਆਪਕ ਨਿਕਲੇ ਕੋਰੋਨਾ ਪੌਜੇਟਿਵ , ਮਚਿਆ ਹੜਕਮਪ