ਆਈ ਤਾਜਾ ਵੱਡੀ ਖਬਰ
ਜਿੱਥੇ ਪੰਜਾਬ ਦੇ ਗਾਇਕ ਕਲਾਕਾਰ ਇਸ ਕਿਸਾਨੀ ਸੰਘਰਸ਼ ਵਿਚ ਸ਼ਮੂਲੀਅਤ ਕਰ ਰਹੇ ਹਨ। ਉਥੇ ਹੀ ਕੁਝ ਸਿਆਸੀ ਨੇਤਾਵਾਂ ਵੱਲੋਂ ਵੀ ਇਸ ਸੰਘਰਸ਼ ਨੂੰ ਕਾਮਯਾਬ ਬਣਾਉਣ ਲਈ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਪੰਜਾਬ ਵਿੱਚ ਹੋ ਰਹੇ ਕਿਸਾਨਾਂ ਦੇ ਧਰਨਿਆਂ ਵਿੱਚ ਨਵਜੋਤ ਸਿੰਘ ਸਿੱਧੂ ਵੱਲੋਂ ਕਈ ਵਾਰ ਸ਼ਮੂਲੀਅਤ ਕੀਤੀ ਗਈ ਸੀ। ਜੋ ਕਿ ਇਸ ਕਿਸਾਨੀ ਸੰਘਰਸ਼ ਨਾਲ ਸ਼ੁਰੂ ਤੋਂ ਹੀ ਜੁੜੇ ਹੋਏ ਹਨ। ਉਨ੍ਹਾਂ ਵੱਲੋਂ ਕੀਤੇ ਗਏ ਬਹੁਤ ਸਾਰੇ ਕਾਰਜਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ।
ਪਰ ਹੁਣ ਨਵਜੋਤ ਸਿੰਘ ਸਿੱਧੂ ਇਕ ਵਿਵਾਦਾਂ ਵਿਚ ਘਿਰ ਗਏ ਹਨ, ਜਿਸ ਕਾਰਨ ਨਵਜੋਤ ਸਿੰਘ ਸਿੱਧੂ ਦਾ ਸੋਸ਼ਲ ਮੀਡੀਆ ਤੇ ਕਾਫੀ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇ ਮੁੜ ਤੋਂ ਵਿਵਾਦਾਂ ਵਿੱਚ ਘਿਰਨ ਦਾ ਕਾਰਨ ਖੰਡਾ ਸਾਹਿਬ ਅਤੇ ਏਕ ਓਂਕਾਰ ਦੇ ਨਿਸ਼ਾਨ ਵਾਲਾ ਸ਼ਾਲ ਹੈ। ਸਿੱਧੂ ਦੇ ਇਸ ਕਦਮ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਣ ਤੇ ਲੋਕਾਂ ਵੱਲੋਂ ਸੋਸ਼ਲ ਮੀਡੀਆ ਤੇ ਆਪਣਾ ਗੁੱਸਾ ਜ਼ਾਹਿਰ ਕੀਤਾ ਜਾ ਰਿਹਾ ਹੈ। ਹੁਣ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਬਾਰੇ ਇੱਕ ਹੋਰ ਮਾੜੀ ਖਬਰ ਸਾਹਮਣੇ ਆਈ ਹੈ।
ਸਿੱਖ ਜਥੇਬੰਦੀਆਂ ਨੇ ਹੁਣ ਸਿੱਧੂ ਖਿਲਾਫ ਸ਼੍ਰੀ ਅਕਾਲ ਤਖਤ ਸਾਹਿਬ ਤੇ ਪਹੁੰਚ ਕੀਤੀ ਹੈ। ਜਿੱਥੇ ਪਰਮਜੀਤ ਸਿੰਘ ਅਕਾਲੀ ਦੀ ਅਗਵਾਈ ਵਿੱਚ ਸਿੱਖ ਜਥੇ ਬੰਦੀਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੰਗ ਪੱਤਰ ਦੇ ਕੇ ਨਵਜੋਤ ਸਿੰਘ ਸਿੱਧੂ ਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸਦੇ ਨਾਲ ਹੀ ਉਹਨਾਂ ਵੱਲੋ ਸਿੱਧੂ ਖਿਲਾਫ ਪੁਲਸ ਨੂੰ ਸ਼ਿ-ਕਾ-ਇ-ਤ ਕਰਨ ਦੀ ਵੀ ਗੱਲ ਆਖੀ ਗਈ ਹੈ। ਸਿੱਖ ਜਥੇ ਬੰਦੀਆਂ ਇਸ ਗੱਲ ਨੂੰ ਲੈ ਕੇ ਰੋਸ ਵਿੱਚ ਹਨ ਲੈ ਕੇ ਨਵਜੋਤ ਸਿੰਘ ਸਿੱਧੂ ਵਲੋਂ ਗੁਰਬਾਣੀ ਦਾ ਮੂਲ ਸ਼ਬਦ ਅਤੇ ਏਕ ਓਕਾਰ ਤੇ ਖਾਲਸੇ ਦਾ ਚਿੰਨ ਖੰਡਾ ਸਥਾਪਤ ਕੀਤੀ ਹੋਈ ਲੋਈ ਲਈ ਗਈ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਹਿਲਾਂ ਹੀ ਗੁਰਬਾਣੀ ਦੀ ਇਸ ਤਰ੍ਹਾਂ ਥਾਂ- ਕੁਥਾਂ ਵਰਤੋਂ ਨਾ ਕਰਨ ਦਾ ਹੁਕਮਨਾਮਾ ਵੀ ਜਾਰੀ ਕੀਤਾ ਹੋਇਆ ਹੈ। ਨਵਜੋਤ ਸਿੰਘ ਸਿੱਧੂ ਏਕ ਓਂਕਾਰ ਤੇ ਖੰਡਾ ਸਾਹਿਬ ਦੇ ਨਿਸਾਨ ਵਾਲੀ ਸਾਲ਼ ਲੈ ਕੇ ਜਲੰਧਰ ਦੇ ਇਕ ਪਿੰਡ ਵਿੱਚ ਪਹੁੰਚੇ ਸਨ। ਜਿਸ ਕਾਰਨ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਕੀਤਾ ਗਿਆ ਹੈ। ਪੰਜਾਬ ਦੇ ਲੋਕਾਂ ਨੇ ਕਿਹਾ ਹੈ ਕਿ ਸਿੱਧੂ ਵੱਲੋਂ ਅਜਿਹਾ ਕਰਨਾ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਹੈ। ਉਨ੍ਹਾਂ ਵਰਗੇ ਜ਼ਿੰਮੇਵਾਰ ਸਿਆਸਤਦਾਨ ਤੋਂ ਅਜਿਹੀ ਹਰਕਤ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਕਿਉਂਕਿ ਅਜਿਹੀ ਹਰਕਤ ਉਹਨਾਂ ਨੂੰ ਸ਼ੋਭਾ ਨਹੀਂ ਦਿੰਦੀ।
Previous Postਆਖਰ ਆਮ ਆਦਮੀ ਪਾਰਟੀ ਨੇ ਕਿਸਾਨ ਅੰਦੋਲਨ ਬਾਰੇ ਹੁਣ ਕਰਤਾ ਅਜਿਹਾ ਐਲਾਨ ਹੈਰਾਨ ਰਹਿ ਗਈ ਮੋਦੀ ਸਰਕਾਰ
Next Postਕਿਸਾਨ ਅੰਦੋਲਨ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਹੁਣੇ ਹੁਣੇ ਆਈ ਇਹ ਖਬਰ