ਆਈ ਤਾਜਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ, ਸਭ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ। ਕਰੋਨਾ ਕੇਸਾਂ ਵਿੱਚ ਆਈ ਕਮੀ ਨੂੰ ਦੇਖਦੇ ਹੋਏ ਮੁੜ ਤੋਂ ਲੋਕਾਂ ਵੱਲੋਂ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਉੱਥੇ ਹੀ ਹੁਣ ਮੁੜ ਕਰੋਨਾ ਕੇਸਾਂ ਵਿੱਚ ਵਾਧਾ ਵੇਖਿਆ ਜਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਕਰੋਨਾ ਕੇਸਾਂ ਵਿੱਚ ਇਕਦਮ ਉਛਾਲ ਆਇਆ ਹੈ, ਜਿਸ ਨਾਲ ਫਿਰ ਦੁਨੀਆਂ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਬਹੁਤ ਸਾਰੇ ਦੇਸ਼ਾਂ ਵੱਲੋਂ ਕਰੋਨਾ ਵੈਕਸੀਨ ਵੀ ਆਪਣੇ ਦੇਸ਼ਾਂ ਵਿੱਚ ਮੁਹਇਆ ਕਰਵਾਈ ਗਈ ਹੈ।
ਇਹ ਸਭ ਤੋਂ ਪਹਿਲਾਂ ਉਨ੍ਹਾਂ ਯੋਧਿਆਂ ਨੂੰ ਲਗਾਉਣ ਦਾ ਆਦੇਸ਼ ਸਰਕਾਰਾਂ ਵੱਲੋਂ ਦਿੱਤਾ ਗਿਆ ਹੈ। ਜਿਨ੍ਹਾਂ ਵੱਲੋਂ ਇਸ ਔਖੀ ਘੜੀ ਵਿਚ ਅੱਗੇ ਆ ਕੇ ਮਰੀਜਾਂ ਦੀ ਸੇਵਾ ਕੀਤੀ ਗਈ ਹੈ, ਉਸ ਤੋਂ ਬਾਅਦ 60 ਸਾਲ ਦੀ ਉਮਰ ਤੋਂ ਉੱਪਰ ਦੇ ਲੋਕਾਂ ਨੂੰ । ਕਾਂਗਰਸ ਪਾਰਟੀ ਵਿੱਚ ਇੱਕ ਅਜਿਹੇ ਪੰਜਾਬੀ ਨੇਤਾ ਭਾਰਤ ਦੇ ਪ੍ਰਧਾਨ ਮੰਤਰੀ ਬਣੇ ਸਨ, ਜੋ ਭਾਰਤ ਵਿਚ ਹੀ ਨਹੀਂ, ਸਗੋਂ ਬਾਹਰਲੇ ਮੁਲਕਾਂ ਵਿੱਚ ਵੀ ਸਭ ਦੇ ਹਰਮਨ ਪਿਆਰੇ ਨੇਤਾ ਬਣ ਗਏ। ਜਿਸ ਸਮੇਂ ਡਾਕਟਰ ਮਨਮੋਹਨ ਸਿੰਘ ਦੇਸ਼ ਦੇ ਪ੍ਰਧਾਨ ਮੰਤਰੀ ਬਣੇ ਸਨ, ਤਾਂ ਉਨ੍ਹਾਂ ਨੇ ਦੇਸ਼ ਨੂੰ ਆਰਥਿਕ ਮੰਦੀ ਦੇ ਦੌਰ ਵਿੱਚੋਂ ਬਹੁਤ ਹੀ ਸੂਝ-ਬੂਝ ਨਾਲ ਕੱਢ ਕੇ ਉੱਨਤੀ ਵੱਲ ਲੈ ਕੇ ਆਏ ਸਨ ।
