ਹੁਣੇ ਹੁਣੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਬਾਰੇ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਕਰੋਨਾ ਕੇਸਾਂ ਵਿਚ ਕਮੀ ਦਰਜ ਕੀਤੀ ਗਈ ਹੈ ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਕਿਉਂ ਕਿ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਰਣਨੀਤੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ। ਜਿਸ ਨਾਲ ਉਨ੍ਹਾਂ ਦੀ ਪਾਰਟੀ ਨੂੰ ਮਜ਼ਬੂਤੀ ਮਿਲ ਸਕੇ। ਉਥੇ ਹੀ ਵੱਖ ਵੱਖ ਪਾਰਟੀਆਂ ਵੱਲੋਂ ਕਈ ਨਵੇਂ ਚਿਹਰਿਆਂ ਨੂੰ ਵੀ ਸਿਆਸਤ ਵਿੱਚ ਲਿਆਂਦਾ ਜਾ ਰਿਹਾ ਹੈ।

ਪੰਜਾਬ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਵਿੱਚ ਫੇਰ ਬਦਲ ਵੀ ਵੇਖੀ ਜਾ ਰਹੀ ਹੈ ,ਕਿਉਂਕਿ ਕਈ ਪਾਰਟੀਆਂ ਦੇ ਵਿਧਾਇਕ ਅਤੇ ਵਰਕਰ ਆਪਣੀ ਪਾਰਟੀ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਸਿਆਸੀ ਪਾਰਟੀਆਂ ਨਾਲ ਜੁੜੀਆਂ ਹੋਈਆਂ ਸਖਸ਼ੀਅਤਾਂ ਬਾਰੇ ਕੋਈ ਨਾ ਕੋਈ ਖ਼ਬਰ ਸਾਹਮਣੇ ਆ ਹੀ ਜਾਂਦੀ ਹੈ। ਹੁਣ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਦੀਆਂ ਪ੍ਰਮੁੱਖ ਸਖ਼ਸੀਅਤਾਂ ਵਿੱਚੋਂ ਇੱਕ ਬੀਬੀ ਰਜਿੰਦਰ ਕੌਰ ਬਾਰੇ ਹੁਣ ਇਕ ਖਬਰ ਪ੍ਰਾਪਤ ਹੋਈ ਹੈ।

ਜਿਸ ਵਿਚ ਪਤਾ ਲੱਗਾ ਹੈ ਕਿ ਪੰਜਾਬ ਰਾਜ ਯੋਜਨਾ ਬੋਰਡ ਵਿੱਚ ਵਾਈਸ ਚੇਅਰਪਰਸਨ ਦੇ ਅਹੁਦੇ ਤੇ ਤਾਇਨਾਤ ਰਜਿੰਦਰ ਕੌਰ ਭੱਠਲ ਦੇ ਕਾਰਜਕਾਲ ਦੀ ਸਮੇਂ ਸੀਮਾ ਨੂੰ 3 ਜੁਲਾਈ 2024 ਤੱਕ ਵਧਾ ਦਿੱਤਾ ਗਿਆ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੂੰ ਪਹਿਲਾਂ ਬੋਰਡ ਵੱਲੋਂ 4 ਜੁਲਾਈ 2018 ਨੂੰ ਵਾਈਸ ਚੇਅਰਪਰਸਨ ਦੇ ਤੌਰ ਤੇ ਨਿਯੁਕਤ ਕੀਤਾ ਗਿਆ ਸੀ। ਉਸ ਸਮੇਂ ਉਨ੍ਹਾਂ ਨੂੰ ਤਿੰਨ ਸਾਲ ਦੇ ਕਾਰਜਕਾਲ ਲਈ ਇਹ ਅਹੁਦਾ ਦਿੱਤਾ ਗਿਆ ਸੀ। ਬੀਬੀ ਰਜਿੰਦਰ ਕੌਰ ਭੱਠਲ ਨੂੰ ਇਸ ਅਹੁਦੇ ਦੇ ਨਾਲ ਹੀ ਕੈਬਨਿਟ ਮੰਤਰੀ ਦਾ ਦਰਜਾ ਵੀ ਪ੍ਰਾਪਤ ਹੈ।

ਹੁਣ ਜਿੱਥੇ ਉਨ੍ਹਾਂ ਦੇ ਕਾਰਜਕਾਲ ਦੇ ਸਮੇਂ ਵਿੱਚ ਤਿੰਨ ਸਾਲ ਦਾ ਵਾਧਾ ਕੀਤਾ ਗਿਆ ਹੈ ਉੱਥੇ ਹੀ ਕਾਂਗਰਸ ਸਰਕਾਰ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਹੁਣ ਜਾਰੀ ਕੀਤੇ ਗਏ ਨਵੇਂ ਆਦੇਸ਼ਾਂ ਦੇ ਅਨੁਸਾਰ ਉਹ ਹੁਣ ਆਪਣੇ ਅਹੁਦੇ ਉੱਪਰ 4 ਜੁਲਾਈ 2021 ਤੋਂ 3 ਜੁਲਾਈ 2014 ਤੱਕ ਵਾਇਸ ਚੇਅਰਪਰਸਨ ਦੇ ਤੌਰ ਤੇ ਆਪਣੇ ਅਹੁਦੇ ਤੇ ਤਾਇਨਾਤ ਰਹਿਣਗੇ। ਪੰਜਾਬ ਰਾਜ ਯੋਜਨਾ ਬੋਰਡ ਵਿੱਚ ਵਾਈਸ ਚੇਅਰਪਰਸਨ ਦੇ ਅਹੁਦੇ ਤੇ ਉਨ੍ਹਾਂ ਦੇ ਕਾਰਜਕਾਲ ਵਿੱਚ ਵਾਧਾ ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਕੀਤਾ ਗਿਆ ਹੈ।