ਆਈ ਤਾਜ਼ਾ ਵੱਡੀ ਖਬਰ
ਇਕ ਪਾਸੇ ਜਿਥੇ ਪੰਜਾਬ ਦੇ ਵਿੱਚ ਵੀਹ ਸੌ ਬਾਈ ਦੀਆਂ ਚੋਣਾਂ ਨੂੰ ਲੈ ਕੇ ਘਮਾਸਾਨ ਮਚਿਆ ਹੋਇਆ ਹੈ। ਸਿਆਸੀ ਪਾਰਟੀਆਂ ਕਾਫੀ ਸਰਗਰਮ ਨਜ਼ਰ ਆ ਰਹੀਆਂ ਹਨ । ਉੱਥੇ ਹੀ ਦੂਜੇ ਪਾਸੇ ਖੇਤੀਬਾਡ਼ੀ ਕਾਨੂੰਨਾਂ ਨੂੰ ਰੱਦ ਕਰਨ ਦੀ ਖੁਸ਼ੀ ਵੀ ਹਰ ਪਾਸੇ ਛਾਈ ਹੋਈ ਹੈ , ਵੱਖ ਵੱਖ ਥਾਵਾਂ ਤੇ ਕਿਸਾਨਾਂ ਦੇ ਸਮਰਥਨ ਦੇ ਵਿੱਚ ਖ਼ੁਸ਼ੀਆਂ ਮਨਾਈਆਂ ਜਾ ਰਹੀਆਂ ਹਨ । ਲੱਡੂ ਵੰਡੇ ਜਾ ਰਹੇ ਹਨ ਕਿਉਂਕਿ ਪੂਰੇ ਡੇਢ ਸਾਲਾਂ ਬਾਅਦ ਆਖਿਰਕਾਰ ਕਿਸਾਨੀ ਸੰਘਰਸ਼ ਨੂੰ ਜਿਤ ਪ੍ਰਾਪਤ ਹੋ ਚੁੱਕੀ ਹੈ । ਉੱਥੇ ਹੀ ਇਸ ਕਿਸਾਨੀ ਸੰਘਰਸ਼ ਦੌਰਾਨ ਬਹੁਤ ਸਾਰੇ ਕਲਾਕਾਰਾਂ ਦੇ ਵੱਲੋਂ ਕਿਸਾਨਾਂ ਦਾ ਸਮਰਥਨ ਕੀਤਾ ਗਿਆ ਸੀ , ਕਿਸਾਨਾਂ ਦੇ ਸਮਰਥਨ ਵਿੱਚ ਕਈ ਪੰਜਾਬੀ ਕਲਾਕਾਰਾਂ ਦੇ ਵੱਲੋਂ ਗੀਤ ਗਾ ਕੇ ਕਿਸਾਨਾਂ ਦਾ ਹੌਸਲਾ ਵਧਾਇਆ ਗਿਆ ਸੀ ।
ਹੁਣ ਇਸੇ ਵਿਚਕਾਰ ਪੰਜਾਬੀ ਸੰਗੀਤ ਜਗਤ ਤੋਂ ਇਕ ਬੇਹੱਦ ਹੀ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ । ਕਿਉਂਕਿ ਪੰਜਾਬੀ ਸੰਗੀਤ ਜਗਤ ਦੇ ਇਕ ਚੋਟੀ ਦੇ ਸੰਗੀਤਕਾਰ ਦਾ ਦੇਹਾਂਤ ਹੋ ਚੁੱਕਿਆ ਹੈ । ਜਿਸ ਦੇ ਚੱਲਦੇ ਹੁਣ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ । ਦਰਅਸਲ ਪੰਜਾਬੀ ਸੰਗੀਤ ਜਗਤ ਲਈ ਇਕ ਬੇਹੱਦ ਦੀ ਮੰਦਭਾਗੀ ਤੇ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦਾ ਅੱਜ ਦੇਹਾਂਤ ਹੋ ਗਿਆ । 77 ਸਾਲਾਂ ਦੀ ਉਮਰ ਦੇ ਵਿਚ ਇਹ ਗਾਇਕਾ ਇਸ ਫ਼ਾਨੀ ਸੰਸਾਰ ਨੂੰ ਸਦਾ ਸਦਾ ਦਿਲੀ ਅਲਵਿਦਾ ਆਖ ਚੁੱਕੀ ਹੈ ।