ਹੁਣ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਅਤੇ ਉਨ੍ਹਾਂ ਦੀ ਪਤਨੀ ਦੇ ਬਾਰੇ ਵਿੱਚ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦੇਸ਼ ਅੰਦਰ ਜਿੱਥੇ 60 ਸਾਲ ਦੀ ਉਮਰ ਤੋਂ ਵੱਧ ਉਮਰ ਵਾਲ਼ੇ ਲੋਕਾਂ ਨੂੰ ਕਰੋਨਾ ਵੈਕਸੀਨ ਦਿਤੀ ਜਾ ਰਹੀ ਹੈ। ਏਮਸ ਵਿਚ ਭਾਰਤ ਅੰਦਰ ਬਣੀ ਕੋਵੈਕਸੀਨ ਦੀ ਡੋਜ਼ ਹੀ ਲੋਕਾਂ ਨੂੰ ਦਿੱਤੀ ਜਾ ਰਹੀ ਹੈ । ਕਰੋਨਾ ਵਾਇਰਸ ਦਾ ਖਾਤਮਾ ਕਰਨ ਲਈ ਇਹ ਵੈਕਸੀਨ 81 ਫ਼ੀਸਦੀ ਤਕ ਪ੍ਰਭਾਵੀ ਦੱਸੀ ਜਾ ਰਹੀ ਹੈ। ਦੇਸ਼ ਅੰਦਰ ਜੋ ਲੋਕ 60 ਸਾਲ ਦੀ ਉਮਰ ਦੇ ਉੱਪਰ ਆਉਂਦੇ ਹਨ।
ਉਨ੍ਹਾਂ ਸਭ ਨੂੰ ਵੈਕਸੀਨ ਲੱਗਣ ਦਾ ਗੇੜ ਹੁਣ ਦੇਸ਼ ਅੰਦਰ ਚੱਲ ਰਿਹਾ ਹੈ। ਇਸਦੇ ਤਹਿਤ ਹੀ ਅੱਜ ਦਿੱਲੀ ਦੇ ਏਮਸ ਹਸਪਤਾਲ ਵਿਚ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਅਤੇ ਉਨ੍ਹਾਂ ਦੀ ਪਤਨੀ ਗੁਰਸ਼ਰਨ ਕੌਰ ਵੀ covid 19 ਦੀ ਵੈਕਸੀਨ ਦੀ ਪਹਿਲੀ ਡੋਜ਼ ਲੈਣ ਲਈ ਪਹੁੰਚੇ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ 88 ਸਾਲ ਦੇ ਹਨ। ਉੱਥੇ ਹੀ ਅਜੇ ਕਾਂਗਰਸ ਦੇ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਟੀਕਾ ਨਹੀਂ ਲਗਵਾਇਆ ਗਿਆ। ਉਨ੍ਹਾਂ ਦੀ ਉਮਰ 74 ਸਾਲ ਹੈ।
Home ਤਾਜਾ ਖ਼ਬਰਾਂ ਹੁਣੇ ਹੁਣੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਉਹਨਾਂ ਦੀ ਪਤਨੀ ਗੁਰਸ਼ਰਨ ਕੌਰ ਬਾਰੇ ਆਈ ਇਹ ਵੱਡੀ ਖਬਰ
ਤਾਜਾ ਖ਼ਬਰਾਂ
ਹੁਣੇ ਹੁਣੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਉਹਨਾਂ ਦੀ ਪਤਨੀ ਗੁਰਸ਼ਰਨ ਕੌਰ ਬਾਰੇ ਆਈ ਇਹ ਵੱਡੀ ਖਬਰ
Previous Postਪੰਜਾਬ ਸਰਕਾਰ ਵਲੋਂ ਸਕੂਲਾਂ ਦੇ ਬਾਰੇ ਚ ਆਈ ਇਹ ਵੱਡੀ ਤਾਜਾ ਖਬਰ
Next Postਪੰਜਾਬ ਚ ਇਥੇ 2 ਮਈ ਤੱਕ ਲਈ ਲਗ ਗਈਆਂ ਇਹ ਪਾਬੰਦੀਆਂ ਹੋ ਜਾਵੋ ਸਾਵਧਾਨ