ਆਈ ਤਾਜਾ ਵੱਡੀ ਖਬਰ
ਦੁਨੀਆ ਵਿੱਚ ਜਿੱਥੇ ਕਰੋਨਾ ਕਾਰਨ ਹਾਹਾਕਾਰ ਮਚੀ ਹੋਈ ਹੈ,ਉਥੇ ਹੀ ਆਏ ਦਿਨ ਹੀ ਬਹੁਤ ਸਾਰੇ ਹਾਦਸੇ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਆਵਾਜਾਈ ਦੇ ਜੇਕਰ ਸਭ ਤੋਂ ਆਰਾਮਦਾਇਕ ਅਤੇ ਮਨੋਰੰਜਨ ਭਰਪੂਰ ਸਫ਼ਰ ਦੀ ਗੱਲ ਕੀਤੀ ਜਾਵੇ ਤਾਂ ਲੋਕਾਂ ਵੱਲੋਂ ਸੜਕੀ ਮਾਰਗ ਨੂੰ ਪਹਿਲ ਦਿੱਤੀ ਜਾਂਦੀ ਹੈ। ਪਰ ਲੋਕਾਂ ਵੱਲੋਂ ਯਾਤਰਾਂ ਵਾਸਤੇ ਆਵਾਜਾਈ ਦੇ ਕਈ ਹੋਰ ਮਾਧਿਅਮਾਂ ਦੀ ਵਰਤੋਂ ਕੀਤੀ ਜਾਂਦੀ ਹੈ। ਜਿਨ੍ਹਾਂ ਰਾਹੀਂ ਲੋਕ ਇਕ ਥਾਂ ਤੋਂ ਦੂਜੀ ਥਾਂ ਦਾ ਆਪਣਾ ਸਫ਼ਰ ਚੰਦ ਮਿੰਟਾਂ ਵਿੱਚ ਮੁਕਾ ਲੈਂਦੇ ਹਨ। ਜੇਕਰ ਅਸੀਂ ਆਵਾਜਾਈ ਦੇ ਸਭ ਤੋਂ ਸੁਰੱਖਿਅਤ ਸਫ਼ਰ ਦੀ ਗੱਲ ਕਰੀਏ ਤਾਂ ਇਹ ਸਫ਼ਰ ਰੇਲ ਗੱਡੀ ਰਾਹੀਂ ਤੈਅ ਕੀਤਾ ਗਿਆ ਮੰਨਿਆ ਜਾਂਦਾ ਹੈ।
ਕਿਉਂਕਿ ਰੇਲ ਗੱਡੀਆਂ ਨੂੰ ਪਹਿਲਾਂ ਤੋਂ ਤੈਅ ਕੀਤੀ ਗਈ ਸਮਾਂ ਸਾਰਨੀ ਅਨੁਸਾਰ ਚਲਾਇਆ ਜਾਂਦਾ ਹੈ ਜਿਸ ਕਾਰਨ ਹਾਦਸਾ ਵਾਪਰਨ ਦੀ ਸੰਭਾਵਨਾ ਜ਼ੀਰੋ ਮਾਤਰ ਰਹਿ ਜਾਂਦੀ ਹੈ। ਪਰ ਫਿਰ ਵੀ ਕਦੇ ਨਾ ਕਦੇ ਕਿਸੇ ਅਣਗਹਿਲੀ ਦੇ ਕਾਰਨ ਰੇਲ ਹਾਦਸਾ ਵਾਪਰ ਜਾਂਦਾ ਹੈ। ਹੁਣ ਇਥੇ ਵਾਪਰਿਆ ਭਿਆਨਕ ਰੇਲ ਹਾਦਸਾ,ਜਿੱਥੇ ਲੱਗੇ ਲਾਸ਼ਾਂ ਦੇ ਢੇਰ, ਇਸ ਹਾਦਸੇ ਕਾਰਨ ਸੋਗ ਦੀ ਲਹਿਰ ਛਾ ਗਈ ਹੈ। ਟਰੈਕਟਰ ਟਰਾਲੀਆਂ ਰਾਹੀਂ ਬਚਾਅ ਕਾਰਜ ਕੀਤੇ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪਾਕਿਸਤਾਨ ਦੇ ਇਸਲਾਮਾਬਾਦ ਤੋਂ ਸਾਹਮਣੇ ਆਈ ਹੈ।
