ਆਈ ਤਾਜਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਜਿਥੇ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਛੋਟ ਦਿੱਤੀਆ ਜਾ ਰਹੀਆਂ ਹਨ ਉਥੇ ਹੀ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਜਾ ਰਹੀ ਹੈ, ਕਿ ਅਜੇ ਖ਼ਤਰੇ ਨੂੰ ਖਤਮ ਹੋਇਆ ਨਾ ਸਮਝਿਆ ਜਾਵੇ। ਇਸ ਤੋਂ ਇਲਾਵਾ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਅਮਨ ਅਤੇ ਸ਼ਾਂਤੀ ਨੂੰ ਬਣਾਈ ਰੱਖਣ ਲਈ ਅਤੇ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਜਿਸ ਸਦਕਾ ਲੋਕਾਂ ਦੇ ਜੀਵਨ ਪੱਧਰ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਇਸ ਲਈ ਵੱਖ-ਵੱਖ ਜਿਲ੍ਹਾ ਅਧਿਕਾਰੀਆਂ ਵੱਲੋਂ ਆਪਣੇ ਜ਼ਿਲ੍ਹੇ ਦੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕਈ ਤਰ੍ਹਾਂ ਦੇ ਐਲਾਨ ਵੀ ਕੀਤੇ ਜਾ ਰਹੇ ਹਨ।
ਹੁਣ ਪੰਜਾਬ ਵਿੱਚ ਇੱਥੇ ਇਹ ਪਾਬੰਦੀ ਲੱਗੀ ਹੈ ਅਗਰ ਫੜੇ ਗਏ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਦੇ ਮਹਾਂਨਗਰ ਲੁਧਿਆਣਾ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸ਼ਹਿਰ ਵਿਚ ਇਕ ਅਗਸਤ ਤੋਂ ਸਿੰਗਲ ਯੂਜ਼ ਪੋਲੀਥੀਨ ਦੀ ਵਿਕਰੀ ਤੇ ਵਰਤੋਂ ਉਪਰ ਪਾਬੰਦੀ ਲਗਾ ਦਿੱਤੀ ਗਈ ਹੈ। ਕਿਉਂਕਿ ਬਰਸਾਤ ਦਾ ਮੌਸਮ ਹੋਣ ਕਾਰਨ ਸੜਕਾਂ ਅਤੇ ਕਈ ਖੇਤਰਾਂ ਵਿੱਚ ਪਾਣੀ ਭਰ ਜਾਂਦਾ ਹੈ। ਉਥੇ ਇਹ ਸਿੰਗਲ ਯੂਜ਼ ਵਾਲੇ ਪੋਲੀਥੀਨ ਕਈ ਜਗ੍ਹਾ ਤੇ ਫਸ ਜਾਂਦੇ ਹਨ ਜਿਸ ਕਾਰਨ ਸਥਿਤੀ ਗੰਭੀਰ ਹੋ ਜਾਂਦੀ ਹੈ।