ਸੰਗੀਤ ਜਗਤ ਨੂੰ ਪਿਆਰ ਕਰਨ ਵਾਲਿਆਂ ਦੇ ਲਈ ਬੇਹੱਦ ਦੀ ਮੰਦਭਾਗੀ ਖ਼ਬਰ ਹੀ ਸਾਹਮਣੇ ਆਈ ਹੈ । ਉੱਥੇ ਹੀ ਮਿਲੀ ਜਾਣਕਾਰੀ ਮੁਤਾਬਕ ਪਤਾ ਚਲਿਆ ਹੈ ਕਿ ਗਾਇਕਾ ਗੁਰਮੀਤ ਬਾਵਾ ਕਾਫੀ ਲੰਬੇ ਸਮੇਂ ਤੋਂ ਬਿਮਾਰ ਸਨ ਤੇ ਲੰਬੀ ਬੀਮਾਰੀ ਦੇ ਕਾਰਨ ਅੱਜ ਉਨ੍ਹਾਂ ਦਾ ਦੇਹਾਂਤ ਹੋ ਗਿਆ ਹੈ । ਜਦੋਂ ਇਸ ਗਾਇਕਾ ਦੀ ਮੌਤ ਦੀ ਖ਼ਬਰ ਉਨ੍ਹਾਂ ਦੇ ਫੈਂਸ ਤੱਕ ਪਹੁੰਚੀ ਤਾਂ ਉਨ੍ਹਾਂ ਦੇ ਫੈਨਸ ਦੇ ਵੱਲੋਂ ਵੀ ਲਗਾਤਾਰ ਇਨ੍ਹਾਂ ਦੀਆਂ ਤਸਵੀਰਾਂ ਆਪਣੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਉੱਪਰ ਸਾਂਝੀਆਂ ਕਰ ਕੇ ਇਨ੍ਹਾਂ ਦੀ ਆਤਮਾ ਦੀ ਸ਼ਾਂਤੀ ਦੇ ਲਈ ਅਰਦਾਸ ਕੀਤੀ ਜਾ ਰਹੀ ਹੈ । ਜ਼ਿਕਰਯੋਗ ਹੈ ਕਿ ਇਸ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦੇ ਵੱਲੋਂ ਪਨਤਾਲੀ ਸੈਕਿੰਡਾਂ ਦੇ ਵਿੱਚ ਹੇਕ ਲਗਾਉਣ ਦਾ ਰਿਕਾਰਡ ਵੀ ਆਪਣੇ ਨਾਮ ਕੀਤਾ ਗਿਆ ਸੀ ।
ਇਸ ਤੋਂ ਇਲਾਵਾ ਉਨ੍ਹਾਂ ਨੂੰ ਬਹੁਤ ਸਾਰੇ ਪੁਰਸਕਾਰਾਂ ਦੇ ਨਾਲ ਸਨਮਾਨਿਤ ਵੀ ਕੀਤਾ ਗਿਆ ਸੀ । ਪਰ ਅੱਜ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਜਦੋਂ ਪੰਜਾਬੀ ਇੰਡਸਟਰੀ ਤੇ ਸੰਗੀਤ ਜਗਤ ਨੂੰ ਪਿਆਰ ਕਰਨ ਵਾਲਿਆਂ ਤੱਕ ਪਹੁੰਚੀ ਤਾਂ ਉਨ੍ਹਾਂ ਦੇ ਵਿਚ ਸੋਗ ਦੀ ਲਹਿਰ ਹੈ। ਸੋ ਸਾਡਾ ਚੈਨਲ ਯਾਨੀ ਪੰਜਾਬ ਨਿਊਜ਼ ਵੀ ਇਸ ਦੁੱਖ ਦੀ ਘੜੀ ਦੇ ਨਾਲ ਪਰਿਵਾਰ ਦੇ ਨਾਲ ਸ਼ਾਮਲ ਹੈ ਤੇ ਅਸੀਂ ਵੀ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਦੇ ਵਿੱਚ ਨਵਾਸ ਸਥਾਨ ਬਖ਼ਸ਼ੇ ਤੇ ਪਿੱਛੇ ਰਹਿੰਦੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ੇ ।
Previous Postਆਖਰ ਏਨੇ ਦਿਨਾਂ ਦੀ ਚੁਪੀ ਤੋਂ ਬਾਅਦ ਕੈਪਟਨ ਨੇ ਅਚਾਨਕ ਕਰਤਾ ਇਹ ਵੱਡਾ ਐਲਾਨ
Next Postਕਰਲੋ ਘਿਓ ਨੂੰ ਭਾਂਡਾ ਹੁਣ ਮੋਦੀ ਸਰਕਾਰ ਕਰਨ ਲੱਗੀ ਇਹ ਜਰੂਰੀ ਚੀਜਾਂ ਮਹਿੰਗੀਆਂ – ਹੋਣਗੀਆਂ ਜੇਬਾਂ ਢਿਲੀਆਂ