ਜਿੱਥੇ ਘੋਟਕੀ ਸ਼ਹਿਰ ਨੇੜੇ ਰਾਇਤੀ ਤੇ ਅਤੇ ਓਬਾਰੋ ਰੇਲਵੇ ਸਟੇਸ਼ਨਾਂ ਵਿਚਕਾਰ ਸਵੇਰੇ 3:45 ਵਜੇ ਇਹ ਰੇਲ ਹਾਦਸਾ ਵਾਪਰਿਆ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮਿਲਟ ਐਕਸਪ੍ਰੈਸ ਕਰਾਚੀ ਤੋਂ ਸਰਗੋਧਾ ਅਤੇ ਸਰ ਸੱਯਦ ਐਕਸਪ੍ਰੈਸ ਰਾਵਲਪਿੰਡੀ ਤੋਂ ਕਰਾਚੀ ਜਾ ਰਹੀ ਸੀ। ਇਨ੍ਹਾਂ ਗੱਡੀਆਂ ਦੀ ਟੱਕਰ ਇੰਨੀ ਭਿਆਨਕ ਸੀ ਕਿ ਇਸ ਵਿੱਚ 30 ਦੇ ਕਰੀਬ ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ ਅਤੇ ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ । ਰੈਸਕਿਉ ਟੀਮ ਵੱਲੋਂ ਰੇਲ ਗੱਡੀ ਵਿੱਚ ਫਸੇ ਹੋਏ ਯਾਤਰੀਆਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ ਗਿਆ ਹੈ।
ਉੱਥੇ ਹੀ ਯਾਤਰੀਆਂ ਨੂੰ ਹਸਪਤਾਲਾਂ ਵਿੱਚ ਪਹੁੰਚਾਉਣ ਲਈ ਨਜ਼ਦੀਕ ਦੇ ਪਿੰਡਾਂ ਦੀਆਂ ਟਰੈਕਟਰ ਟਰਾਲੀਆਂ ਵੱਲੋਂ ਮਰੀਜ਼ਾਂ ਨੂੰ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ। ਇਸ ਹਾਦਸੇ ਵਿਚ ਹੁਣ ਤੱਕ ਕਈ ਲੋਕ ਬੋਗੀਆ ਵਿੱਚ ਫਸੇ ਹੋਣ ਦਾ ਖਦਸ਼ਾ ਹੈ। ਅਜਿਹੇ ਵਿਚ ਇਸ ਹਾਦਸੇ ਵਿਚ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਧਣ ਦੀ ਵੀ ਸੰਭਾਵਨਾ ਜਤਾਈ ਗਈ ਹੈ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
Home ਤਾਜਾ ਖ਼ਬਰਾਂ ਹੁਣੇ ਹੁਣੇ ਹੋਇਆ ਭਿਆਨਕ ਰੇਲ ਹਾਦਸਾ ਲੱਗੇ ਲਾਸ਼ਾਂ ਦੇ ਢੇਰ, ਟਰੈਕਟਰ ਟਰਾਲੀਆਂ ਰਾਹੀਂ ਬਚਾ ਕਾਰਜ ਜੋਰਾਂ ਤੇ ਜਾਰੀ
ਤਾਜਾ ਖ਼ਬਰਾਂ
ਹੁਣੇ ਹੁਣੇ ਹੋਇਆ ਭਿਆਨਕ ਰੇਲ ਹਾਦਸਾ ਲੱਗੇ ਲਾਸ਼ਾਂ ਦੇ ਢੇਰ, ਟਰੈਕਟਰ ਟਰਾਲੀਆਂ ਰਾਹੀਂ ਬਚਾ ਕਾਰਜ ਜੋਰਾਂ ਤੇ ਜਾਰੀ
Previous Postਹੁਣੇ ਹੁਣੇ ਹਸਪਤਾਲ ਚ ਦਾਖਲ ਚੋਟੀ ਦੇ ਮਸ਼ਹੂਰ ਅਦਾਕਾਰ ਦਲੀਪ ਕੁਮਾਰ ਬਾਰੇ ਆਈ ਇਹ ਵੱਡੀ ਖਬਰ
Next Postਬੋਲੀਵੁਡ ਨੂੰ ਲੱਗਾ ਵੱਡਾ ਝਟੱਕਾ ਅਚਾਨਕ ਹੋਈ ਇਸ ਮਸ਼ਹੂਰ ਹਸਤੀ ਦੀ ਮੌਤ , ਛਾਇਆ ਸੋਗ