ਜਿਸ ਕਾਰਨ ਬਰਸਾਤੀ ਪਾਣੀ ਦਾ ਨਿਕਾਸ ਸਹੀ ਢੰਗ ਨਾਲ ਨਹੀਂ ਹੋ ਸਕਦਾ। ਰਾਜ ਸਰਕਾਰ ਨੂੰ ਵੀ ਕੇਂਦਰ ਦੀ ਤਰਜ਼ ਤੇ ਢਿੱਲ ਦੇਣੀ ਚਾਹੀਦੀ ਹੈ। ਅਤੇ ਇਸ ਤੋਂ ਇਲਾਵਾ ਉਦਯੋਗਾਂ ਅਤੇ ਆਮ ਲੋਕਾਂ ਨੂੰ ਪੋਲੀਥੀਨ ਲਿਫਾਫਿਆਂ ਦਾ ਵਿਕਲਪ ਦਿੱਤਾ ਜਾਣਾ ਚਾਹੀਦਾ ਹੈ। ਉੱਦਮੀਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੇ 50 ਮਾਈਕਰੋਨ ਤੋਂ ਉੱਪਰ ਪਲਾਸਟਿਕ ਦੀ ਵਰਤੋਂ ਦੀ ਇਜਾਜ਼ਤ ਦਿੱਤੀ ਹੈ ਪਰ ਪੰਜਾਬ ਵਿਚ ਅਜਿਹੀ ਕੋਈ ਛੋਟ ਨਹੀਂ ਹੈ। ਹੁਣ ਲੁਧਿਆਣਾ ਦੇ ਮੇਅਰ ਵੱਲੋਂ ਇਹ ਐਲਾਨ ਕਰ ਦਿੱਤਾ ਗਿਆ ਹੈ ਕਿ 1 ਅਗਸਤ ਤੋਂ ਸ਼ਹਿਰ ਵਿੱਚ ਸਿੰਗਲ ਯੂਜ਼ ਪੋਲੀਥੀਨ ਦੀ ਵਿਕਰੀ ਅਤੇ ਵਰਤੋਂ ਉੱਪਰ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ।
ਇਸ ਫ਼ੈਸਲੇ ਦੇ ਨਾਲ ਸ਼ਹਿਰ ਦੇ 400 ਨਿਰਮਾਤਾ ਅਤੇ 800 ਵਪਾਰੀ ਮੁਸ਼ਕਲ ਵਿਚ ਪੈ ਜਾਣਗੇ। ਇਸ ਕੰਮ ਵਾਸਤੇ ਇੱਕ ਟੀਮ ਦਾ ਗਠਨ ਵੀ ਕੀਤਾ ਗਿਆ ਹੈ। ਇਹ ਟੀਮ ਲਾਗੂ ਕੀਤੀ ਗਈ ਪਾਬੰਦੀ ਨੂੰ ਤੋੜਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕਰੇਗੀ। ਨਿਗਮ ਕਮਿਸ਼ਨਰ ਪ੍ਰਦੀਪ ਸਭਰਵਾਲ ਨੇ ਸ਼ੁੱਕਰਵਾਰ ਨੂੰ ਟੀਮ ਵਿੱਚ ਸ਼ਾਮਲ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸੂਚੀ ਜਾਰੀ ਕੀਤੀ ਹੈ।
Home ਤਾਜਾ ਖ਼ਬਰਾਂ ਹੋ ਜਾਵੋ ਸਾਵਧਾਨ ਪੰਜਾਬ ਚ ਇਥੇ ਲੱਗੀ ਇਹ ਪਾਬੰਦੀ ,ਫੜੇ ਜਾਣ ਤੇ ਹੋਵੇਗੀ ਸਖਤ ਕਾਰਵਾਈ, ਕਈ ਪੈ ਗਏ ਮੁਸ਼ਕਲ ਚ
ਤਾਜਾ ਖ਼ਬਰਾਂ
ਹੋ ਜਾਵੋ ਸਾਵਧਾਨ ਪੰਜਾਬ ਚ ਇਥੇ ਲੱਗੀ ਇਹ ਪਾਬੰਦੀ ,ਫੜੇ ਜਾਣ ਤੇ ਹੋਵੇਗੀ ਸਖਤ ਕਾਰਵਾਈ, ਕਈ ਪੈ ਗਏ ਮੁਸ਼ਕਲ ਚ
Previous Postਪ੍ਰਧਾਨ ਮੰਤਰੀ ਮੋਦੀ ਦੇ ਭਰਾ ਵਲੋਂ ਆ ਗਈ ਇਹ ਵੱਡੀ ਤਾਜਾ ਖਬਰ – ਸੁਣ ਹਰ ਕੋਈ ਹੋ ਗਿਆ ਹੈਰਾਨ
Next Postਪੰਜਾਬ ਚ ਇਥੇ ਵਾਪਰਿਆ ਕਹਿਰ ਇਕੋ ਪ੍ਰੀਵਾਰ ਦੇ ਏਨੇ ਜੀਆਂ ਦੀ ਹੋਈ ਮੌਤ , ਇਲਾਕੇ ਚ ਛਾਈ ਸੋਗ ਦੀ ਲਹਿਰ