ਆਈ ਤਾਜਾ ਵੱਡੀ ਖਬਰ
ਬਹੁਤ ਸਾਰੇ ਦੇਸ਼ਾਂ ਨੇ ਆਪਣੀ ਹਿੰਮਤ ਅਤੇ ਮਿਹਨਤ ਸਦਕਾ ਆਪਣਾ ਇੱਕ ਵੱਖਰਾ ਰੁੱਤਬਾ ਵਿਸ਼ਵ ਵਿਚ ਹਾਸਲ ਕੀਤਾ ਹੈ। ਭਾਰਤ ਵਿਚ ਦੇਸ਼ ਦੀ ਵਾਗ ਡੋਰ ਸੰਭਾਲਣ ਵਾਲੇ ਬਹੁਤ ਸਾਰੇ ਪ੍ਰਧਾਨ ਮੰਤਰੀ ਲੋਕਾਂ ਦੇ ਚਹੇਤੇ ਰਹੇ ਹਨ। ਜਿਨ੍ਹਾਂ ਨੇ ਸਮੇਂ ਸਮੇਂ ਤੇ ਆਪਣੇ ਦੇਸ਼ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਦਿਆਂ ਹੋਇਆਂ ਦੇਸ਼ ਨੂੰ ਆਰਥਿਕ ਵਿਕਾਸ ਵੱਲ ਲੈ ਕੇ ਜਾਣ ਦਾ ਉਪਰਾਲਾ ਕੀਤਾ ਹੈ। ਭਾਜਪਾ ਤੇ ਕਾਂਗਰਸ ਪਾਰਟੀ ਵਿਚੋਂ ਬਹੁਤ ਸਾਰੇ ਉਮੀਦਵਾਰ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਨਿਯੁਕਤ ਹੁੰਦੇ ਰਹੇ ਹਨ।
ਜਿਨ੍ਹਾਂ ਵੱਲੋਂ ਆਪਣੇ ਕਾਰਜ ਕਾਲ ਦੌਰਾਨ ਅਨੇਕਾਂ ਹੀ ਦੇਸ਼ ਦੇ ਹਿੱਤ ਲਈ ਕੰਮ ਕੀਤੇ ਗਏ ਹਨ। ਕਾਂਗਰਸ ਪਾਰਟੀ ਵਿੱਚ ਇੱਕ ਅਜਿਹਾ ਪੰਜਾਬੀ ਨੇਤਾ ਭਾਰਤ ਦਾ ਪ੍ਰਧਾਨ ਮੰਤਰੀ ਬਣਿਆ, ਜੋ ਭਾਰਤ ਵਿਚ ਹੀ ਨਹੀਂ, ਸਗੋਂ ਬਾਹਰਲੇ ਮੁਲਕਾਂ ਵਿੱਚ ਵੀ ਸਭ ਦੇ ਹਰਮਨ ਪਿਆਰੇ ਨੇਤਾ ਬਣ ਗਏ। ਹੁਣ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੇ ਬਾਰੇ ਵਿੱਚ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਦੀ ਸਭ ਪਾਸੇ ਚਰਚਾ ਹੋ ਰਹੀ ਹੈ। ਉਥੇ ਹੀ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੇ ਮੋਦੀ ਸਰਕਾਰ ਤੇ ਸ਼ੁਕਰ ਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅਤੇ ਬੇਰੁਜ਼ਗਾਰੀ ਦੇ ਮੁੱਦੇ ਨੂੰ ਲੈ ਕੇ ਨਿਸ਼ਾਨਾ ਵਿਨਿਆ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਿਸ ਤਰ੍ਹਾਂ ਨੋਟ ਬੰਦੀ ਅਤੇ ਜੀ ਐਸ ਟੀ ਲਾਗੂ ਕੀਤਾ ਗਿਆ ਹੈ। ਜਿਸ ਨਾਲ ਦੇਸ਼ ਆਰਥਿਕ ਤੌਰ ਤੇ ਕਮਜ਼ੋਰ ਹੋਇਆ ਹੈ। ਉਸ ਰਾਹੀਂ ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਕਾਰਨ ਆਮ ਆਦਮੀ ਹੋਰ ਗਰੀਬ ਹੋ ਰਹੇ ਹਨ। ਦੇਸ਼ ਅੰਦਰ ਕਰੋਨਾ ਦੇ ਸੰਕਟ ਨਾਲ ਲੋਕ ਪਹਿਲਾਂ ਹੀ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਉਹਨਾਂ ਨੇ ਜਨਤਾ ਨੂੰ ਸੋਚ-ਸਮਝ ਕੇ ਵੋਟ ਦੇਣ ਵਾਸਤੇ ਅਪੀਲ ਕੀਤੀ ਹੈ। ਉਨ੍ਹਾਂ ਇਸ ਗੱਲ ਤੇ ਜ਼ੋਰ ਦਿੱਤਾ ਕਿ ਅਸਾਮ ਦੇ ਲੋਕ ਲੰਮੇ ਸਮੇਂ ਤੋਂ ਵਿਦਰੋਹ ਅਤੇ ਅਸ਼ਾਂਤੀ ਦਾ ਸਾਹਮਣਾ ਕਰ ਰਹੇ ਹਨ।
ਉਨ੍ਹਾਂ ਜ਼ਿਕਰ ਕੀਤਾ ਕਿ ਆਸਾਮ ਦੇ ਲੋਕਾਂ ਨੇ ਮੈਨੂੰ ਪੰਜ ਸਾਲ ਦੇਸ਼ ਦੇ ਵਿੱਤ ਮੰਤਰੀ ਅਤੇ ਪ੍ਰਧਾਨ ਮੰਤਰੀ ਵਜੋਂ ਦੇਸ਼ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਅੱਜ ਵਿਧਾਨ ਸਭਾ ਦੀ ਚੋਣ ਦੌਰਾਨ ਲੋਕਾਂ ਨੂੰ ਬੁੱਧੀਮਾਨੀ ਨਾਲ ਵੋਟ ਦੇਣਾ ਚਾਹੀਦਾ ਹੈ। ਅਸਾਮ ਦੀਆਂ ਅਸੈਂਬਲੀ ਚੋਣਾਂ ਨੂੰ ਲੈ ਕੇ ਉਨ੍ਹਾਂ ਨੇ ਭਾਜਪਾ ਤੇ ਧਰਮ ਅਤੇ ਭਾਸ਼ਾ ਦੇ ਨਾਂ ਤੇ ਲੋਕਾਂ ਨੂੰ ਵੰਡਣ ਦਾ ਦੋਸ਼ ਵੀ ਲਗਾਇਆ ਹੈ। ਉਨ੍ਹਾਂ ਕਿਹਾ ਕਿ ਉਹ ਤਿੰਨ ਦਹਾਕਿਆਂ ਤੋਂ ਅਸਾਮ ਦੀ ਨੁਮਾਇੰਦਗੀ ਕਰਦੇ ਆ ਰਹੇ ਹਨ। ਉਨ੍ਹਾਂ ਇੱਕ ਵੀਡੀਓ ਸੰਦੇਸ਼ ਰਾਹੀਂ ਕਿਹਾ ਕਿ ਅਸਾਮ ਕਈ ਸਾਲਾਂ ਤੋਂ ਮੇਰਾ ਦੂਜਾ ਘਰ ਰਿਹਾ ਹੈ। ਮੈਂ ਅਸਾਮ ਦੇ ਲੋਕਾਂ ਦਾ ਉਨ੍ਹਾਂ ਦੇ ਪਿਆਰ ਅਤੇ ਸਮਰਥਨ ਲਈ ਧੰਨਵਾਦੀ ਹਾਂ।
Previous Postਮੋਦੀ ਦਾ ਕਰਕੇ ਇਥੇ ਪੈ ਗਿਆ ਭੀਚਕੜਾ ਹੋ ਗਈ ਲਾਲਾ ਲਾਲਾ 20 ਜਖਮੀ – ਤਾਜਾ ਵੱਡੀ ਖਬਰ
Next Postਸਾਵਧਾਨ : ਪੰਜਾਬ ਚ ਇਥੋਂ ਕੱਲ੍ਹ ਦੇ ਬਾਰੇ ਚ ਹੋਇਆ ਇਹ ਵੱਡਾ ਐਲਾਨ – ਆਈ ਤਾਜਾ ਵੱਡੀ ਖਬਰ