ਹੋ ਜਾਵੋ ਸਾਵਧਾਨ : ਪੰਜਾਬ ਚ ਇਥੇ ਕੋਰੋਨਾ ਨੂੰ ਠੱਲ ਪਾਉਣ ਲਈ ਹੋ ਗਿਆ ਇਹ ਵੱਡਾ ਹੁਕਮ ਜਾਰੀ

ਆਈ ਤਾਜਾ ਵੱਡੀ ਖਬਰ

ਪੰਜਾਬ ਸਰਕਾਰ ਵੱਲੋਂ ਕਰੋਨਾ ਵਿੱਚ ਵਾਧੇ ਨੂੰ ਦੇਖਦੇ ਹੋਏ ਸਖ਼ਤ ਪਾਬੰਦੀਆਂ ਲਾਗੂ ਕਰਨ ਦਾ ਮਕਸਦ ਲੋਕਾਂ ਨੂੰ ਸੁਰੱਖਿਅਤ ਰੱਖਣਾ। ਇਸ ਲਈ ਹੀ ਸੂਬਾ ਸਰਕਾਰ ਵੱਲੋਂ ਸਖਤ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਜਿਸ ਵਿਚ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਜੋ ਸ਼ਾਮ ਨੂੰ 6 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਜਾਰੀ ਹੈ। ਉੱਥੇ ਇੱਕ ਹਫ਼ਤਾਵਾਰੀ ਤਾਲਾਬੰਦੀ ਕਰਨ ਦੇ ਆਦੇਸ਼ ਵੀ ਲਾਗੂ ਕੀਤੇ ਗਏ ਹਨ। ਤਾਂ ਜੋ ਇਨ੍ਹਾਂ ਦਿਨਾਂ ਵਿਚ ਹੋਣ ਵਾਲੀ ਭੀੜ ਨੂੰ ਇਕੱਠਾ ਨਾ ਹੋਣ ਦਿੱਤਾ ਜਾਵੇ। ਸਰਕਾਰ ਵੱਲੋਂ ਹੁਣ 18 ਸਾਲ ਤੋ 45 ਸਾਲ ਦੇ ਉਮਰ ਵਰਗ ਦੇ ਲੋਕਾਂ ਦੇ ਵੀ ਟੀਕਾਕਰਣ ਨੂੰ ਆਰੰਭ ਕੀਤਾ ਜਾ ਰਿਹਾ ਹੈ। ਜਿਸ ਵਾਸਤੇ ਰਜਿਸਟਰੇਸ਼ਨ ਸ਼ੁਰੂ ਹੋ ਚੁੱਕੀ ਹੈ।

ਪੰਜਾਬ ਵਿੱਚ ਕਰੋਨਾ ਨੂੰ ਠੱਲ੍ਹ ਪਾਉਣ ਲਈ ਹੋ ਗਿਆ ਹੈ ਵੱਡਾ ਹੁਕਮ ਜਾਰੀ। ਸਰਕਾਰ ਵੱਲੋਂ ਜਿਥੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਉੱਥੇ ਹੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਵੀ ਕੀਤੀ ਜਾ ਰਹੀ ਹੈ। ਹੁਣ ਜ਼ਿਲ੍ਹਾ ਰੂਪਨਗਰ ਵਿੱਚ ਪੁਲਸ ਪ੍ਰਸ਼ਾਸਨ ਵੱਲੋਂ ਕਰੋਨਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਨਾਗਰਿਕਾਂ ਦੀ ਸਹਾਇਤਾ ਲਈ ਵਚਨਬੱਧਤਾ ਦਾ ਭਰੋਸਾ ਦਿਵਾਇਆ ਗਿਆ ਹੈ ਉਥੇ ਹੀ ਕਿਹਾ ਗਿਆ ਹੈ ਕਿ ਅਗਰ ਕੋਈ ਵੀ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

ਉਲੰਘਣਾ ਕਰਨ ਵਾਲੇ ਅਪਰਾਧੀਆਂ ਨੂੰ ਬਣਾਈਆ ਗਈਆ ਖੁੱਲੀਆ ਜੇਲ੍ਹਾਂ ਵਿੱਚ ਬੰਦ ਕੀਤਾ ਜਾਵੇਗਾ। ਇਨ੍ਹਾਂ ਅਪਰਾਧੀਆਂ ਨੂੰ ਜੇਲ੍ਹ ਵਿੱਚ ਸਵੇਰ ਤੋਂ ਲੈ ਕੇ ਸ਼ਾਮ ਤੱਕ ਬੰਦ ਰੱਖਿਆ ਜਾਵੇਗਾ ਤੇ ਨਾਲ ਹੀ ਭਾਰੀ ਜੁਰਮਾਨੇ ਕੀਤੇ ਜਾਣਗੇ। ਇਸ ਲਈ ਜ਼ਿਲ੍ਹਾ ਰੂਪਨਗਰ ਪ੍ਰਸ਼ਾਸਨ ਵੱਲੋਂ ਤੇ ਪੁਲਸ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਲੋਕਾਂ ਆਪਣੇ ਘਰਾਂ ਵਿੱਚ ਸੁਰੱਖਿਅਤ ਰਹਿ ਕੇ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਕਰੋਨਾ ਨੂੰ ਠੱਲ੍ਹ ਪਾਈ ਜਾ ਸਕੇ।

ਉਥੇ ਹੀ ਲੋਕਾਂ ਨੂੰ ਮਾਸਕ ਪਾਉਣ ਅਤੇ ਸਮਾਜਕ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਹੱਥਾਂ ਨੂੰ ਸੇਨੇਟਾਈਜ਼ਰ ਕਰਕੇ ਰੱਖਣ ਵਾਸਤੇ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਕਰੋਨਾ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਪ੍ਰਤੀ ਜਾਣਕਾਰੀ ਸਥਾਨਕ ਪੁਲਸ ਨੂੰ ਦੇਣ ਲਈ ਕੋਵਿਡ ਮਾਨੀਟਰਾ ਨੂੰ ਵੀ ਪਹਿਲਾਂ ਹੀ ਤਾਇਨਾਤ ਕਰ ਦਿੱਤਾ ਗਿਆ ਹੈ।