ਹੋ ਜਾਵੋ ਸਾਵਧਾਨ : ਹੁਣੇ ਹੁਣੇ ਪੰਜਾਬ ਚ ਇਥੇ 13 ਮਈ ਤੱਕ ਲਈ ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ 


ਸੂਬੇ ਦੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਜਿੱਥੇ ਕਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਵਧੇਰੇ ਪ੍ਰਭਾਵਿਤ ਹੋਣ ਵਾਲੇ ਜ਼ਿਲ੍ਹੇ ਵਿਚ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ, ਉਥੇ ਹੀ ਸੂਬਾ ਸਰਕਾਰ ਵੱਲੋਂ ਸ਼ਰਾਰਤੀ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿਸ ਨਾਲ ਸੂਬੇ ਅੰਦਰ ਵਾਪਰ ਰਹੀਆਂ ਘਟਨਾਵਾਂ ਰੋਕੀਆਂ ਜਾ ਸਕਣ ਅਤੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।

ਕਿਉਂਕਿ ਕੁਝ ਸ਼ਰਾਰਤੀ ਅਨਸਰ ਅਜਿਹੇ ਮੌਕਿਆਂ ਦੀ ਭਾਲ ਵਿੱਚ ਰਹਿੰਦੇ ਹਨ ਜਿਥੇ ਉਨ੍ਹਾਂ ਵੱਲੋਂ ਗੈਰ ਸਮਾਜਿਕ ਕਾਰਵਾਈ ਕੀਤੀ ਜਾ ਸਕੇ। ਹੁਣ ਪੰਜਾਬ ਵਿਚ ਇਕ 13 ਮਈ ਤੱਕ ਲਈ ਇਹ ਐਲਾਨ ਹੋ ਗਿਆ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਵੀ ਜਿੱਥੇ ਸੂਬੇ ਅੰਦਰ ਵੱਖ-ਵੱਖ ਜਗ੍ਹਾ ਤੇ ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰਨ ਲਈ ਚੌਕਸੀ ਵਧਾਈ ਗਈ ਹੈ। ਉਥੇ ਹੀ ਜ਼ਿਲ੍ਹਾ ਮੈਜਿਸਟ੍ਰੇਟਾਂ ਵੱਲੋਂ ਆਪਣੇ ਜਿਲੇ ਅੰਦਰ ਬਹੁਤ ਸਾਰੀਆਂ ਪਾਬੰਦੀਆਂ ਵੀ ਲਾਗੂ ਕੀਤੀਆਂ ਗਈਆਂ ਹਨ।

ਹੁਣ ਜਿਲ੍ਹਾ ਮਜਿਸਟਰੇਟ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਫੌ-ਜ-ਦਾ-ਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਅਮ੍ਰਿਤਸਰ ਦੇ ਅਧੀਨ ਆਉਂਦੇ ਇਲਾਕਿਆਂ ਤੇ ਪਿੰਡਾਂ ਵਿੱਚ ਪੰਜ ਵਿਅਕਤੀਆਂ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਉਪਰ ਰੋਕ ਲਗਾ ਦਿੱਤੀ ਗਈ ਹੈ। ਕਿਸਾਨੀ ਸੰਘਰਸ਼ ਦੇ ਚਲਦੇ ਹੋਏ ਜ਼ਿਲ੍ਹੇ ਅੰਦਰ ਕਰਵਾਈਆਂ ਜਾਣ ਵਾਲੀਆਂ ਰੋਸ ਰੈਲੀਆਂ ਅਤੇ ਮੀਟਿੰਗਾਂ, ਲੋਕਾਂ ਦੇ ਇਕੱਠ ਤੇ ਪਾਬੰਦੀ ਲਗਾਈ ਗਈ ਹੈ ਅਤੇ ਧਰਨੇ ਲਗਾਉਣ ਅਤੇ ਵਿਖਾਵਾ ਕਰਨ ਉਪਰ ਵੀ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਗਿਆ ਹੈ। ਤਾਂ ਜੋ ਇਸ ਦੇ ਨਾਲ ਲੋਕਾਂ ਨੂੰ ਭ-ੜ-ਕਾ-ਇ-ਆ ਨਾ ਜਾ ਸਕੇ। ਜਿਸ ਕਾਰਨ ਸ਼ਹਿਰ ਅੰਦਰ ਕੋਈ ਹਾਦਸਾ ਨਾ ਵਾਪਰੇ,

ਇਸ ਲਈ ਸ਼ਹਿਰ ਅੰਦਰ ਅਮਨ ਅਤੇ ਕਾਨੂੰਨ ਦੀ ਸ਼ਾਂਤੀ ਬਣਾਏ ਰੱਖਣ ਲਈ ਲਗਾਈਆਂ ਗਈਆਂ ਪਾਬੰਦੀਆਂ 13 ਮਈ ਤੱਕ ਲਾਗੂ ਰਹਿਣਗੀਆ । ਕਿਉਂਕਿ ਅਜਿਹੇ ਸਮੇਂ ਉਪਰ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਸਰਕਾਰੀ ਅਤੇ ਗ਼ੈਰ-ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਜਾਂਦੀਆਂ ਹਨ। ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਤੇ ਸ਼ਹਿਰ ਦੀ ਸਥਿਤੀ ਨੂੰ ਵਿਗੜਨ ਤੋਂ ਬਚਾਉਣ ਲਈ ਇਹ ਸਭ ਹੁਕਮ ਲਾਗੂ ਕੀਤੇ ਗਏ ਹਨ।