ਆਈ ਤਾਜਾ ਵੱਡੀ ਖਬਰ
ਪੂਰੇ ਵਿਸ਼ਵ ਵਿੱਚ ਫੈਲੀ ਹੋਈ ਕਰੋਨਾ ਨਾਲ ਜਿੱਥੇ ਸਾਰੀ ਦੁਨੀਆ ਵਿੱਚ ਹਾਹਾਕਾਰ ਮਚੀ ਹੋਈ ਹੈ। ਉਥੇ ਹੀ ਕਰੋਨਾ ਦੇ ਖਾਤਮੇ ਲਈ ਬਹੁਤ ਸਾਰੇ ਦੇਸ਼ਾਂ ਵਿਚ ਕਰੋਨਾ ਟੀਕਾਕਰਨ ਵੀ ਸ਼ੁਰੂ ਕੀਤਾ ਗਿਆ ਹੈ। ਜਿਸ ਨਾਲ ਇਸ ਕਰੋਨਾ ਦਾ ਖਾਤਮਾ ਕੀਤਾ ਜਾ ਸਕੇ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੀ ਅਗਲੀ ਲਹਿਰ ਫਿਰ ਤੋਂ ਹਾਵੀ ਹੁੰਦੀ ਨਜ਼ਰ ਆ ਰਹੀ ਹੈ। ਜਿਸ ਕਾਰਨ ਬਹੁਤ ਸਾਰੇ ਲੋਕ ਕਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ। ਭਾਰਤ ਵਿੱਚ ਜਿੱਥੇ ਕਰੋਨਾ ਦੇ ਮਾਮਲੇ ਲਗਾਤਾਰ ਤੇਜ਼ੀ ਨਾਲ ਵਧ ਰਹੇ ਹਨ। ਉਥੇ ਹੀ ਪਿਛਲੇ ਕੁਝ ਮਹੀਨਿਆਂ ਤੋਂ ਕਈ ਰਾਜਾਂ ਵਿੱਚ ਸਰਕਾਰ ਵੱਲੋਂ ਚੋਣਾਂ ਨੂੰ ਲੈ ਕੇ ਸਰਗਰਮੀਆਂ ਵੀ ਤੇਜ਼ ਹੋ ਗਈਆਂ ਸਨ।
ਜਿੱਥੇ ਸਰਕਾਰ ਵੱਲੋਂ ਲੋਕਾਂ ਦੇ ਇਕੱਠ ਉਪਰ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ਉੱਥੇ ਹੀ ਚੋਣਾਂ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਜਿੱਥੇ ਕਈ ਸੂਬਿਆਂ ਵਿਚ ਚੋਣਾਂ ਹੋ ਚੁੱਕੀਆਂ ਹਨ ਉਥੇ ਹੀ ਅੱਜ ਚੋਣਾਂ ਦੇ ਨਤੀਜੇ ਵੀ ਘੋਸ਼ਿਤ ਕੀਤੇ ਗਏ ਹਨ। ਹੁਣ ਹੋਈ ਕਰਾਰੀ ਹਾਰ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਵਲੋਂ ਆ ਗਿਆ ਇਹ ਬਿਆਨ । ਜਿਸ ਦੀ ਸਭ ਪਾਸੇ ਚਰਚਾ ਹੋ ਰਹੀ ਹੈ। ਅੱਜ ਪੱਛਮੀ ਬੰਗਾਲ ਵਿਚ ਹੋਈਆਂ ਚੋਣਾਂ ਦੇ ਨਤੀਜੇ ਘੋਸ਼ਿਤ ਕੀਤੇ ਗਏ ਹਨ। ਜਿੱਥੇ ਭਾਜਪਾ ਨੂੰ ਕਈ ਜਗ੍ਹਾ ਉਪਰ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
ਜਿੱਥੇ ਕਰੋਨਾ ਦੇ ਕੇਸਾਂ ਦੀ ਰਫ਼ਤਾਰ ਤੇਜ਼ ਹੋ ਰਹੀ ਹੈ ਅਤੇ ਲੋਕਾਂ ਦੀ ਜ਼ਿੰਦਗੀ ਨੂੰ ਬਚਾਉਣ ਲਈ ਔਕਸੀਜ਼ਨ ਅਤੇ ਵੈਂਟੀਲੇਟਰਾਂ ਦੀ ਕਮੀ ਮਹਿਸੂਸ ਕੀਤੀ ਜਾ ਰਹੀ ਹੈ ਉਥੇ ਹੀ ਅੱਜ ਸਾਰੀ ਦੁਨੀਆਂ ਦੀਆਂ ਨਜ਼ਰਾਂ ਆਉਣ ਵਾਲੇ ਚੋਣਾਂ ਦੇ ਨਤੀਜਿਆਂ ਉੱਪਰ ਟਿਕੀਆਂ ਹੋਈਆਂ ਸਨ। ਨਤੀਜੇ ਘੋਸ਼ਿਤ ਹੋਣ ਤੋਂ ਬਾਅਦ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਮਤਾ ਬੈਨਰਜੀ ਨੂੰ ਪੱਛਮੀ ਬੰਗਾਲ ਵਿੱਚ ਟੀਐਮਸੀ ਦੀ ਜਿੱਤ ‘ਤੇ ਵਧਾਈ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਮਮਤਾ ਦੀਦੀ ਨੂੰ ਪੱਛਮੀ ਬੰਗਾਲ ਵਿੱਚ ਜਿੱਤ ਪ੍ਰਾਪਤ ਕਰਨ ਲਈ ਮੁਬਾਰਕਬਾਦ। ” ਉਨ੍ਹਾਂ ਆਪਣੇ ਵੱਲੋਂ ਪੱਛਮੀ ਬੰਗਾਲ ਸੂਬੇ ਵਿੱਚ ਸਰਕਾਰ ਨੂੰ ਲੋਕਾਂ ਦੀਆਂ ਇੱਛਾਵਾਂ ਪੂਰੀਆਂ ਕਰਨ ਅਤੇ ਕੋਵਿਡ 19 ਮਹਾਂਮਾਰੀ ਨੂੰ ਹਰਾਉਣ ਲਈ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਵੀ ਜਤਾਇਆ ਹੈ। ਮਮਤਾ ਬੈਨਰਜੀ ਨੇ ਪੱਛਮੀ ਬੰਗਾਲ ਵਿਚ ਤੀਸਰੀ ਵਾਰ ਇਤਿਹਾਸਕ ਜਿੱਤ ਦਰਜ ਕੀਤੀ ਹੈ। ਮਮਤਾ ਬੈਨਰਜੀ ਵੱਲੋਂ ਵੀ ਸਾਰੇ ਵੋਟਰਾਂ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ ਗਿਆ ਹੈ।
Previous Postਹੁਣੇ ਹੁਣੇ ਪੰਜਾਬ ਦੇ ਇਸ ਚੋਟੀ ਦੇ ਰਾਜਨੀਤਕ ਆਗੂ ਦੀ ਹੋਈ ਅਚਾਨਕ ਮੌਤ , ਛਾਈ ਸੋਗ ਦੀ ਲਹਿਰ
Next Postਸਾਵਧਾਨ : ਹੁਣੇ ਹੁਣੇ ਪੰਜਾਬ ਚ ਕੈਪਟਨ ਸਰਕਾਰ ਨੇ ਲਗਾ ਦਿੱਤਾ ਇਹਨਾਂ ਸਖਤ ਪਾਬੰਦੀਆਂ ਸਮੇਤ ਲਾਕ ਡਾਊਨ