ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਪਿਛਲੇ ਕੁਝ ਸਮੇਂ ਤੋਂ ਕੋਰੋਨਾ ਕੇਸਾਂ ਵਿੱਚ ਇਜ਼ਾਫਾ ਦਰਜ ਕੀਤਾ ਜਾ ਰਿਹਾ ਹੈ। ਦੇਸ਼ ਅੰਦਰ ਕਰੋਨਾ ਟੈਸਟ ਅਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾਏ ਜਾਣ ਦੇ ਬਾਵਜੂਦ ਵੀ ਕਰੋਨਾ ਕੇਸਾਂ ਵਿਚ ਕਮੀ ਆਉਂਦੀ ਨਜ਼ਰ ਨਹੀਂ ਆ ਰਹੀ। ਜੋ ਇਸ ਸਮੇਂ ਦੇਸ਼ ਦੀ ਸਰਕਾਰ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਭਾਰਤ ਵਿੱਚ ਕਰੋਨਾ ਕਾਰਨ ਸਭ ਤੋਂ ਵਧੇਰੇ ਪ੍ਰ-ਭਾ-ਵ-ਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਜਿੱਥੇ ਕੇਸਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ।
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਸ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਉੱਚ ਅਧਿਕਾਰੀਆਂ ਨਾਲ ਬੈਠਕ ਕਰਕੇ ਪ੍ਰਭਾਵਿਤ ਹੋਣ ਵਾਲੇ ਖੇਤਰਾਂ ਵਿਚ ਵਧੇਰੇ ਸਖ਼ਤ ਪਾਬੰਦੀਆਂ ਨੂੰ ਲਾਗੂ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ। ਅਚਾਨਕ ਹੁਣ ਏਥੇ ਵੇਖੋ ਵੀਕ ਐਂਡ ਤੇ ਲਾਕ ਡਾਊਨ ਦਾ ਐਲਾਨ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਵਿੱਚ ਵੀ ਕਰੋਨਾ ਦੇ ਕੇਸ ਲਗਾਤਾਰ ਵਧਦੇ ਜਾ ਰਹੇ ਹਨ। ਜਿਸ ਕਾਰਨ ਦਿੱਲੀ ਸਰਕਾਰ ਵੱਲੋਂ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਖਤੀ ਵਧਾਉਣ ਦਾ ਫੈਸਲਾ ਕੀਤਾ ਜਾ ਰਿਹਾ ਹੈ।
ਜਿੱਥੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਉਪ ਰਾਜਪਾਲ ਅਨਿਲ ਬੈਜਲ ਨਾਲ ਉਨ੍ਹਾਂ ਦੀ ਸਥਿਤੀ ਤੇ ਵਿਚਾਰ ਚਰਚਾ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਿਹਤ ਮੰਤਰੀ ਅਤੇ ਮੁੱਖ ਸਕੱਤਰ ਤੇ ਸੀਨੀਅਰ ਅਧਿਕਾਰੀਆਂ ਨਾਲ ਵੀ ਦਿੱਲੀ ਵਿੱਚ ਕਰੋਨਾ ਦੇ ਹਲਾਤਾਂ ਉਪਰ ਵਿਚਾਰ ਚਰਚਾ ਕੀਤੀ ਜਾਵੇਗੀ। ਦਿੱਲੀ ਵਿੱਚ ਜਿੱਥੇ ਕਰੋਨਾ ਦੇ ਕੇਸ ਵਧ ਰਹੇ ਹਨ, ਉਥੇ ਹੀ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਘਟ ਰਹੀ ਹੈ ਅਤੇ ਮੌਤਾਂ ਦਾ ਅੰਕੜਾ ਵਧ ਰਿਹਾ ਹੈ। ਕਰੋਨਾ ਦੀ ਅਗਲੀ ਲਹਿਰ ਦੇ ਕਾਰਨ ਮ੍ਰਿਤਕਾਂ ਦੀ ਗਿਣਤੀ 100 ਤੋਂ ਵੱਧ ਚੁੱਕੀ ਹੈ।
ਰਾਜਧਾਨੀ ਦਿੱਲੀ ਵਿਚ ਬੁਧਵਾਰ ਨੂੰ 24 ਘੰਟਿਆਂ ਦੌਰਾਨ 17,282 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਪਹਿਲਾਂ ਪਿਛਲੇ ਸਾਲ 15 ਨਵੰਬਰ ਨੂੰ ਅਜਿਹੇ ਮਾਮਲੇ ਸਾਹਮਣੇ ਆਏ ਸਨ, ਜਦੋਂ ਇਨਫੈਕਸ਼ਨ ਦਾ ਸੌ ਫ਼ੀਸਦੀ ਦੇ ਕਰੀਬ ਪਹੁੰਚੀ ਸੀ। ਤੇ ਹੁਣ ਦਿੱਲੀ ਵਿੱਚ ਕਰੋਨਾ ਕਾਰਨ ਇਨਫੈਕਸ਼ਨ ਦਰ 15.92 ਫੀਸਦੀ ਤੱਕ ਹੋ ਚੁੱਕੀ ਹੈ। ਦਿੱਲੀ ਵਿੱਚ ਕਰੋਨਾ ਮਰੀਜ਼ਾਂ ਦੀ ਜਿਸ ਤਰਾਂ ਤੇਜ਼ੀ ਨਾਲ ਗਿਣਤੀ ਵਧ ਰਹੀ ਹੈ ਉਸ ਨੂੰ ਦੇਖ ਕੇ ਸਰਕਾਰ ਚਿੰਤਾ ਵਿੱਚ ਹੈ।
Previous Postਅਚਾਨਕ ਹੁਣੇ ਹੁਣੇ ਪੰਜਾਬ ਦੇ ਸਕੂਲਾਂ ਲਈ ਕੈਪਟਨ ਨੇ ਕਰਤਾ ਇਹ ਵੱਡਾ ਐਲਾਨ , ਬੱਚਿਆਂ ਚ ਖੁਸ਼ੀ ਦੀ ਲਹਿਰ
Next PostCBSE ਸਕੂਲਾਂ ਦੇ ਵਿਦਿਆਰਥੀਆਂ ਲਈ ਹੁਣ ਆਈ ਇਹ ਵੱਡੀ ਖਬਰ – ਬੱਚਿਆਂ ਚ ਖੁਸ਼ੀ ਦੀ ਲਹਿਰ