ਤਾਜਾ ਵੱਡੀ ਖਬਰ
ਕੋਰੋਨਾ ਵਾਇਰਸ ਦੇ ਵਧਦੇ ਪ੍ਰਸਾਰ ਨੂੰ ਰੋਕਣ ਲਈ ਸਰਕਾਰ ਵੱਲੋਂ ਤਮਾਮ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਕੋਸ਼ਿਸ਼ਾਂ ਵਿਚ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਅਹਿਮ ਫ਼ੈਸਲੇ ਲਏ ਜਾ ਰਹੇ ਹਨ ਤਾਂ ਜੋ ਆਪਣੇ ਦੇਸ਼ ਵਾਸੀਆਂ ਨੂੰ ਇਸ ਬਿਮਾਰੀ ਨਾਲ ਗ੍ਰ-ਸ- ਤ ਹੋਣ ਤੋਂ ਬਚਾਇਆ ਜਾ ਸਕੇ। ਇਹ ਸਮਾਂ ਭਾਵੇਂ ਪੂਰੇ ਭਾਰਤ ਵਿੱਚ ਤਿਉਹਾਰਾਂ ਨਾਲ ਭਰਪੂਰ ਹੈ ਪਰ ਸਮੇਂ ਦੀ ਨਾਜ਼ੁਕਤਾ ਨੂੰ ਦੇਖਦੇ ਹੋਏ ਕੁਝ ਪਾਬੰਦੀਆਂ ਲਗਾਈਆਂ ਗਈਆਂ ਹਨ।
ਪੰਜਾਬ ਦੇ ਬਹੁਤ ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਸ ਸਮੇਂ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਕਰਨ ਉੱਪਰ ਰੋਕ ਲਗਾ ਦਿੱਤੀ ਗਈ ਹੈ। ਜਿਸ ਦੇ ਤਹਿਤ ਪੰਜਾਬ ਦੀ ਰਾਜਧਾਨੀ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਨੇ ਵੀ ਪਟਾਕੇ ਵੇਚਣ ਉੱਪਰ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਚੰਡੀਗੜ੍ਹ ਵਿੱਚ ਆਫ਼ਤ ਪ੍ਰਬੰਧਨ ਅਥਾਰਟੀ ਦੀ ਕਾਰਜਕਾਰੀ ਅਥਾਰਟੀ ਨੇ ਆਫਤ ਪ੍ਰਬੰਧਨ ਐਕਟ ਦੇ ਤਹਿਤ ਇਹ ਅਹਿਮ ਫ਼ੈਸਲਾ ਸ਼ੁੱਕਰਵਾਰ ਨੂੰ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਤੋਂ ਮੰਜ਼ੂਰੀ ਮਿਲਣ ਤੋਂ ਬਾਅਦ ਲਿਆ ਗਿਆ।
ਇਸ ਪਾਬੰਦੀ ਤੋਂ ਬਾਅਦ ਪਟਾਕੇ ਵੇਚਣ ਦੇ ਲਾਇਸੈਂਸ ਰੱਦ ਕੀਤੇ ਜਾਣ ਦੀ ਪ੍ਰਕਿਰਿਆ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ ਜਿਸ ਤਹਿਤ ਪਹਿਲਾਂ ਤੋਂ ਜਾਰੀ ਕੀਤੇ ਗਏ 96 ਲਾਇਸੰਸ ਰੱਦ ਕੀਤੇ ਜਾਣਗੇ। ਕੇਂਦਰ ਸ਼ਾਸਤ ਪ੍ਰਦੇਸ਼ ਪ੍ਰਸ਼ਾਸਨ ਵੱਲੋਂ ਇਹ ਅਹਿਮ ਫ਼ੈਸਲਾ ਕੋਰੋਨਾ ਮਹਾਂਮਾਰੀ ਨੂੰ ਮੱਦੇਨਜ਼ਰ ਰੱਖਦੇ ਹੋਏ ਲਿਆ ਗਿਆ ਹੈ ਜਿਸ ਤਹਿਤ ਪੂਰਨ ਰੂਪ ਵਿੱਚ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਉੱਪਰ ਪਾਬੰਦੀ ਲਗਾਈ ਗਈ ਹੈ।
ਇਸ ਪਾਬੰਦੀ ਦੇ ਬਾਵਜੂਦ ਜੇਕਰ ਕੋਈ ਪਟਾਕਿਆਂ ਦੀ ਵਿਕਰੀ, ਖਰੀਦੋ ਫਰੋਖਤ ਜਾਂ ਪਟਾਕਿਆਂ ਨੂੰ ਚਲਾਉਂਦਾ ਹੋਇਆ ਨਜ਼ਰ ਆਇਆ ਤਾਂ ਉਸ ਉਪਰ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਪਾਬੰਦੀ ਦੇ ਨਿਯਮਾਂ ਨੂੰ ਲਾਗੂ ਕਰਵਾਉਣ ਲਈ 3 ਐਸਡੀਐਮਜ਼ ਅਤੇ ਡੀਐਸਪੀਜ਼ ਦੀ ਸਾਂਝੀ ਕਮੇਟੀ ਦੀ ਰੂਪ ਰੇਖਾ ਡੀ.ਸੀ. ਦਫ਼ਤਰ ਵੱਲੋਂ ਤਿਆਰ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਕੋਰੋਨਾ ਦੇ ਪ੍ਰਕੋਪ ਅਤੇ ਪ੍ਰਸਾਰ ਨੂੰ ਘੱਟ ਕਰਨ ਲਈ ਰਾਜਸਥਾਨ, ਮੱਧ ਪ੍ਰਦੇਸ਼, ਪੱਛਮੀ ਬੰਗਾਲ, ਦਿੱਲੀ ਅਤੇ ਮਹਾਰਾਸ਼ਟਰ ਵਰਗੇ ਸੂਬਿਆਂ ਵਿੱਚ ਪਟਾਕੇ ਚਲਾਉਣ ਉੱਪਰ ਪਾਬੰਦੀ ਲਗਾਈ ਜਾ ਚੁੱਕੀ ਹੈ। ਇਸ ਫ਼ੈਸਲੇ ਨਾਲ ਆਉਣ ਵਾਲੇ ਦਿਨਾਂ ਵਿੱਚ ਪ੍ਰਦੂਸ਼ਨ ਦਾ ਪੱਧਰ ਘਟੇਗਾ ਅਤੇ ਦੂਸ਼ਿਤ ਹੋ ਚੁੱਕੀ ਹਵਾ ਕਾਫ਼ੀ ਹੱਦ ਤੱਕ ਸਾਫ਼ ਹੋ ਜਾਵੇਗੀ।
Previous Postਅਮਰੀਕਾ ਚੋਣ ਨਤੀਜੇ ਅਪਡੇਟ : ਰਾਸ਼ਟਰਪਤੀ ਬਣਨ ਚ ਰਹਿ ਗਿਆ ਹੁਣ ਸਿਰਫ ਏਨਾ ਫਰਕ
Next Postਅੱਜ ਪੰਜਾਬ ਚ ਆਏ ਏਨੇ ਕੋਰੋਨਾ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